ਵੱਡੀ ਖ਼ਬਰ: RBI ਨੇ 2024 ਦੀ ਪਹਿਲੀ ਬੈਠਕ 'ਚ ਵੀ ਰੈਪੋ ਰੇਟ 'ਚ ਨਹੀਂ ਕੀਤਾ ਕੋਈ ਬਦਲਾਅ
Thursday, Feb 08, 2024 - 10:45 AM (IST)
ਬਿਜ਼ਨੈੱਸ ਡੈਸਕ : ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਗਵਰਨਰ ਸ਼ਕਤੀਕਾਂਤ ਦਾਸ ਅੱਜ ਯਾਨੀ ਵੀਰਵਾਰ ਨੂੰ ਵੱਡਾ ਐਲਾਨ ਕੀਤਾ ਗਿਆ ਹੈ। ਭਾਰਤੀ ਰਿਜ਼ਰਵ ਬੈਂਕ ਨੇ 2024 'ਚ ਆਪਣੀ ਪਹਿਲੀ ਬੈਠਕ 'ਚ ਵੀ ਰੈਪੋ ਰੇਟ 'ਚ ਕਿਸੇ ਤਰ੍ਹਾਂ ਦਾ ਕੋਈ ਵਾਧਾ ਨਹੀਂ ਕੀਤਾ ਹੈ। ਇਸ ਦਾ ਮਤਲਬ ਹੈ ਕਿ ਵਿਆਜ ਦਰਾਂ 'ਚ ਕੋਈ ਬਦਲਾਅ ਨਹੀਂ ਹੋਵੇਗਾ।
ਇਹ ਵੀ ਪੜ੍ਹੋ - 20 ਸਾਲ ਦੀ ਹੋਈ Facebook, Mark Zuckerberg ਨੇ ਸਾਂਝੀ ਕੀਤੀ 2004 ਦੀ ਪ੍ਰੋਫਾਈਲ ਫੋਟੋ, ਆਖੀ ਇਹ ਗੱਲ
ਦੱਸ ਦੇਈਏ ਕਿ ਰਿਜ਼ਰਵ ਬੈਂਕ ਨੇ 2023 ਵਿੱਚ ਲਗਾਤਾਰ ਪੰਜ ਵਾਰ ਰੇਪੋ ਦਰ ਵਿੱਚ ਕੋਈ ਬਦਲਾਅ ਨਹੀਂ ਕੀਤਾ ਸੀ। ਰਿਜ਼ਰਵ ਬੈਂਕ ਮਹਿੰਗਾਈ ਦਰ ਨੂੰ ਕੰਟਰੋਲ 'ਚ ਰੱਖਣ ਲਈ ਲਗਾਤਾਰ ਯਤਨ ਕਰ ਰਿਹਾ ਹੈ। ਫਿਲਹਾਲ ਰੈਪੋ ਰੇਟ 6.50 'ਤੇ ਹੀ ਰਹੇਗਾ। ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਹਰ ਦੋ ਮਹੀਨੇ ਬਾਅਦ ਮੁਦਰਾ ਨੀਤੀ 'ਤੇ ਤਿੰਨ ਦਿਨਾਂ ਦੀ ਬੈਠਕ ਕਰਦਾ ਹੈ। ਇਸ ਵਿੱਚ ਰੇਪੋ ਰੇਟ ਦੇ ਨਾਲ ਕਈ ਹੋਰ ਅਹਿਮ ਫ਼ੈਸਲੇ ਲਏ ਜਾਂਦੇ ਹਨ।
ਇਹ ਵੀ ਪੜ੍ਹੋ - ਇੱਕ ਪੈਨ ਕਾਰਡ ਨਾਲ ਜੋੜੇ 1000 ਤੋਂ ਵੱਧ ਖਾਤੇ, ਇੰਝ RBI ਦੇ ਰਾਡਾਰ 'ਤੇ ਆਇਆ Paytm ਪੇਮੈਂਟਸ ਬੈਂਕ
ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਰੈਪੋ ਰੇਟ 'ਚ ਵਾਧਾ ਨਾ ਕਰਦੇ ਹੋਏ ਦੇਸ਼ 'ਚ ਲਗਾਤਾਰ ਆਰਥਿਕ ਤਰੱਕੀ ਅਤੇ ਮਹਿੰਗਾਈ ਨੂੰ ਕੰਟਰੋਲ 'ਚ ਰੱਖਣ ਨੂੰ ਵੀ ਧਿਆਨ 'ਚ ਰੱਖਿਆ ਹੈ। ਅਜਿਹ ਇਸ ਕਰਕੇ ਕਿਉਂਕਿ ਕਰਜ਼ੇ ਮਹਿੰਗੇ ਹੋਣ ਨਾਲ ਬੈਂਕਾਂ ਸਮੇਤ ਕਈ ਸੈਕਟਰਾਂ 'ਤੇ ਮਾੜਾ ਅਸਰ ਪੈਂਦਾ ਹੈ। ਰਿਜ਼ਰਵ ਬੈਂਕ ਦੇ ਗਵਰਨਰ ਨੇ ਬੈਂਕਾਂ ਦੀ ਚੰਗੀ ਹਾਲਤ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਭਾਰਤ ਵਿਸ਼ਵ ਵਿਕਾਸ ਦਾ ਇੰਜਣ ਵੀ ਬਣ ਸਕਦਾ ਹੈ। ਰੈਪੋ ਰੇਟ ਵਧਣ ਨਾਲ ਬੈਂਕਾਂ ਤੋਂ ਕਰਜ਼ਾ ਲੈਣ ਵਾਲੇ ਬੈਂਕ ਗਾਹਕਾਂ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਰਿਜ਼ਰਵ ਬੈਂਕ ਨੇ ਕਰਜ਼ਾ ਲੈਣ ਵਾਲੇ ਬੈਂਕਾਂ ਦੇ ਨਾਲ-ਨਾਲ ਕਰਜ਼ਾ ਲੈਣ ਵਾਲਿਆਂ ਨੂੰ ਵੀ ਵੱਡੀ ਰਾਹਤ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8