RBI ਨੇ 10 ਬੈਂਕਾਂ ''ਤੇ ਕੱਸਿਆ ਸ਼ਿੰਕਜ਼ਾ, ਲਾਇਆ 60 ਲੱਖ ਰੁਪਏ ਤੱਕ ਦਾ ਜੁਰਮਾਨਾ

04/04/2024 4:35:01 PM

ਬਿਜ਼ਨੈੱਸ ਡੈਸਕ : ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਹਾਲ ਹੀ ਵਿੱਚ ਦੇਸ਼ ਦੇ 10 ਬੈਂਕਾਂ 'ਤੇ 60 ਲੱਖ ਰੁਪਏ ਤੱਕ ਦਾ ਜੁਰਮਾਨਾ ਲਗਾਇਆ ਹੈ। ਇਨ੍ਹਾਂ ਬੈਂਕਾਂ ਨੂੰ ਵੱਖ-ਵੱਖ ਰੈਗੂਲੇਟਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਕਰਕੇ ਆਰਬੀਆਈ ਵਲੋਂ ਜੁਰਮਾਨਾ ਲਗਾਇਆ ਗਿਆ ਹੈ। ਸਾਰੇ 10 ਬੈਂਕ ਸਹਿਕਾਰੀ ਬੈਂਕ ਯਾਨੀ ਕੋ-ਆਪ੍ਰੇਟਿਵ ਬੈਂਕ ਹਨ। 

ਇਹ ਵੀ ਪੜ੍ਹੋ - ਅਪ੍ਰੈਲ ਮਹੀਨੇ ਦੇ ਪਹਿਲੇ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਬਦਲਾਅ, ਜਾਣੋ ਨਵੇਂ ਰੇਟ

ਦੱਸ ਦੇਈਏ ਕਿ ਇਹ ਬੈਂਕ ਪੱਛਮੀ ਬੰਗਾਲ, ਉੱਤਰ ਪ੍ਰਦੇਸ਼, ਤਾਮਿਲਨਾਡੂ, ਮਹਾਰਾਸ਼ਟਰ ਅਤੇ ਹਿਮਾਚਲ ਪ੍ਰਦੇਸ਼ ਦੇ ਹਨ। ਆਰਬੀਆਈ ਨੇ 26 ਅਤੇ 27 ਮਾਰਚ ਨੂੰ ਇਨ੍ਹਾਂ ਬੈਂਕਾਂ 'ਤੇ ਜੁਰਮਾਨਾ ਲਗਾਉਣ ਬਾਰੇ ਬਿਆਨ ਜਾਰੀ ਕੀਤਾ ਸੀ। ਆਰਬੀਆਈ ਦਾ ਕਹਿਣਾ ਹੈ ਕਿ ਉਸ ਦੁਆਰਾ ਕੀਤੀ ਗਈ ਕਾਰਵਾਈ ਦਾ ਉਦੇਸ਼ ਬੈਂਕ ਦੁਆਰਾ ਆਪਣੇ ਗਾਹਕਾਂ ਨਾਲ ਕੀਤੇ ਗਏ ਕਿਸੇ ਵੀ ਲੈਣ-ਦੇਣ ਜਾਂ ਸਮਝੌਤੇ ਦੀ ਵੈਧਤਾ ਨੂੰ ਪ੍ਰਭਾਵਿਤ ਕਰਨਾ ਨਹੀਂ ਹੈ।

ਇਹ ਵੀ ਪੜ੍ਹੋ - ਅੱਜ ਤੋਂ ਦੇਸ਼ 'ਚ ਲਾਗੂ ਹੋਇਆ 'ਇੱਕ ਵਾਹਨ, ਇੱਕ ਫਾਸਟੈਗ' ਦਾ ਨਿਯਮ, ਜਾਣੋ ਕੀ ਹੈ ਖ਼ਾਸੀਅਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

rajwinder kaur

This news is Content Editor rajwinder kaur