RBI MPC ਦੀ ਮੀਟਿੰਗ ਅੱਜ ਤੋਂ ਹੋਈ ਸ਼ੁਰੂ, ਵਿਆਜ ਦਰਾਂ ਦੀ ਹੋਵੇਗੀ ਸਮੀਖਿਆ

04/03/2024 11:19:44 AM

ਬਿਜ਼ਨੈੱਸ ਡੈਸਕ : ਭਾਰਤੀ ਰਿਜ਼ਰਵ ਬੈਂਕ (RBI) ਦੀ ਮੁਦਰਾ ਨੀਤੀ ਕਮੇਟੀ (MPC) ਦੀ ਬੈਠਕ ਅੱਜ ਯਾਨੀ 3 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਹ ਬੈਠਕ ਦੋ ਦਿਨਾਂ ਤੱਕ ਚੱਲੇਗੀ ਅਤੇ ਇਸ ਦੇ ਫ਼ੈਸਲੇ ਦਾ ਐਲਾਨ ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਵਲੋਂ ਕੀਤਾ ਜਾਵੇਗਾ। ਇਹ ਨਵੇਂ ਵਿੱਤੀ ਸਾਲ 2024-25 ਦੀ ਪਹਿਲੀ ਮੁਦਰਾ ਨੀਤੀ ਹੋਵੇਗੀ। RBI MPC ਦੀ ਮੀਟਿੰਗ ਹਰੇਕ ਦੋ ਮਹੀਨਿਆਂ ਦੇ ਅੰਤਰਾਲ 'ਤੇ ਹੁੰਦੀ ਹੈ। ਇਸ ਬੈਠਕ ਵਿਚ ਜੀਡੀਪੀ ਵਾਧਾ ਦਰ ਅਤੇ ਮਹਿੰਗਾਈ ਦੇ ਅੰਕੜਿਆ ਦੇ ਆਧਾਰ 'ਤੇ ਤੈਅ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ - ਅਪ੍ਰੈਲ ਮਹੀਨੇ ਦੇ ਪਹਿਲੇ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਬਦਲਾਅ, ਜਾਣੋ ਨਵੇਂ ਰੇਟ

ਦੱਸ ਦੇਈਏ ਕਿ RBI MPC ਵਿਚ ਛੇ ਮੈਂਬਰ ਹੁੰਦੇ ਹਨ। ਇਸ ਵਿਚ ਬਹੁਮਤ ਦੇ ਆਧਾਰ 'ਤੇ ਵਿਆਜ਼ ਦਰ ਅਤੇ ਹੋਰ ਆਰਥਿਕ ਜ਼ਰੂਰਤਾਵਾਂ ਨੂੰ ਲੈ ਕੇ ਫ਼ੈਸਲੇ ਲਏ ਜਾਂਦੇ ਹਨ। ਬਾਜ਼ਾਰ ਦੇ ਜ਼ਿਆਦਾਤਰ ਵਿਸ਼ਵੇਸ਼ਕ ਅਤੇ ਅਰਥ ਸ਼ਾਸਤਰੀਆਂ ਦਾ ਮੰਨਣਾ ਹੈ ਕਿ ਆਰਬੀਆਈ 3 ਅਪ੍ਰੈਲ ਤੋਂ 5 ਅਪ੍ਰੈਲ ਤੱਕ ਹੋਣ ਵਾਲੀ MPC ਦੀ ਬੈਠਕ 'ਚ ਵਿਆਜ਼ ਦਰਾਂ ਨੂੰ ਬਿਨਾਂ ਕਿਸੇ ਬਦਲਾਅ ਦੇ ਰੱਖ ਸਕਦਾ ਹੈ। ਇਸ ਕਾਰਨ ਕੱਚੇ ਤੇਲ ਦਾ ਉੱਚ ਪੱਧਰ 'ਤੇ ਹੋਣਾ ਅਤੇ ਵਿਸ਼ਵ ਆਰਥਿਕ ਚੁਣੌਤੀਆਂ ਹੋਣਾ ਹੈ।

ਇਹ ਵੀ ਪੜ੍ਹੋ - ਅੱਜ ਤੋਂ ਦੇਸ਼ 'ਚ ਲਾਗੂ ਹੋਇਆ 'ਇੱਕ ਵਾਹਨ, ਇੱਕ ਫਾਸਟੈਗ' ਦਾ ਨਿਯਮ, ਜਾਣੋ ਕੀ ਹੈ ਖ਼ਾਸੀਅਤ

ਜੀਓਜੀਤ ਫਾਈਨੈਂਸ਼ੀਅਲ ਸਰਵਿਸਿਜ਼ ਦੇ ਮੁੱਖ ਨਿਵੇਸ਼ ਰਣਨੀਤੀਕਾਰ ਵੀਕੇ ਵਿਜੇਕੁਮਾਰ ਨੇ ਕਿਹਾ ਕਿ MPC ਵਲੋਂ 5 ਅਪ੍ਰੈਲ ਨੂੰ ਵਿਆਜ ਦਰਾਂ ਨੂੰ ਘਟਾਉਣ ਦੀ ਸੰਭਾਵਨਾ ਨਹੀਂ ਹੈ। ਇਸ ਸਮੇਂ ਭਾਰਤੀ ਅਰਥਵਿਵਸਥਾ ਮਜ਼ਬੂਤ ​​ਬਣੀ ਹੋਈ ਹੈ ਅਤੇ ਜੀਡੀਪੀ 7.6 ਫ਼ੀਸਦੀ ਦੀ ਦਰ ਨਾਲ ਵਧ ਰਹੀ ਹੈ। ਇਹ ਸ਼ੁਰੂਆਤੀ ਅੰਦਾਜ਼ੇ ਤੋਂ ਵੱਧ ਹੈ।

ਇਹ ਵੀ ਪੜ੍ਹੋ - ਚੋਣਾਂ ਦੇ ਮੱਦੇਨਜ਼ਰ ਲੋਕਾਂ ਨੂੰ ਵੱਡੀ ਰਾਹਤ, ਨਹੀਂ ਵਧੇਗਾ ਟੋਲ ਟੈਕਸ ਤੇ ਬੱਸਾਂ ਦਾ ਕਿਰਾਇਆ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

rajwinder kaur

This news is Content Editor rajwinder kaur