ਅੱਜ ਤੋਂ ਸ਼ੁਰੂ ਹੋਵੇਗੀ RBI ਦੀ ਮੁਦਰਾ ਨੀਤੀ ਕਮੇਟੀ ਦੀ ਬੈਠਕ, 8 ਜੂਨ ਨੂੰ ਹੋਵੇਗਾ ਫ਼ੈਸਲਿਆਂ ਦਾ ਐਲਾਨ

Tuesday, Jun 06, 2023 - 01:26 PM (IST)

ਨਵੀਂ ਦਿੱਲੀ: ਭਾਰਤੀ ਰਿਜ਼ਰਵ ਬੈਂਕ ਦੀ ਮੁਦਰਾ ਨੀਤੀ ਕਮੇਟੀ (ਐੱਮਪੀਸੀ) ਦੀ ਤਿੰਨ ਦਿਨਾਂ ਮੀਟਿੰਗ ਅੱਜ ਤੋਂ ਸ਼ੁਰੂ ਹੋ ਰਹੀ ਹੈ। ਵਿੱਤੀ ਸਾਲ 2024 ਦੀ ਦੂਜੀ ਦੋ-ਮਾਸਿਕ ਮੀਟਿੰਗ 6 ਜੂਨ ਤੋਂ ਲੈ ਕੇ 8 ਜੂਨ ਤੱਕ ਹੋਵੇਗੀ। ਇਸ ਮੀਟਿੰਗ ਵਿੱਚ ਲਏ ਗਏ ਫ਼ੈਸਲਿਆਂ ਦਾ ਐਲਾਨ 8 ਜੂਨ ਨੂੰ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਬੈਂਕ ਆਫ ਬੜੌਦਾ ਦਾ ਗਾਹਕਾਂ ਨੂੰ ਵੱਡਾ ਤੋਹਫ਼ਾ, ਅਜਿਹੀ ਸਹੂਲਤ ਦੇਣ ਵਾਲਾ ਬਣਿਆ ਦੇਸ਼ ਦਾ ਪਹਿਲਾ ਬੈਂਕ

8 ਜੂਨ ਨੂੰ ਕੀਤਾ ਜਾਵੇਗਾ MPC ਦੇ ਫ਼ੈਸਲਿਆਂ ਦਾ ਐਲਾਨ
ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਦੀ ਅਗਵਾਈ ਵਾਲੀ ਛੇ ਮੈਂਬਰੀ ਮੁਦਰਾ ਨੀਤੀ ਕਮੇਟੀ (MPC) ਦੀ 43ਵੀਂ ਮੀਟਿੰਗ ਦੇ ਫ਼ੈਸਲਿਆਂ ਦਾ ਐਲਾਨ ਵੀਰਵਾਰ, 8 ਜੂਨ ਨੂੰ ਕੀਤਾ ਜਾਵੇਗਾ। ਅਪ੍ਰੈਲ ਵਿੱਚ MPC ਦੀ ਪਿਛਲੀ ਮੀਟਿੰਗ ਵਿੱਚ, RBI ਨੇ ਵਿਆਜ ਦਰਾਂ ਵਿੱਚ ਵਾਧੇ ਨੂੰ ਰੋਕ ਦਿੱਤਾ ਸੀ ਅਤੇ ਰੇਪੋ ਦਰ ਨੂੰ 6.5 ਫ਼ੀਸਦੀ 'ਤੇ ਬਰਕਰਾਰ ਰੱਖਿਆ ਸੀ। ਇਸ ਤੋਂ ਪਹਿਲਾਂ ਮਹਿੰਗਾਈ ਨੂੰ ਰੋਕਣ ਲਈ ਨੀਤੀਗਤ ਦਰ ਰੇਪੋ ਵਿੱਚ 2.5 ਫ਼ੀਸਦੀ ਦਾ ਵਾਧਾ ਕੀਤਾ ਗਿਆ ਸੀ, ਜੋ ਮਈ 2022 ਤੋਂ ਲਗਾਤਾਰ ਵਧ ਰਹੀ ਹੈ।

ਇਹ ਵੀ ਪੜ੍ਹੋ : ਬੈਕਾਂ 'ਚ ਪਏ 48,263 ਕਰੋੜ ਰੁਪਏ, ਕੀ ਤੁਹਾਡੇ ਤਾਂ ਨਹੀਂ? RBI ਨੇ ਸ਼ੁਰੂ ਕੀਤੀ 100 ਦਿਨ 100 ਭੁਗਤਾਨ' ਮੁਹਿੰਮ

ਪ੍ਰਚੂਨ ਮਹਿੰਗਾਈ ਦਰ 
MPC ਦੀ ਮੀਟਿੰਗ ਖਪਤਕਾਰ ਮੁੱਲ ਸੂਚਕ ਅੰਕ (CPI) ਆਧਾਰਿਤ ਪ੍ਰਚੂਨ ਮਹਿੰਗਾਈ ਦਰ ਅਪ੍ਰੈਲ 'ਚ 4.7 ਫ਼ੀਸਦੀ ਦੇ 18 ਮਹੀਨਿਆਂ ਦੇ ਹੇਠਲੇ ਪੱਧਰ 'ਤੇ ਆਉਣ ਤੋਂ ਬਾਅਦ ਹੋ ਰਹੀ ਹੈ। ਆਰਬੀਆਈ ਗਵਰਨਰ ਨੇ ਹਾਲ ਹੀ ਵਿੱਚ ਸੰਕੇਤ ਦਿੱਤਾ ਸੀ ਕਿ ਮਈ ਵਿੱਚ ਇਹ ਅੰਕੜਾ ਅਪ੍ਰੈਲ ਤੋਂ ਵੀ ਹੇਠਾਂ ਆ ਸਕਦਾ ਹੈ।

ਇਹ ਵੀ ਪੜ੍ਹੋ : ਵਾਤਾਵਰਣ ਪ੍ਰਦੂਸ਼ਣ ਦੇ ਮੱਦੇਨਜ਼ਰ ਵੱਡਾ ਫ਼ੈਸਲਾ, 1 ਅਕਤੂਬਰ ਤੋਂ ਨਹੀਂ ਚੱਲਣਗੇ ਡੀਜ਼ਲ ਵਾਲੇ ਜਨਰੇਟਰ

ਰੈਪੋ ਦਰ ਦੇ ਬਾਰੇ ਜਾਣਕਾਰਾਂ ਦਾ ਕੀ ਕਹਿਣਾ 
ਜਿਵੇਂ ਕਿ ਜ਼ਿਆਦਾਤਰ ਆਰਥਿਕ ਮਾਹਿਰਾਂ ਦਾ ਮੰਨਣਾ ਹੈ ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਦੀ ਅਗਵਾਈ ਵਿੱਚ ਹੋਣ ਵਾਲੀ ਮੁਦਰਾ ਨੀਤੀ ਕਮੇਟੀ (ਐੱਮਪੀਸੀ) ਦੀ ਮੀਟਿੰਗ ਵਿੱਚ ਕੇਂਦਰੀ ਬੈਂਕ ਰੈਪੋ ਦਰ ਵਿੱਚ ਕੋਈ ਬਦਲਾਅ ਨਹੀਂ ਕਰੇਗਾ। ਰੈਪੋ ਦਰ ਨੂੰ 6.5 ਫ਼ੀਸਦੀ 'ਤੇ ਸਥਿਰ ਰੱਖਿਆ ਜਾਵੇਗਾ ਅਤੇ ਦੇਸ਼ 'ਚ ਮਹਿੰਗਾਈ ਦੇ ਘਟਦੇ ਅੰਕੜਿਆਂ ਦਰਮਿਆਨ ਆਮ ਲੋਕਾਂ ਨੂੰ ਰਾਹਤ ਦੇਣ ਲਈ ਇਹ ਫ਼ੈਸਲਾ ਲਿਆ ਜਾ ਸਕਦਾ ਹੈ।

ਨੋਟ - ਇਸ ਖ਼ਬਰ ਦੇ ਸਬੰਧ ਵਿੱਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਆਪਣਾ ਜਵਾਬ


rajwinder kaur

Content Editor

Related News