RBI ਨੇ ਨਿਰਦੇਸ਼ਕ ਮੰਡਲ ਦੀਆਂ ਬੈਠਕਾਂ ਦਾ ਬਿਓਰਾ ਜਨਤਕ ਕਰਨਾ ਕੀਤਾ ਸ਼ੁਰੂ
Wednesday, Jan 22, 2020 - 12:32 AM (IST)

ਮੁੰਬਈ (ਭਾਸ਼ਾ)-ਕੇਂਦਰੀ ਰਿਜ਼ਰਵ ਬੈਂਕ (ਆਰ. ਬੀ. ਆਈ.) ਨੇ ਆਪਣੇ ਨਿਰਦੇਸ਼ਕ ਮੰਡਲ ਦੀਆਂ ਬੈਠਕਾਂ ਦਾ ਬਿਓਰਾ ਜਨਤਕ ਕਰਨਾ ਸ਼ੁਰੂ ਕਰ ਦਿੱਤਾ ਹੈ। ਆਪਣੇ ਕਾਰੋਬਾਰ ’ਚ ਪਾਰਦਰਸ਼ਿਤਾ ਵਧਾਉਣ ਦੀ ਕੋਸ਼ਿਸ਼ ਤਹਿਤ ਇਹ ਕਦਮ ਚੁੱਕਿਆ ਗਿਆ ਹੈ। ਆਰ. ਬੀ. ਆਈ. ਨੇ ਕਿਹਾ ਕਿ ਇਸ ਨਾਲ ਸੂਚਨਾ ਦੇ ਅਧਿਕਾਰ (ਆਰ. ਟੀ. ਆਈ.) ਕਾਨੂੰਨ ਤਹਿਤ ਇਸ ਤਰ੍ਹਾਂ ਦੀ ਜਾਣਕਾਰੀ ਮੰਗਣ ਦੀ ਲੋੜ ਨਹੀਂ ਹੋਵੇਗੀ। ਇਸ ਦਿਸ਼ਾ ’ਚ ਸ਼ੁਰੂਆਤ ਕਰਦੇ ਹੋਏ ਕੇਂਦਰੀ ਬੈਂਕ ਨੇ ਚੰਡੀਗੜ੍ਹ ’ਚ ਪਿਛਲੇ ਸਾਲ ਅਕਤੂਬਰ ’ਚ ਹੋਈ ਕੇਂਦਰੀ ਨਿਰਦੇਸ਼ਕ ਮੰਡਲ ਦੀ ਬੈਠਕ ਦਾ ਬਿਓਰਾ ਸਾਂਝਾ ਕੀਤਾ।