RBI MPC Meeting: RBI ਨੇ Repo Rate ਨੂੰ ਮੁੜ 6.5 ਫ਼ੀਸਦੀ 'ਤੇ ਰੱਖਿਆ ਬਰਕਰਾਰ
Friday, Apr 05, 2024 - 10:48 AM (IST)
ਬਿਜ਼ਨੈੱਸ ਡੈਸਕ : ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਸ਼ੁੱਕਰਵਾਰ ਨੂੰ ਮੁੱਖ ਨੀਤੀਗਤ ਦਰ ਰੇਪੋ ਨੂੰ ਫਿਰ ਤੋਂ 6.5 ਫ਼ੀਸਦੀ 'ਤੇ ਬਰਕਰਾਰ ਰੱਖਿਆ ਹੈ। ਵਿੱਤੀ ਸਾਲ 2024-25 (FY25) ਵਿੱਚ ਇਹ RBI MPC ਦੀ ਪਹਿਲੀ ਘੋਸ਼ਣਾ ਹੈ। ਕੇਂਦਰੀ ਬੈਂਕ ਵਲੋਂ ਪਿਛਲੀਆਂ ਲਗਾਤਾਰ 7ਵੀਂ ਕੀਤੀਆਂ ਜਾ ਰਹੀਆਂ ਐੱਮਪੀਸੀ ਮੀਟਿੰਗਾਂ ਵਿੱਚ ਰੇਪੋ ਦਰ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਵਿਸ਼ਵਵਿਆਪੀ ਅਨਿਸ਼ਚਿਤਤਾ ਦੇ ਵਿਚਕਾਰ ਮਹਿੰਗਾਈ ਨੂੰ ਚਾਰ ਫ਼ੀਸਦੀ 'ਤੇ ਲਿਆਉਣ ਅਤੇ ਆਰਥਿਕ ਵਿਕਾਸ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ ਨੀਤੀਗਤ ਦਰ ਨੂੰ ਕੋਈ ਬਦਲਾਅ ਨਹੀਂ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ - ਦਾਦੇ ਨੇ 1994 'ਚ ਖਰੀਦੇ ਸੀ SBI ਦੇ 500 ਰੁਪਏ ਦੇ ਸ਼ੇਅਰ, ਹੁਣ ਕੀਮਤ ਜਾਣ ਪੋਤੇ ਦੇ ਉੱਡ ਗਏ ਹੋਸ਼
ਇਹ ਲਗਾਤਾਰ ਸੱਤਵੀਂ ਵਾਰ ਹੈ ਜਦੋਂ ਰੈਪੋ ਰੇਟ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਕੇਂਦਰੀ ਬੈਂਕ ਨੇ 2024-25 ਲਈ ਜੀਡੀਪੀ (ਕੁੱਲ ਘਰੇਲੂ ਉਤਪਾਦ) ਵਿਕਾਸ ਦਰ 7 ਫ਼ੀਸਦੀ 'ਤੇ ਰਹਿਣ ਦਾ ਅਨੁਮਾਨ ਲਗਾਇਆ ਹੈ। ਜਦੋਂ ਕਿ 2024-25 ਵਿੱਚ ਪ੍ਰਚੂਨ ਮਹਿੰਗਾਈ ਦਰ 4.5 ਫ਼ੀਸਦੀ ਰਹਿਣ ਦਾ ਅਨੁਮਾਨ ਹੈ। ਰੇਪੋ ਉਹ ਵਿਆਜ ਦਰ ਹੈ, ਜਿਸ 'ਤੇ ਵਪਾਰਕ ਬੈਂਕ ਆਪਣੀਆਂ ਫੌਰੀ ਲੋੜਾਂ ਪੂਰੀਆਂ ਕਰਨ ਲਈ ਕੇਂਦਰੀ ਬੈਂਕ ਤੋਂ ਉਧਾਰ ਲੈਂਦੇ ਹਨ। ਆਰਬੀਆਈ ਇਸਦੀ ਵਰਤੋਂ ਮਹਿੰਗਾਈ ਨੂੰ ਕੰਟਰੋਲ ਕਰਨ ਲਈ ਕਰਦਾ ਹੈ। ਰੇਪੋ ਦਰ ਨੂੰ 6.5 ਫ਼ੀਸਦੀ 'ਤੇ ਰੱਖਣ ਦਾ ਮਤਲਬ ਹੈ ਕਿ ਮਕਾਨ, ਵਾਹਨ ਸਮੇਤ ਵੱਖ-ਵੱਖ ਕਰਜ਼ਿਆਂ 'ਤੇ ਮਹੀਨਾਵਾਰ ਕਿਸ਼ਤ (EMI) 'ਚ ਬਦਲਾਅ ਦੀ ਸੰਭਾਵਨਾ ਘੱਟ ਹੈ।
ਇਹ ਵੀ ਪੜ੍ਹੋ - ਪਹਿਲੀ ਵਾਰ 70 ਹਜ਼ਾਰ ਰੁਪਏ ਦੇ ਨੇੜੇ ਪੁੱਜੀਆਂ ਸੋਨੇ ਦੀਆਂ ਕੀਮਤਾਂ, ਖਰੀਦਦਾਰ ਬਾਜ਼ਾਰ ਤੋਂ ਹੋਏ ਦੂਰ
ਦੱਸ ਦੇਈਏ ਕਿ ਆਰਬੀਆਈ ਇਸਦੀ ਵਰਤੋਂ ਮਹਿੰਗਾਈ ਨੂੰ ਕੰਟਰੋਲ ਕਰਨ ਲਈ ਕਰਦਾ ਹੈ। ਭਾਰਤੀ ਰਿਜ਼ਰਵ ਬੈਂਕ ਨੇ ਆਖਰੀ ਵਾਰ ਫਰਵਰੀ 2023 ਵਿੱਚ ਦਰਾਂ ਵਿੱਚ ਤਬਦੀਲੀ ਕੀਤੀ ਸੀ। ਫਿਰ ਬੈਂਕ ਨੇ ਵਿਆਜ ਦਰਾਂ ਨੂੰ 0.25% ਵਧਾ ਕੇ 6.5% ਕਰ ਦਿੱਤਾ। ਇਸ ਤੋਂ ਪਹਿਲਾਂ ਸਾਲ 2022 'ਚ ਰਿਜ਼ਰਵ ਬੈਂਕ ਨੇ ਛੇ ਵਾਰ ਰੈਪੋ ਰੇਟ 'ਚ 2.50 ਫ਼ੀਸਦੀ ਦਾ ਵਾਧਾ ਕੀਤਾ ਸੀ। ਹਾਲਾਂਕਿ ਇਸ ਵਾਰ ਬੈਂਕ ਦੇ ਇਸ ਫ਼ੈਸਲੇ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਦੇ ਕਰਜ਼ੇ ਦੀ EMI ਵਿੱਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ - ਅਪ੍ਰੈਲ ਮਹੀਨੇ ਦੇ ਪਹਿਲੇ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਬਦਲਾਅ, ਜਾਣੋ ਨਵੇਂ ਰੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8