RBI ਦਾ ਵੱਡਾ ਐਲਾਨ, ਹੁਣ ਹਰ ATM 'ਤੇ ਹੋਵੇਗੀ ਕਾਰਡ ਰਹਿਤ ਪੈਸੇ ਕਢਵਾਉਣ ਦੀ ਸੁਵਿਧਾ
Friday, Apr 08, 2022 - 05:48 PM (IST)
ਨਵੀਂ ਦਿੱਲੀ - ਡਿਜੀਟਲ ਧੋਖਾਧੜੀ ਦੇ ਵਧਦੇ ਮਾਮਲਿਆਂ ਨੂੰ ਲੈ ਕੇ RBI ਨੇ ਇਸਨੂੰ ਰੋਕਣ ਲਈ ਇੱਕ ਵੱਡਾ ਫੈਸਲਾ ਲਿਆ ਹੈ। ਹੁਣ ਲੋਕਾਂ ਨੂੰ ਬਿਨਾਂ ਡੈਬਿਟ ਕਾਰਡ ਪਾਏ ATM ਤੋਂ ਪੈਸੇ ਕਢਵਾਉਣ ਦੀ ਸਹੂਲਤ ਮਿਲੇਗੀ। ਇਹ ਸਹੂਲਤ ਸਾਰੇ ਬੈਂਕਾਂ ਵਿੱਚ ਦਿੱਤੀ ਜਾਵੇਗੀ। ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਇਸ ਦੀ ਪੁਸ਼ਟੀ ਕੀਤੀ ਹੈ। ਹੁਣ ਤੱਕ ਸਿਰਫ਼ ਕੁਝ ਹੀ ਬੈਂਕਾਂ ਵਿੱਚ ਬਿਨਾਂ ਕਾਰਡ ਦੇ ਪੈਸੇ ਕਢਵਾਉਣ ਦੀ ਸਹੂਲਤ ਸੀ। ਇਹ ਸਹੂਲਤ UPI ਰਾਹੀਂ ਪੂਰੀ ਕੀਤੀ ਜਾਵੇਗੀ, ਜਿਸ ਵਿੱਚ ਕਾਰਡ ਦੀ ਲੋੜ ਨਹੀਂ ਹੋਵੇਗੀ।
ਇਸ ਦਾ ਸਭ ਤੋਂ ਵੱਡਾ ਫਾਇਦਾ ਇਹ ਹੋਵੇਗਾ ਕਿ ਠੱਗ ਕਾਰਡ ਕਲੋਨ ਨਹੀਂ ਕਰ ਸਕਣਗੇ ਅਤੇ ਇਸ ਤਰ੍ਹਾਂ ਹੋਣ ਵਾਲੀ ਧੋਖਾਧੜੀ ਦੇ ਮਾਮਲੇ ਖਤਮ ਹੋ ਜਾਣਗੇ। ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਨੇ ਵੀ ਇਸ ਬਾਰੇ ਗੱਲ ਕੀਤੀ ਅਤੇ ਕਿਹਾ ਕਿ ਇਸ ਨਾਲ ਲੈਣ-ਦੇਣ ਬਹੁਤ ਸੁਰੱਖਿਅਤ ਹੋ ਜਾਵੇਗਾ। ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਭਾਰਤੀ ਰਿਜ਼ਰਵ ਬੈਂਕ ਦੀ ਮੁਦਰਾ ਨੀਤੀ ਕਮੇਟੀ ਦੀ ਮੀਟਿੰਗ ਵਿੱਚ ਇਹ ਗੱਲ ਕਹੀ।
ਇਹ ਵੀ ਪੜ੍ਹੋ : ਭਾਰਤ ਸਰਕਾਰ ਦੀ ਵੱਡੀ ਕਾਰਵਾਈ, ਪਾਕਿਸਤਾਨ ਦੇ 4 ਯੂਟਿਊਬ ਚੈਨਲਾਂ ਸਮੇਤ 22 ਨੂੰ ਕੀਤਾ ਬਲਾਕ
ਹੁਣ ਸਾਰੇ ATM 'ਤੇ ਕਾਰਡ ਰਹਿਤ ਨਕਦੀ ਮਿਲੇਗੀ
ਆਰਬੀਆਈ ਗਵਰਨਰ ਨੇ ਕਿਹਾ, “ਮੌਜੂਦਾ ਸਮੇਂ ਵਿੱਚ ਏਟੀਐਮ ਰਾਹੀਂ ਕਾਰਡ ਰਹਿਤ ਨਕਦੀ ਕਢਵਾਉਣ ਦੀ ਸਹੂਲਤ ਸਿਰਫ਼ ਕੁਝ ਬੈਂਕਾਂ ਤੱਕ ਸੀਮਤ ਹੈ। ਹੁਣ UPI ਦੀ ਵਰਤੋਂ ਕਰਦੇ ਹੋਏ ਸਾਰੇ ਬੈਂਕਾਂ ਅਤੇ ATM ਨੈੱਟਵਰਕਾਂ 'ਤੇ ਕਾਰਡ ਰਹਿਤ ਨਕਦੀ ਕਢਵਾਉਣ ਦੀ ਸੁਵਿਧਾ ਪ੍ਰਦਾਨ ਕਰਨ ਦਾ ਪ੍ਰਸਤਾਵ ਹੈ। ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ "ਲੈਣ-ਦੇਣ ਦੀ ਸੌਖ ਤੋਂ ਇਲਾਵਾ, ਫਾਇਦਾ ਇਹ ਹੋਵੇਗਾ ਕਿ ਅਜਿਹੇ ਲੈਣ-ਦੇਣ ਲਈ ਇੱਕ ਭੌਤਿਕ ਕਾਰਡ ਦੀ ਲੋੜ ਨਹੀਂ ਹੋਵੇਗੀ ਅਤੇ ਕਾਰਡ ਸਕਿਮਿੰਗ ਅਤੇ ਕਾਰਡ ਕਲੋਨਿੰਗ ਆਦਿ ਵਰਗੀਆਂ ਧੋਖਾਧੜੀਆਂ ਨੂੰ ਰੋਕਣ ਵਿੱਚ ਮਦਦ ਮਿਲੇਗੀ"।
ਇਹ ਵੀ ਪੜ੍ਹੋ : CCI ਨੇ Zomato ਅਤੇ Swiggy ਖ਼ਿਲਾਫ ਜਾਂਚ ਦੇ ਦਿੱਤੇ ਹੁਕਮ, ਜਾਣੋ ਕੀ ਹੈ ਪੂਰਾ ਮਾਮਲਾ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।