RBI ਨੇ ਬੰਦ ਕੀਤੀ 2000 ਰੁਪਏ ਦੇ ਨੋਟਾਂ ਦੀ ਸਪਲਾਈ, ਜਾਣੋ ਕੀ ਹੈ ਅਸਲ ਸੱਚਾਈ

12/05/2020 10:55:30 AM

ਨਵੀਂ ਦਿੱਲੀ : ਸੋਸ਼ਲ ਮੀਡੀਆ 'ਤੇ ਇਨ੍ਹੀਂ ਦਿਨੀਂ ਇਕ ਖ਼ਬਰ ਕਾਫ਼ੀ ਵਾਇਰਲ ਹੋ ਰਹੀ ਹੈ ਜਿਸ ਵਿਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਰਤੀ ਰਿਜ਼ਰਵ ਬੈਂਕ (RBI) ਨੇ 2000 ਰੁਪਏ ਦੇ ਨੋਟਾਂ ਦੀ ਸਪਲਾਈ ਬੰਦ ਕਰ ਦਿੱਤੀ ਹੈ, ਜਿਸ ਦੇ ਕਾਰਨ ਏ.ਟੀ.ਐਮ. 'ਚੋਂ ਸਿਰਫ਼ 100, 200 ਅਤੇ 500 ਰੁਪਏ ਦੇ ਨੋਟ ਹੀ ਕੱਢੇ ਜਾ ਸਕਣਗੇ ਪਰ ਜਦੋਂ ਇਸ ਪੋਸਟ ਦੀ ਹਕੀਕਤ ਜਾਣਨ ਦੀ ਕੋਸ਼ਿਸ਼ ਕੀਤੀ ਗਈ ਤਾਂ ਪਤਾ ਲੱਗਾ ਕਿ ਇਹ ਸਿਰਫ਼ ਇਕ ਅਫ਼ਵਾਹ ਹੈ।

ਇਹ ਵੀ ਪੜ੍ਹੋ: ਕੰਗਣਾ ਰਣੌਤ ਦੇ ਟਵਿਟਰ ਅਕਾਊਂਟ ਨੂੰ ਮੁਲਤਵੀ ਕਰਨ ਲਈ ਮੁੰਬਈ ਹਾਈਕੋਰਟ 'ਚ ਪਟੀਸ਼ਨ ਦਾਇਰ

ਦਰਅਸਲ ਪੀ.ਆਈ.ਬੀ. ਦੀ ਫੈਕਟ ਚੈਕਿੰਗ ਟੀਮ ਨੇ ਇਸ ਖ਼ਬਰ ਨੂੰ ਪੂਰੀ ਤਰ੍ਹਾ ਫਰਜ਼ੀ ਦੱਸਿਆ ਹੈ। ਪੀ.ਆਈ.ਬੀ. ਨੇ ਆਪਣੇ ਅਧਿਕਾਰਤ ਟਵਿਟਰ ਅਕਾਊਂਟ 'ਤੇ ਇਸ ਖ਼ਬਰ ਨੂੰ ਲੈ ਕੇ ਸਰਕਾਰ ਵੱਲੋਂ ਸਪਸ਼ਟੀਕਰਨ ਜ਼ਾਹਰ ਕੀਤਾ ਹੈ। ਪੀ.ਆਈ.ਬੀ. ਫੈਕਟ ਚੈਕ ਵੱਲੋਂ ਲਿਖਿਆ ਗਿਆ, 'ਇਕ ਨਿਊਜ਼ ਆਰਟੀਕਲ ਵਿਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਰਤੀ ਰਿਜ਼ਰਵ ਬੈਂਕ ਨੇ 2000 ਰੁਪਏ ਦੇ ਨੋਟਾਂ ਦੀ ਸਪਲਾਈ ਬੰਦ ਕਰ ਦਿੱਤੀ ਹੈ, ਜਿਸ ਕਾਰਨ ਏ.ਟੀ.ਐਮ. 'ਚੋਂ ਸਿਰਫ਼ 100, 200 ਅਤੇ 500 ਰੁਪਏ ਦੇ ਨੋਟ ਹੀ ਕੱਢੇ ਜਾ ਸਕਣਗੇ ਪਰ ਇਹ ਦਾਅਵਾ ਫਰਜ਼ੀ ਹੈ। ਰਿਜ਼ਰਵ ਬੈਂਕ ਆਫ ਇੰਡੀਆ ਨੇ 2000 ਦੇ ਨੋਟਾਂ ਦੀ ਸਪਲਾਈ ਬੰਦ ਨਹੀਂ ਕੀਤੀ ਹੈ।'

ਇਹ ਵੀ ਪੜ੍ਹੋ:  ਕਿਸਾਨ ਅੰਦੋਲਨ : ਪੰਜਾਬ ਦੇ 27 ਖਿਡਾਰੀ ਵਾਪਸ ਕਰਨਗੇ ਐਵਾਰਡ, ਸੂਚੀ 'ਚ ਜਾਣੋ ਕੌਣ-ਕੌਣ ਹੈ ਸ਼ਾਮਲ



ਧਿਆਨਦੇਣ ਯੋਗ ਹੈ ਕਿ ਇਸ ਤੋਂ ਪਹਿਲਾਂ ਸਤੰਬਰ ਵਿਚ ਕੇਂਦਰ ਸਰਕਾਰ ਨੇ ਵੀ ਸਪੱਸ਼ਟ ਕੀਤਾ ਸੀ ਕਿ 2000 ਰੁਪਏ ਦੇ ਨੋਟਾਂ ਦੀ ਪ੍ਰਿੰਟਿੰਗ ਬੰਦ ਕਰਣ ਵਰਗਾ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ।

ਇਹ ਵੀ ਪੜ੍ਹੋ: ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ 'ਚ ਜੋਸ਼ ਭਰਨ ਲਈ ਪੰਜਾਬੀ ਗਾਇਕਾਂ ਨੇ ਬਣਾਏ ਗੀਤ (ਵੇਖੋ ਵੀਡੀਓ)

ਨੋਟ : 2000 ਰੁਪਏ ਦੇ ਨੋਟਾਂ ਦੀ ਸਪਲਾਈ ਬੰਦ ਹੋਣ ਸਬੰਧੀ ਫੈਲੀ ਅਫਵਾਹ 'ਤੇ ਕੀ ਹੈ ਤੁਹਾਡੀ ਰਾਏ। ਕੁਮੈਂਟ ਬਾਕਸ 'ਚ ਦਿਓ ਜਵਾਬ।

cherry

This news is Content Editor cherry