RBI ਗਵਰਨਰ ਨੂੰ ਉਮੀਦ-ਚਾਲੂ ਵਿੱਤੀ ਸਾਲ 'ਚ 8 ਫ਼ੀਸਦੀ ਰਹੇਗੀ GDP, Paytm ਐਕਸ਼ਨ 'ਤੇ ਆਖੀ ਇਹ ਗੱਲ

03/07/2024 11:21:10 AM

ਬਿਜ਼ਨੈੱਸ ਡੈਸਕ : ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਦੇ ਗਵਰਨਰ ਸ਼ਕਤੀਕਾਂਤ ਦਾਸ ਦਾ ਕਹਿਣਾ ਹੈ ਕਿ ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਵੱਡੀ ਅਰਥਵਿਵਸਥਾ ਹੈ ਅਤੇ ਦੇਸ਼ ਦੀ ਵਿਕਾਸ ਦਰ 8 ਫ਼ੀਸਦੀ ਦੇ ਨੇੜੇ ਪਹੁੰਚ ਸਕਦੀ ਹੈ। ਦਾਸ ਨੇ ਇਕ ਇੰਟਰਵਿਊ 'ਚ ਕਿਹਾ ਕਿ ਚੌਥੀ ਤਿਮਾਹੀ 'ਚ ਵਿਕਾਸ ਦਰ 5.9 ਫ਼ੀਸਦੀ ਹੋ ਸਕਦੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਵਿੱਤੀ ਸਾਲ 2024 'ਚ ਵਿਕਾਸ ਦਰ 7.6 ਫ਼ੀਸਦੀ ਤੋਂ ਜ਼ਿਆਦਾ ਹੋ ਜਾਵੇਗੀ। ਜੀਡੀਪੀ ਵਿਕਾਸ ਦਰ 8 ਫ਼ੀਸਦੀ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ। ਤੀਜੀ ਤਿਮਾਹੀ 'ਚ ਦੇਸ਼ ਦੀ ਅਰਥਵਿਵਸਥਾ 8.4 ਫ਼ੀਸਦੀ ਦੀ ਰਫ਼ਤਾਰ ਨਾਲ ਵਧੀ ਹੈ।

ਇਹ ਵੀ ਪੜ੍ਹੋ - 70 ਹਜ਼ਾਰ ਰੁਪਏ ਤੱਕ ਪਹੁੰਚ ਸਕਦੀ ਹੈ 'ਸੋਨੇ ਦੀ ਕੀਮਤ'! ਜਾਣੋ ਕੀ ਹਨ ਕਾਰਣ

ਦਾਸ ਨੇ ਭਾਰਤ ਦੇ ਵਿਕਾਸ ਗਤੀ ਦੀ ਤੁਲਣਾ ਸਵਦੇਸ਼ੀ ਤੌਰ 'ਤੇ ਵਿਕਸਤ ਲੜਾਕੂ ਤੇਜਸ ਨਾਲ ਕਰਦੇ ਹੋਏ ਕਿਹਾ ਕਿ ਭਾਰਤ ਨੇ ਤੀਜੀ ਤਿਮਾਹੀ 'ਚ 8.4 ਫ਼ੀਸਦੀ ਦੀ ਰਫ਼ਤਾਰ ਨਾਲ ਵਾਧਾ ਕੀਤਾ, ਜੋ ਅਰਥਸ਼ਾਸਤਰੀਆਂ ਦੇ ਅਨੁਮਾਨਾਂ ਤੋਂ ਬਿਹਤਰ ਸੀ। ਉਨ੍ਹਾਂ ਨੇ ਕਿਹਾ ਕਿ ਸਮੁੱਚੀ ਪੇਂਡੂ ਮੰਗ ਵਿੱਚ ਸੁਧਾਰ ਦੇ ਸੰਕੇਤ ਦਿਖਾਈ ਦੇ ਰਹੇ ਹਨ, ਜਦਕਿ ਸ਼ਹਿਰੀ ਖੇਤਰਾਂ ਵਿੱਚ ਇਹ ਮਜ਼ਬੂਤ ​​ਬਣੀ ਹੋਈ ਹੈ। ਇਸ ਤੋਂ ਇਲਾਵਾ, ਹੋਰ ਆਰਥਿਕ ਮਾਪਦੰਡ ਜਿਵੇਂ ਕਿ ਨਿੱਜੀ ਨਿਵੇਸ਼, ਸਮਰੱਥਾ ਉਪਯੋਗਤਾ ਅਤੇ ਬੈਂਕ ਕ੍ਰੈਡਿਟ ਵਾਧਾ ਵੀ ਵਧ ਰਿਹਾ ਹੈ।

ਇਹ ਵੀ ਪੜ੍ਹੋ - ਬੈਂਕ ਮੁਲਾਜ਼ਮਾਂ ਲਈ ਖ਼ਾਸ ਖ਼ਬਰ, ਕੁਝ ਦਿਨਾਂ 'ਚ ਮੋਦੀ ਸਰਕਾਰ ਦੇਣ ਜਾ ਰਹੀ ਹੈ ਇਹ ਵੱਡਾ ਤੋਹਫ਼ਾ

ਪੇਟੀਐੱਮ ਪੇਮੈਂਟਸ ਬੈਂਕ 'ਤੇ ਲਗਾਈਆਂ ਗਈਆਂ ਪਾਬੰਦੀਆਂ ਬਾਰੇ ਪੁੱਛੇ ਜਾਣ 'ਤੇ ਆਰਬੀਆਈ ਗਵਰਨਰ ਨੇ ਕਿਹਾ ਕਿ ਇਹ ਕਾਰਵਾਈ ਸਿਰਫ਼ ਇੱਕ ਪੇਮੈਂਟ ਬੈਂਕ ਖ਼ਿਲਾਫ਼ ਕੀਤੀ ਗਈ ਹੈ, ਨਾ ਕਿ ਵਿਆਪਕ ਫਿਨਟੇਕ ਉਦਯੋਗ ਦੇ ਖ਼ਿਲਾਫ਼। ਰੈਗੂਲੇਟਰੀ ਐਕਸ਼ਨ ਕਾਰਨ 80 ਤੋਂ 85 ਫ਼ੀਸਦੀ ਪੇਟੀਐੱਮ ਵਾਲੇਟ ਯੂਜ਼ਰਸ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਬਾਕੀ 15 ਫ਼ੀਸਦੀ ਉਪਭੋਗਤਾਵਾਂ ਨੂੰ ਹੋਰ ਬੈਂਕਾਂ ਨਾਲ ਲਿੰਕ ਕਰਨ ਲਈ ਕਿਹਾ ਗਿਆ ਹੈ। 

ਇਹ ਵੀ ਪੜ੍ਹੋ - ਸੋਨਾ-ਚਾਂਦੀ ਦੇ ਗਹਿਣੇ ਖਰੀਦਣ ਵਾਲੇ ਲੋਕਾਂ ਨੂੰ ਵੱਡਾ ਝਟਕਾ, ਕੀਮਤਾਂ 'ਚ ਹੋਇਆ ਰਿਕਾਰਡ ਵਾਧਾ

ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਆਰਬੀਆਈ ਫਿਨਟੇਕ ਉਦਯੋਗ ਦਾ ਪੂਰੀ ਤਰ੍ਹਾਂ ਸਮਰਥਨ ਕਰਦਾ ਹੈ ਪਰ ਉਸ ਨੇ ਇੱਕ ਵਾਰ ਫਿਰ ਕ੍ਰਿਪਟੋਕਰੰਸੀ 'ਤੇ ਆਪਣੀ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਇਹ ਪੂਰੀ ਤਰ੍ਹਾਂ ਅਟਕਲਾਂ ਹਨ। ਹਾਲ ਹੀ ਵਿੱਚ ਕ੍ਰਿਪਟੋਕਰੰਸੀ ਦੀ ਕੀਮਤ ਵਿੱਚ ਕਾਫ਼ੀ ਵਾਧਾ ਹੋਇਆ ਹੈ। ਬਿਟਕੋਇਨ ਆਪਣੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਿਆ ਹੈ।

ਇਹ ਵੀ ਪੜ੍ਹੋ - LPG ਸਿਲੰਡਰ ਤੋਂ ਲੈ ਕੇ FASTag KYC ਤੱਕ, ਮਾਰਚ ਮਹੀਨੇ ਹੋਣਗੇ ਇਹ ਵੱਡੇ ਬਦਲਾਅ, ਜੇਬ੍ਹ 'ਤੇ ਪਵੇਗਾ ਅਸਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


rajwinder kaur

Content Editor

Related News