RBI ਦੇ ਕਰਮਚਾਰੀਆਂ ਨੇ PM ਕੇਅਰਸ ਫੰਡ ''ਚ ਦਿੱਤਾ 7.30 ਕਰੋੜ ਰੁਪਏ ਦਾ ਯੋਗਦਾਨ

04/28/2020 6:45:31 PM

ਨਵੀਂ ਦਿੱਲੀ-ਰਿਜ਼ਰਵ ਬੈਂਕ ਦੇ ਕਰਮਚਾਰੀਆਂ ਨੇ ਪੀ.ਐੱਮ. ਕੇਅਰਸ ਫੰਡ 'ਚ 7.30 ਕਰੋੜ ਰੁਪਏ ਦਾ ਯੋਗਦਾਨ ਦਿੱਤਾ ਹੈ। ਰਿਜ਼ਰਵ ਬੈਂਕ ਨੇ ਅੱਜ ਜਾਰੀ ਬਿਆਨ 'ਚ ਕਿਹਾ ਕਿ ਕੋਰੋਨਾ ਵਾਇਰਸ ਮਹਾਮਾਰੀ ਨਾਲ ਨਜਿੱਠਣ ਲਈ ਕੀਤੇ ਗਏ ਉਪਾਅ ਨਾਲ ਆਮ ਆਰਥਿਕ ਗਤੀਵਿਧੀਆਂ ਪ੍ਰਭਾਵਿਤ ਹੋਈਆਂ ਹਨ ਅਤੇ ਇਸ ਨਾਲ ਆਰਥਿਕ ਰੂਪ ਨਾਲ ਕਮਜ਼ੋਰ ਵਰਗ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਇਆ ਹੈ। ਇਸ ਐਮਰਜੰਸੀ ਸਥਿਤੀ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਸਰਕਾਰ ਨੇ ਪੀ.ਐੱਮ. ਕੇਅਰਸ ਫੰਡ ਦੀ ਸਥਾਪਨਾ ਕੀਤੀ ਹੈ। ਕੇਂਦਰੀ ਬੈਂਕ ਦੇ ਕਰਮਚਾਰੀਆਂ ਨੇ ਇਸ ਫੰਡ 'ਚ 7.30 ਕਰੋੜ ਰੁਪਏ ਦਾ ਯੋਗਦਾਨ ਦਿੱਤਾ ਹੈ।

Karan Kumar

This news is Content Editor Karan Kumar