RBI MPC Meet: ਵਿਆਜ ਦਰਾਂ 'ਚ ਕੋਈ ਬਦਲਾਅ ਨਹੀਂ, ਰੈਪੋ ਰੇਟ 6.5 ਫ਼ੀਸਦੀ 'ਤੇ ਹੀ ਬਰਕਰਾਰ

Friday, Dec 08, 2023 - 11:00 AM (IST)

RBI MPC Meet: ਵਿਆਜ ਦਰਾਂ 'ਚ ਕੋਈ ਬਦਲਾਅ ਨਹੀਂ, ਰੈਪੋ ਰੇਟ 6.5 ਫ਼ੀਸਦੀ 'ਤੇ ਹੀ ਬਰਕਰਾਰ

ਬਿਜ਼ਨੈੱਸ ਡੈਸਕ (ਬਿਊਰੋ) : ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਸ਼ੁੱਕਰਵਾਰ ਨੂੰ ਲਗਾਤਾਰ ਪੰਜਵੀਂ ਵਾਰ ਨੀਤੀਗਤ ਦਰ ਰੇਪੋ ਨੂੰ 6.5 ਫ਼ੀਸਦੀ 'ਤੇ ਬਰਕਰਾਰ ਰੱਖਿਆ। ਨਾਲ ਹੀ ਮੌਜੂਦਾ ਵਿੱਤੀ ਸਾਲ 2023-24 ਲਈ ਆਰਥਿਕ ਵਿਕਾਸ ਦਰ ਦਾ ਅਨੁਮਾਨ 6.5 ਫ਼ੀਸਦੀ ਤੋਂ ਵਧਾ ਕੇ 7 ਫ਼ੀਸਦੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪ੍ਰਚੂਨ ਮਹਿੰਗਾਈ ਦਰ ਦਾ ਅਨੁਮਾਨ 5.4 ਫ਼ੀਸਦੀ 'ਤੇ ਬਰਕਰਾਰ ਰੱਖਿਆ ਗਿਆ ਹੈ। ਰੇਪੋ ਦਰ ਨੂੰ 6.5 ਫ਼ੀਸਦੀ 'ਤੇ ਬਰਕਰਾਰ ਰੱਖਣ ਦਾ ਮਤਲਬ ਹੈ ਕਿ ਘਰ, ਵਾਹਨ ਸਮੇਤ ਵੱਖ-ਵੱਖ ਕਰਜ਼ਿਆਂ 'ਤੇ ਮਹੀਨਾਵਾਰ ਕਿਸ਼ਤ (EMI) 'ਚ ਕੋਈ ਬਦਲਾਅ ਨਹੀਂ ਹੋਵੇਗਾ। 

ਇਹ ਵੀ ਪੜ੍ਹੋ - ਹੁਣ ਇਹ ਮਸ਼ਹੂਰ ਕਾਰੋਬਾਰੀ ਡੀਪਫੇਕ ਵੀਡੀਓ ਦਾ ਹੋਏ ਸ਼ਿਕਾਰ, ਖ਼ੁਦ ਪੋਸਟ ਸਾਂਝੀ ਕਰ ਕਿਹਾ-ਫੇਕ ਵੀਡੀਓ

ਬੁੱਧਵਾਰ ਨੂੰ ਸ਼ੁਰੂ ਹੋਈ ਮੁਦਰਾ ਨੀਤੀ ਕਮੇਟੀ (ਐੱਮ.ਪੀ.ਸੀ.) ਦੀ ਤਿੰਨ ਦਿਨਾਂ ਬੈਠਕ 'ਚ ਲਏ ਗਏ ਫ਼ੈਸਲੇ ਦੀ ਜਾਣਕਾਰੀ ਦਿੰਦੇ ਹੋਏ ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ, 'ਐੱਮਪੀਸੀ ਦੇ ਸਾਰੇ ਛੇ ਮੈਂਬਰਾਂ ਨੇ ਹਾਲਾਤਾਂ 'ਤੇ ਵਿਚਾਰ ਕਰਨ ਤੋਂ ਬਾਅਦ ਸਰਬਸੰਮਤੀ ਨਾਲ ਰੈਪੋ ਦਰ ਨੂੰ 6.5 ਫ਼ੀਸਦੀ 'ਤੇ ਬਰਕਰਾਰ ਰੱਖਣ ਦਾ ਫ਼ੈਸਲਾ ਕੀਤਾ ਹੈ।'' ਇਸ ਦੇ ਨਾਲ, MPC ਨੇ ਉਦਾਰਵਾਦੀ ਰੁਖ ਨੂੰ ਵਾਪਸ ਲੈਣ ਦੇ ਆਪਣੇ ਸਟੈਂਡ 'ਤੇ ਕਾਇਮ ਰਹਿਣ ਦਾ ਫ਼ੈਸਲਾ ਕੀਤਾ ਹੈ। 

ਇਹ ਵੀ ਪੜ੍ਹੋ - ਗੌਤਮ ਅਡਾਨੀ ਦੀ ਜਾਇਦਾਦ 'ਚ 12.3 ਅਰਬ ਡਾਲਰ ਦਾ ਵਾਧਾ, ਜਾਣੋ ਮੁਕੇਸ਼ ਅੰਬਾਨੀ ਤੋਂ ਕਿੰਨੇ ਦੂਰ

ਦਾਸ ਨੇ ਕਿਹਾ, ''ਆਲਮੀ ਚੁਣੌਤੀਆਂ ਦੇ ਬਾਵਜੂਦ ਦੇਸ਼ ਦੀ ਅਰਥਵਿਵਸਥਾ ਮਜ਼ਬੂਤ ​​ਬਣੀ ਹੋਈ ਹੈ ਅਤੇ ਸਾਡੀ ਨੀਂਹ ਮਜ਼ਬੂਤ ​​ਹੈ।'' ਦਾਸ ਨੇ ਕਿਹਾ, ''ਜੀਐੱਸਟੀ ਕਲੈਕਸ਼ਨ, ਪੀਐੱਮਆਈ (ਖਰੀਦਦਾਰੀ ਪ੍ਰਬੰਧਕ ਸੂਚਕਾਂਕ) ਵਰਗੇ ਮਹੱਤਵਪੂਰਨ ਅੰਕੜੇ ਮਜ਼ਬੂਤ ​​ਬਣੇ ਹੋਏ ਹਨ। ਇਸ ਸਭ ਨੂੰ ਧਿਆਨ ਵਿੱਚ ਰੱਖਦੇ ਹੋਏ ਮੌਜੂਦਾ ਵਿੱਤੀ ਸਾਲ ਵਿੱਚ ਜੀਡੀਪੀ ਵਿਕਾਸ ਦਰ ਸੱਤ ਫ਼ੀਸਦੀ ਰਹਿਣ ਦਾ ਅਨੁਮਾਨ ਹੈ। ਆਰਬੀਆਈ ਨੇ ਪਹਿਲਾਂ 2023-24 ਵਿੱਚ ਵਿਕਾਸ ਦਰ 6.5 ਫ਼ੀਸਦੀ ਰਹਿਣ ਦਾ ਅਨੁਮਾਨ ਲਗਾਇਆ ਸੀ। ਮੌਜੂਦਾ ਵਿੱਤੀ ਸਾਲ 'ਚ ਪ੍ਰਚੂਨ ਮਹਿੰਗਾਈ ਦਰ ਨੂੰ 5.4 ਫ਼ੀਸਦੀ 'ਤੇ ਬਰਕਰਾਰ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ - ਪਹਿਲੀ ਵਾਰ ਐਨਾ ਮਹਿੰਗਾ ਹੋਇਆ ਸੋਨਾ, ਤੋੜੇ ਸਾਰੇ ਰਿਕਾਰਡ, ਜਾਣੋ ਤਾਜ਼ਾ ਭਾਅ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


author

rajwinder kaur

Content Editor

Related News