RBI ਨੇ 2 ਸਹਿਕਾਰੀ ਬੈਂਕਾਂ ਸਮੇਤ ਇਕ ਗੈਰ-ਬੈਂਕਿੰਗ ਵਿੱਤੀ ਕੰਪਨੀ ''ਤੇ ਲਗਾਇਆ ਜੁਰਮਾਨਾ
Friday, Aug 27, 2021 - 05:34 PM (IST)
ਨਵੀਂ ਦਿੱਲੀ - ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਦੋ ਸਹਿਕਾਰੀ ਬੈਂਕਾਂ ਸਮੇਤ ਇੱਕ ਗੈਰ-ਬੈਂਕਿੰਗ ਵਿੱਤੀ ਕੰਪਨੀ (ਐਨ.ਬੀ.ਐਫ.ਸੀ.) ਨੂੰ ਰੈਗੂਲੇਟਰੀ ਨਿਯਮਾਂ ਦੀ ਉਲੰਘਣਾ ਕਰਨ ਦੇ ਲਈ ਜੁਰਮਾਨਾ ਲਗਾਇਆ ਹੈ। ਰਿਜ਼ਰਵ ਬੈਂਕ ਨੇ ਵੀਰਵਾਰ ਨੂੰ ਇੱਕ ਬਿਆਨ ਵਿੱਚ ਕਿਹਾ ਕਿ ਮਹਾਰਾਸ਼ਟਰ ਦੇ ਜੀਜਾਮਾਤਾ ਮਹਿਲਾ ਸਹਿਕਾਰੀ ਬੈਂਕ, ਪੁਣੇ ਨੂੰ ਵਿਧਾਨਿਕ ਨਿਯਮਾਂ ਦੀ ਉਲੰਘਣਾ ਕਰਨ ਦੇ ਲਈ 3 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ।
ਆਰ.ਬੀ.ਆਈ. ਨੇ ਇੱਕ ਵੱਖਰੇ ਬਿਆਨ ਵਿੱਚ ਕਿਹਾ ਕਿ ਪੁਣੇ ਸਥਿਤ ਮੁਸਲਿਮ ਸਹਿਕਾਰੀ ਬੈਂਕ ਲਿਮਟਿਡ ਉੱਤੇ ਆਪਣੇ ਗਾਹਕਾਂ ਨੂੰ ਜਾਣੋ (ਕੇ.ਵਾਈ.ਸੀ.) ਸੰਬੰਧੀ ਆਰ.ਬੀ.ਆਈ. ਦੁਆਰਾ ਜਾਰੀ ਨਿਰਦੇਸ਼ਾਂ ਦੀ ਉਲੰਘਣਾ ਕਰਨ 'ਤੇ 2 ਲੱਖ ਦਾ ਜੁਰਮਾਨਾ ਲਗਾਇਆ ਹੈ। ਆਰ.ਬੀ.ਆਈ. ਨੇ ਇਹ ਵੀ ਕਿਹਾ ਕਿ ਉਸਨੇ ਆਪਣੇ ਗਾਹਕਾਂ ਨੂੰ ਜਾਣੋ ਦਿਸ਼ਾ ਨਿਰਦੇਸ਼, 2016 ਦੀਆਂ ਕੁਝ ਵਿਵਸਥਾਵਾਂ ਦੀ ਪਾਲਣਾ ਨਾ ਕਰਨ ਦੇ ਲਈ ਇੱਕ ਐਨ.ਬੀ.ਐਫ.ਸੀ., ਸ਼ੇਯਦ ਸ਼ਰੀਅਤ ਫਾਈਨਾਂਸ ਲਿਮਟਿਡ ਨੂੰ 5 ਲੱਖ ਰੁਪਏ ਜੁਰਮਾਨਾ ਵੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਵਿਦੇਸ਼ ਜਾ ਕੇ ਪੜ੍ਹਣਾ ਹੋਇਆ ਆਸਾਨ , SBI ਦੇ ਰਿਹੈ 1.5 ਕਰੋੜ ਤੱਕ ਦਾ ਸਟੱਡੀ ਲੋਨ
ਧਨਲਕਸ਼ਮੀ ਬੈਂਕ 'ਤੇ ਲਗਾਇਆ ਗਿਆ ਜੁਰਮਾਨਾ
ਇਸ ਤੋਂ ਪਹਿਲਾਂ ਆਰ.ਬੀ.ਆਈ. ਨੇ ਦੋ ਬੈਂਕਾਂ 'ਤੇ ਜੁਰਮਾਨਾ ਲਗਾਇਆ ਹੈ। ਰਿਜ਼ਰਵ ਬੈਂਕ ਨੇ 'ਜਮ੍ਹਾਂਕਰਤਾ ਦੀ ਸਿੱਖਿਆ ਅਤੇ ਜਾਗਰੂਕਤਾ ਫੰਡ ਯੋਜਨਾ ' ਨਾਲ ਸਬੰਧਤ ਨਿਯਮਾਂ ਦੀ ਪਾਲਣਾ ਨਾ ਕਰਨ ਕਾਰਨ ਧਨਲਕਸ਼ਮੀ ਬੈਂਕ 'ਤੇ ਜੁਰਮਾਨਾ ਲਗਾਇਆ ਹੈ। ਆਰ.ਬੀ.ਆਈ. ਨੇ 27.5 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਸ ਕੇਂਦਰੀ ਬੈਂਕ ਤੋਂ ਇਲਾਵਾ ਗੋਰਖਪੁਰ ਸਥਿਤ NE ਅਤੇ EC ਰੇਲਵੇ ਕਰਮਚਾਰੀਆਂ ਦੇ ਬਹੁ-ਰਾਜ ਪ੍ਰਾਇਮਰੀ ਸਹਿਕਾਰੀ ਬੈਂਕ 'ਤੇ ਕੁਝ ਨਿਯਮਾਂ ਦੀ ਉਲੰਘਣਾ ਕਰਨ 'ਤੇ 20 ਲੱਖ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਬੈਂਕ ਨੇ ਇਨ੍ਹਾਂ ਦੋਵਾਂ ਬੈਂਕਾਂ 'ਤੇ ਕੁੱਲ 47.5 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ।
ਇਹ ਵੀ ਪੜ੍ਹੋ: ਸਰਕਾਰੀ ਬੈਂਕਾਂ ਦੇ ਮ੍ਰਿਤਕ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਦੀ ਪੈਨਸ਼ਨ ਤਿੰਨ ਗੁਣਾ ਵਧੀ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।