ਅੱਜ ਤੋਂ RBI ਦੀ MPC ਬੈਠਕ  ਸ਼ੁਰੂ, ਵਧ ਸਕਦੀਆਂ ਹਨ ਵਿਆਜ ਦਰਾਂ

Monday, Apr 03, 2023 - 11:24 AM (IST)

ਅੱਜ ਤੋਂ RBI ਦੀ MPC ਬੈਠਕ  ਸ਼ੁਰੂ, ਵਧ ਸਕਦੀਆਂ ਹਨ ਵਿਆਜ ਦਰਾਂ

ਨਵੀਂ ਦਿੱਲੀ : ਰਿਜ਼ਰਵ ਬੈਂਕ ਦੀ ਮੁਦਰਾ ਨੀਤੀ ਕਮੇਟੀ ਦੀ ਦੋ-ਮਾਸਿਕ ਸਮੀਖਿਆ ਬੈਠਕ ਅੱਜ ਯਾਨੀ 3 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀ ਹੈ। ਨਵੇਂ ਵਿੱਤੀ ਸਾਲ ਦੀ ਇਸ ਬੈਠਕ 'ਚ ਵਿਆਜ ਦਰਾਂ ਬਾਰੇ ਫੈਸਲਾ ਕੀਤਾ ਜਾਵੇਗਾ। ਮੀਟਿੰਗ ਤੋਂ ਪਹਿਲਾਂ ਕਰਜ਼ਾ ਮਹਿੰਗਾ ਹੋਣ ਦੀ ਸੰਭਾਵਨਾ ਹੈ। ਮਾਹਰ ਅੰਦਾਜ਼ਾ ਲਗਾ ਰਹੇ ਹਨ ਕਿ RBI MPC ਦੀ ਬੈਠਕ 'ਚ ਵਿਆਜ ਦਰਾਂ 'ਚ 25 ਬੇਸਿਸ ਪੁਆਇੰਟ ਯਾਨੀ 0.25 ਫੀਸਦੀ ਵਧਾਉਣ ਦਾ ਫੈਸਲਾ ਲੈ ਸਕਦੀ ਹੈ।

ਇਸ ਦਾ ਅੰਦਾਜ਼ਾ ਇਸ ਲਈ ਲਗਾਇਆ ਜਾ ਰਿਹਾ ਹੈ ਕਿਉਂਕਿ ਦੁਨੀਆ ਭਰ ਦੇ ਕੇਂਦਰੀ ਬੈਂਕਾਂ ਨੇ ਪਿਛਲੇ ਮਹੀਨੇ ਵਿਆਜ ਦਰਾਂ ਵਧਾ ਦਿੱਤੀਆਂ ਹਨ, ਜਿਸ ਵਿੱਚ ਬੈਂਕ ਆਫ ਇੰਗਲੈਂਡ, ਫੈਡਰਲ ਰਿਜ਼ਰਵ ਅਤੇ ਯੂਰਪੀਅਨ ਸੈਂਟਰਲ ਬੈਂਕ ਸ਼ਾਮਲ ਹਨ। ਦੱਸ ਦੇਈਏ ਕਿ ਮਹਿੰਗਾਈ ਨੂੰ ਕੰਟਰੋਲ ਕਰਨ ਲਈ RBI ਨੇ ਮਈ 2022 ਤੋਂ ਨੀਤੀਗਤ ਵਿਆਜ ਦਰਾਂ ਨੂੰ ਲਗਾਤਾਰ ਵਧਾਉਣ ਦਾ ਰੁਖ ਅਪਣਾਇਆ ਹੈ।

ਇਹ ਵੀ ਪੜ੍ਹੋ : PM ਮੋਦੀ ਬੋਲੇ - ਸਿਰਫ਼ ਸਟੀਲ ਹੀ ਨਹੀਂ, ਅੱਜ ਭਾਰਤ ਸਾਰੇ ਖ਼ੇਤਰਾਂ ਵਿਚ ਹੋ ਰਿਹਾ ਹੈ ਆਤਮਨਿਰਭਰ

ਆਰਬੀਆਈ ਨੇ ਪਿਛਲੇ ਸਾਲ ਰੈਪੋ ਰੇਟ 4 ਫੀਸਦੀ ਤੋਂ ਵਧਾ ਕੇ 6.50 ਫੀਸਦੀ ਕਰ ਦਿੱਤਾ ਸੀ। ਫਰਵਰੀ 'ਚ ਹੋਈ MPC ਦੀ ਪਿਛਲੀ ਬੈਠਕ 'ਚ ਵੀ ਰੈਪੋ ਰੇਟ 'ਚ 0.25 ਫੀਸਦੀ ਦਾ ਵਾਧਾ ਕੀਤਾ ਗਿਆ ਸੀ। ਐਮਪੀਸੀ ਦੀ ਮੀਟਿੰਗ ਵਿੱਚ ਮੁਦਰਾ ਨੀਤੀ ਨਾਲ ਸਬੰਧਤ ਸਾਰੇ ਘਰੇਲੂ ਅਤੇ ਅੰਤਰਰਾਸ਼ਟਰੀ ਪਹਿਲੂਆਂ ਦੀ ਵਿਆਪਕ ਸਮੀਖਿਆ ਤੋਂ ਬਾਅਦ ਫੈਸਲਾ ਲਿਆ ਜਾਵੇਗਾ। ਇਸ ਮਿਆਦ ਦੇ ਦੌਰਾਨ, ਉੱਚ ਪ੍ਰਚੂਨ ਮਹਿੰਗਾਈ ਦੀ ਸਥਿਤੀ ਅਤੇ ਵਿਕਸਤ ਦੇਸ਼ਾਂ ਦੇ ਕੇਂਦਰੀ ਬੈਂਕਾਂ - ਯੂਐਸ ਫੈਡਰਲ ਰਿਜ਼ਰਵ, ਯੂਰਪੀਅਨ ਸੈਂਟਰਲ ਬੈਂਕ ਅਤੇ ਬੈਂਕ ਆਫ ਇੰਗਲੈਂਡ ਦੇ ਹਾਲੀਆ ਕਦਮਾਂ ਦਾ ਵੀ ਵਿਸ਼ਲੇਸ਼ਣ ਕੀਤਾ ਜਾਵੇਗਾ।

ਖਪਤਕਾਰ ਮੁੱਲ ਸੂਚਕ ਅੰਕ (ਸੀਪੀਆਈ) ਆਧਾਰਿਤ ਮਹਿੰਗਾਈ ਜਨਵਰੀ ਵਿੱਚ 6.52 ਫੀਸਦੀ ਅਤੇ ਫਰਵਰੀ ਵਿੱਚ 6.44 ਫੀਸਦੀ ਰਹੀ। ਪ੍ਰਚੂਨ ਮਹਿੰਗਾਈ ਦਾ ਇਹ ਪੱਧਰ ਰਿਜ਼ਰਵ ਬੈਂਕ ਦੇ ਛੇ ਫੀਸਦੀ ਦੇ ਆਰਾਮਦਾਇਕ ਪੱਧਰ ਤੋਂ ਵੱਧ ਹੈ। ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਇਹ ਯਕੀਨੀ ਬਣਾਉਣ ਦਾ ਕੰਮ ਆਰਬੀਆਈ ਨੂੰ ਸੌਂਪਿਆ ਹੈ ਕਿ ਪ੍ਰਚੂਨ ਮਹਿੰਗਾਈ ਚਾਰ ਫੀਸਦੀ (ਦੋ ਫੀਸਦੀ ਉੱਪਰ ਜਾਂ ਹੇਠਾਂ) ਦੇ ਦਾਇਰੇ ਵਿੱਚ ਰਹੇ।

ਇਹ ਵੀ ਪੜ੍ਹੋ : ਸੰਭਲ ਕੇ ਕਰੋ WhatsApp ਦਾ ਇਸਤੇਮਾਲ! 28 ਦਿਨ 'ਚ 45 ਲੱਖ ਤੋਂ ਜ਼ਿਆਦਾ ਭਾਰਤੀ ਖ਼ਾਤੇ ਹੋਏ ਬੈਨ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


 


author

Harinder Kaur

Content Editor

Related News