2000 ਦੇ ਨੋਟ ਬੰਦ ਕਰਨ ਦੇ ਐਲਾਨ ਮਗਰੋਂ RBI ਨੇ ਬੈਂਕ ਸ਼ਾਖਾਵਾਂ ਲਈ ਜਾਰੀ ਕੀਤੇ ਦਿਸ਼ਾ ਨਿਰਦੇਸ਼

Monday, May 22, 2023 - 06:02 PM (IST)

ਮੁੰਬਈ (ਭਾਸ਼ਾ) - ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਬੈਂਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ 2000 ਰੁਪਏ ਦੇ ਨੋਟ ਬਦਲਾਉਣ ਜਾਂ ਜਮ੍ਹਾ ਕਰਵਾਉਣ ਲਈ ਆਉਂਦੇ ਲੋਕਾਂ ਨੂੰ ਧੁੱਪ ਤੋਂ ਬਚਾਉਣ ਲਈ 'ਸ਼ੈੱਡ' ਦਾ ਪ੍ਰਬੰਧ ਕਰਨ। ਇਸ ਦੇ ਨਾਲ ਹੀ ਕਤਾਰ ਵਿੱਚ ਖੜ੍ਹੇ ਲੋਕਾਂ ਲਈ ਪੀਣ ਵਾਲੇ ਪਾਣੀ ਦਾ ਵੀ ਪ੍ਰਬੰਧ ਕੀਤਾ ਜਾਵੇ।

ਇਹ ਵੀ ਪੜ੍ਹੋ : 2,000 ਦੇ ਨੋਟਾਂ ਕਾਰਨ ਸੋਨੇ ਦੀ ਖ਼ਰੀਦ ਲਈ ਪੁੱਛਗਿੱਛ ਵਧੀ, ਸਖ਼ਤ ਨਿਯਮਾਂ ਨੇ ਵਧਾਈ ਚਿੰਤਾ

ਜ਼ਿਕਰਯੋਗ ਹੈ ਕਿ 2016 'ਚ ਨੋਟਬੰਦੀ ਦੌਰਾਨ ਨੋਟ ਬਦਲਣ ਲਈ ਬੈਂਕਾਂ 'ਚ ਕਤਾਰਾਂ ਲੱਗ ਗਈਆਂ ਸਨ ਅਤੇ ਦੋਸ਼ ਹੈ ਕਿ ਇਸ ਦੌਰਾਨ ਕਈ ਲੋਕਾਂ ਦੀ ਮੌਤ ਵੀ ਹੋ ਗਈ ਸੀ। ਬੀਤੇ ਸ਼ੁੱਕਰਵਾਰ ਨੂੰ 2,000 ਰੁਪਏ ਦੇ ਨੋਟਾਂ ਨੂੰ ਵਾਪਸ ਲੈਣ ਦੇ ਐਲਾਨ ਦੇ ਬਾਵਜੂਦ ਇਹ ਨੋਟ ਕਾਨੂੰਨੀ ਟੈਂਡਰ ਬਣਿਆ ਰਹੇਗਾ। 2016 ਵਿੱਚ ਨੋਟਬੰਦੀ ਦੇ ਐਲਾਨ ਤੋਂ ਬਾਅਦ ਅਜਿਹਾ ਪ੍ਰਬੰਧ ਨਹੀਂ ਕੀਤਾ ਗਿਆ ਸੀ। ਜਿਸ ਕਾਰਨ ਉਸ ਸਮੇਂ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ।

ਸੋਮਵਾਰ ਨੂੰ ਜਾਰੀ ਇੱਕ ਨੋਟੀਫਿਕੇਸ਼ਨ ਵਿੱਚ, ਰਿਜ਼ਰਵ ਬੈਂਕ ਨੇ ਕਿਹਾ, “ਬੈਂਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੀਆਂ ਸ਼ਾਖਾਵਾਂ ਵਿੱਚ ਉਡੀਕ ਕਰ ਰਹੇ ਗਾਹਕਾਂ ਲਈ ਸ਼ੈੱਡ ਅਤੇ ਪਾਣੀ ਦਾ ਪ੍ਰਬੰਧ ਕਰਨ।

ਬੈਂਕਾਂ ਨੂੰ ਕਾਊਂਟਰ 'ਤੇ ਆਮ ਤਰੀਕੇ ਨਾਲ ਨੋਟ ਐਕਸਚੇਂਜ ਦੀ ਸਹੂਲਤ ਉਪਲਬਧ ਕਰਵਾਉਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਬੈਂਕਾਂ ਨੂੰ ਰੋਜ਼ਾਨਾ ਜਮ੍ਹਾ ਅਤੇ ਬਦਲੇ ਜਾਣ ਵਾਲੇ 2,000 ਰੁਪਏ ਦੇ ਨੋਟਾਂ ਦਾ ਵੇਰਵਾ ਰੱਖਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ : ਵਿਦੇਸ਼ ’ਚ ਘੁੰਮਣ ਨਾਲ 20 ਫੀਸਦੀ ਟੈਕਸ ਤੋਂ ਘਬਰਾਏ ਟਰੈਵਲ ਏਜੰਟ, ਕਾਰੋਬਾਰ ’ਤੇ ਹੋਵੇਗਾ ਅਸਰ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

 


Harinder Kaur

Content Editor

Related News