Amazon Pay 'ਤੇ RBI ਦੀ ਕਾਰਵਾਈ, ਲਗਾਇਆ 3.06 ਕਰੋੜ ਰੁਪਏ ਦਾ ਜੁਰਮਾਨਾ

Friday, Mar 03, 2023 - 10:25 PM (IST)

Amazon Pay 'ਤੇ RBI ਦੀ ਕਾਰਵਾਈ, ਲਗਾਇਆ 3.06 ਕਰੋੜ ਰੁਪਏ ਦਾ ਜੁਰਮਾਨਾ

ਮੁੰਬਈ : ਭਾਰਤੀ ਰਿਜ਼ਰਵ ਬੈਂਕ (RBI) ਨੇ ਐਮਾਜ਼ੋਨ ਪੇ (ਇੰਡੀਆ) ਪ੍ਰਾਈਵੇਟ ਲਿਮਟਿਡ 'ਤੇ 3.06 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਹ ਜੁਰਮਾਨਾ ਪ੍ਰੀਪੇਡ ਭੁਗਤਾਨ ਸਾਧਨਾਂ (ਪੀਪੀਆਈ) ਅਤੇ ਆਪਣੇ ਗਾਹਕ ਨੂੰ ਜਾਣੋ (ਕੇਵਾਈਸੀ) ਨਾਲ ਸਬੰਧਤ ਕੁਝ ਪ੍ਰਬੰਧਾਂ ਦੀ ਪਾਲਣਾ ਨਾ ਕਰਨ ਲਈ ਲਗਾਇਆ ਗਿਆ। ਆਰਬੀਆਈ ਨੇ ਇਕ ਬਿਆਨ 'ਚ ਕਿਹਾ, "ਇਹ ਦੇਖਿਆ ਗਿਆ ਹੈ ਕਿ ਸੰਸਥਾ ਕੇਵਾਈਸੀ (ਆਪਣੇ ਗਾਹਕ ਨੂੰ ਜਾਣੋ) ਦੀਆਂ ਲੋੜਾਂ ਬਾਰੇ ਆਰਬੀਆਈ ਦੇ ਨਿਰਦੇਸ਼ਾਂ ਦੀ ਪਾਲਣਾ ਨਹੀਂ ਕਰ ਰਹੀ ਸੀ।"

ਇਹ ਵੀ ਪੜ੍ਹੋ : ਸਿੱਖਿਆ ਮੰਤਰੀ ਬੈਂਸ ਨੇ ਕੱਚੇ ਅਧਿਆਪਕਾਂ ਤੇ ਮੁਲਾਜ਼ਮਾਂ ਨੂੰ ਲੈ ਕੇ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤਾ ਇਹ ਹੁਕਮ

ਆਰਬੀਆਈ ਨੇ ਐਮਾਜ਼ੋਨ ਪੇ (ਇੰਡੀਆ) ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਪੁੱਛਿਆ ਸੀ ਕਿ ਆਖਿਰ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਦੇ ਲਈ ਉਸ 'ਤੇ ਜੁਰਮਾਨਾ ਕਿਉਂ ਨਾ ਲਗਾਇਆ ਜਾਵੇ। ਇਸ ਤੋਂ ਬਾਅਦ ਕੰਪਨੀ ਦੇ ਜਵਾਬ 'ਤੇ ਵਿਚਾਰ ਕਰਨ ਤੋਂ ਬਾਅਦ ਆਰਬੀਆਈ ਇਸ ਨਤੀਜੇ 'ਤੇ ਪਹੁੰਚਿਆ ਕਿ ਉਸ ਦੇ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਦੇ ਦੋਸ਼ ਸਹੀ ਹਨ ਅਤੇ ਇਸ ਲਈ ਇਸ 'ਤੇ ਵਿੱਤੀ ਜੁਰਮਾਨਾ ਲਗਾਇਆ ਗਿਆ।

ਇਹ ਵੀ ਪੜ੍ਹੋ : ਕਰਤਾਰਪੁਰ ਕਾਰੀਡੋਰ ਨੇ 75 ਸਾਲਾਂ ਬਾਅਦ ਫਿਰ ਮਿਲਾਇਆ ਭਾਰਤ ਤੇ ਪਾਕਿਸਤਾਨ 'ਚ ਰਹਿੰਦੇ ਵਿਛੜੇ ਭਰਾਵਾਂ ਨੂੰ

ਕੇਂਦਰੀ ਬੈਂਕ ਨੇ ਹਾਲਾਂਕਿ ਕਿਹਾ ਕਿ ਇਹ ਜੁਰਮਾਨਾ ਰੈਗੂਲੇਟਰੀ ਪਾਲਣਾ ਵਿੱਚ ਕਮੀਆਂ ਕਾਰਨ ਲਗਾਇਆ ਗਿਆ ਹੈ ਅਤੇ ਇਸ ਦਾ ਉਦੇਸ਼ ਐਮਾਜ਼ੋਨ ਪੇ (ਇੰਡੀਆ) ਦੁਆਰਾ ਆਪਣੇ ਗਾਹਕਾਂ ਨਾਲ ਕੀਤੇ ਗਏ ਕਿਸੇ ਵੀ ਲੈਣ-ਦੇਣ ਜਾਂ ਸਮਝੌਤੇ ਦੀ ਵੈਧਤਾ 'ਤੇ ਟਿੱਪਣੀ ਕਰਨਾ ਨਹੀਂ ਹੈ। ਐਮਾਜ਼ੋਨ ਪੇ ਈ-ਕਾਮਰਸ ਦਿੱਗਜ ਐਮਾਜ਼ੋਨ ਦੀ ਡਿਜੀਟਲ ਭੁਗਤਾਨ ਸ਼ਾਖਾ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News