2,000 ਰੁਪਏ ਦੇ ਨੋਟਾਂ ਨੂੰ ਲੈ ਕੇ RBI ਨੇ ਦਿੱਤੀ ਇਹ ਅਹਿਮ ਜਾਣਕਾਰੀ

12/01/2023 2:27:07 PM

ਮੁੰਬਈ (ਭਾਸ਼ਾ) - ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਸ਼ੁੱਕਰਵਾਰ ਨੂੰ ਕਿਹਾ ਕਿ 2,000 ਰੁਪਏ ਦੇ ਨੋਟਾਂ ਵਿਚੋਂ ਲਗਭਗ 97.26 ਫੀਸਦੀ ਬੈਂਕਿੰਗ ਪ੍ਰਣਾਲੀ ਵਿਚ ਵਾਪਸ ਆ ਗਏ ਹਨ, ਜਦਕਿ 9,760 ਕਰੋੜ ਰੁਪਏ ਦੇ ਅਜਿਹੇ ਨੋਟ ਅਜੇ ਵੀ ਲੋਕਾਂ ਕੋਲ ਉਪਲਬਧ ਹਨ। ਜ਼ਿਕਰਯੋਗ ਹੈ ਕਿ RBI ਨੇ 19 ਮਈ ਨੂੰ 2,000 ਰੁਪਏ ਦੇ ਨੋਟਾਂ ਨੂੰ ਸਰਕੂਲੇਸ਼ਨ ਤੋਂ ਵਾਪਸ ਲੈਣ ਦਾ ਐਲਾਨ ਕੀਤਾ ਸੀ।

ਇਹ ਵੀ ਪੜ੍ਹੋ :   1 ਦਸੰਬਰ ਤੋਂ ਬਦਲ ਰਹੇ ਸਿਮ ਕਾਰਡ ਖ਼ਰੀਦਣ ਤੇ ਵੇਚਣ ਦੇ ਨਿਯਮ, ਉਲੰਘਣਾ ਹੋਣ 'ਤੇ ਹੋ ਸਕਦੀ ਹੈ ਜੇਲ੍ਹ

ਰਿਜ਼ਰਵ ਬੈਂਕ ਦੁਆਰਾ ਜਾਰੀ ਇੱਕ ਬਿਆਨ ਅਨੁਸਾਰ, “19 ਮਈ, 2023 ਨੂੰ ਕਾਰੋਬਾਰ ਦੀ ਸਮਾਪਤੀ 'ਤੇ 2,000 ਰੁਪਏ ਦੇ ਨੋਟਾਂ ਦੀ ਕੁੱਲ ਕੀਮਤ 3.56 ਲੱਖ ਕਰੋੜ ਰੁਪਏ ਸੀ। 30 ਨਵੰਬਰ, 2023 ਨੂੰ ਇਹ ਘਟ ਕੇ 9,760 ਕਰੋੜ ਰੁਪਏ ਰਹਿ ਗਿਆ।'' ਆਰਬੀਆਈ ਅਨੁਸਾਰ, ਇਸ ਤਰ੍ਹਾਂ, 19 ਮਈ, 2023 ਤੱਕ ਪ੍ਰਚਲਨ ਵਿੱਚ ਕੁੱਲ 2,000 ਰੁਪਏ ਦੇ ਨੋਟਾਂ ਵਿੱਚੋਂ, ਹੁਣ 97.26 ਪ੍ਰਤੀਸ਼ਤ ਤੋਂ ਵੱਧ ਵਾਪਸ ਆ ਚੁੱਕੇ ਹਨ।

ਕਾਨੂੰਨੀ ਟੈਂਡਰ ਬਣੇ ਰਹਿਣਗੇ 2,000 ਰੁਪਏ ਦੇ ਬੈਂਕ ਨੋਟ

ਬਿਆਨ ਵਿਚ ਕਿਹਾ ਗਿਆ ਹੈ, “2,000 ਰੁਪਏ ਦੇ ਬੈਂਕ ਨੋਟ ਕਾਨੂੰਨੀ ਟੈਂਡਰ ਬਣੇ ਰਹਿਣਗੇ।” ਲੋਕ ਦੇਸ਼ ਭਰ ਵਿੱਚ ਆਰਬੀਆਈ ਦੇ 19 ਦਫ਼ਤਰਾਂ ਵਿੱਚ 2,000 ਰੁਪਏ ਦੇ ਬੈਂਕ ਨੋਟ ਜਮ੍ਹਾਂ ਜਾਂ ਬਦਲੀ ਕਰ ਸਕਦੇ ਹਨ। ਲੋਕ ਆਪਣੇ 2,000 ਰੁਪਏ ਦੇ ਨੋਟ ਰਿਜ਼ਰਵ ਬੈਂਕ ਦੇ ਮਨੋਨੀਤ ਖੇਤਰੀ ਦਫਤਰਾਂ ਨੂੰ ਬੀਮਾਯੁਕਤ ਡਾਕ ਰਾਹੀਂ ਭੇਜ ਸਕਦੇ ਹਨ ਤਾਂ ਜੋ ਉਨ੍ਹਾਂ ਨੂੰ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾ ਕਰਵਾਇਆ ਜਾ ਸਕੇ। ਇਨ੍ਹਾਂ ਨੋਟਾਂ ਨੂੰ ਬਦਲਣ ਜਾਂ ਬੈਂਕ ਖਾਤਿਆਂ 'ਚ ਜਮ੍ਹਾ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ ਸੀ।

ਇਹ ਵੀ ਪੜ੍ਹੋ :    Amazon ਇੰਡੀਆ ਨੂੰ ਝਟਕਾ, ਉਪਭੋਗਤਾ ਅਦਾਲਤ ਨੇ ਰਿਫੰਡ ਤੇ ਮੁਆਵਜ਼ਾ ਦੇਣ ਦਾ ਦਿੱਤਾ ਆਦੇਸ਼

ਬਾਅਦ ਵਿਚ ਇਹ ਸਮਾਂ ਸੀਮਾ 7 ਅਕਤੂਬਰ ਤੱਕ ਵਧਾ ਦਿੱਤੀ ਗਈ। ਬੈਂਕ ਸ਼ਾਖਾਵਾਂ ਵਿੱਚ ਜਮ੍ਹਾਂ ਅਤੇ ਵਟਾਂਦਰਾ ਸੇਵਾਵਾਂ ਦੋਵੇਂ 7 ਅਕਤੂਬਰ ਨੂੰ ਬੰਦ ਕਰ ਦਿੱਤੀਆਂ ਗਈਆਂ ਸਨ। ਇਸ ਤੋਂ ਬਾਅਦ, 8 ਅਕਤੂਬਰ ਤੋਂ, ਲੋਕਾਂ ਨੂੰ 19 ਆਰਬੀਆਈ ਦਫਤਰਾਂ ਵਿੱਚ ਮੁਦਰਾ ਬਦਲਣ ਜਾਂ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਬਰਾਬਰ ਦੀ ਰਕਮ ਜਮ੍ਹਾ ਕਰਨ ਦਾ ਵਿਕਲਪ ਦਿੱਤਾ ਗਿਆ ਸੀ। ਇਸ ਦੌਰਾਨ, 2,000 ਰੁਪਏ ਦੇ ਨੋਟ ਨੂੰ ਬਦਲਣ/ਜਮਾ ਕਰਵਾਉਣ ਲਈ ਕੰਮ ਦੇ ਸਮੇਂ ਦੌਰਾਨ ਆਰਬੀਆਈ ਦਫਤਰਾਂ ਵਿੱਚ ਕਤਾਰਾਂ ਦੇਖੀ ਜਾ ਰਹੀ ਹੈ।

RBI ਦੇ ਇਹ 19 ਦਫਤਰ ਅਹਿਮਦਾਬਾਦ, ਬੇਂਗਲੁਰੂ, ਬੇਲਾਪੁਰ, ਭੋਪਾਲ, ਭੁਵਨੇਸ਼ਵਰ, ਚੰਡੀਗੜ੍ਹ, ਚੇਨਈ, ਗੁਹਾਟੀ, ਹੈਦਰਾਬਾਦ, ਜੈਪੁਰ, ਜੰਮੂ, ਕਾਨਪੁਰ, ਕੋਲਕਾਤਾ, ਲਖਨਊ, ਮੁੰਬਈ, ਨਾਗਪੁਰ, ਨਵੀਂ ਦਿੱਲੀ, ਪਟਨਾ ਅਤੇ ਤਿਰੂਵਨੰਤਪੁਰਮ ਵਿਚ ਸਥਿਤ ਹਨ।

ਇਹ ਵੀ ਪੜ੍ਹੋ :    ਇਕ ਟਵੀਟ ਕਾਰਨ ਐਲੋਨ ਮਸਕ ਨੂੰ ਵੱਡਾ ਝਟਕਾ, ਅਰਬਾਂ ਦਾ ਹੋ ਸਕਦਾ ਹੈ ਨੁਕਸਾਨ!

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Harinder Kaur

This news is Content Editor Harinder Kaur