RBI ਸਟਾਰਟਅੱਪ, ਫਿਨਟੇਕ ਕੰਪਨੀਆਂ ਨਾਲ ਕਰਨ ਮਹੀਨਾਵਾਰ ਮੀਟਿੰਗਾਂ : ਸੀਤਾਰਮਨ

Tuesday, Feb 27, 2024 - 11:16 AM (IST)

ਨਵੀਂ ਦਿੱਲੀ (ਭਾਸ਼ਾ) - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੋਮਵਾਰ ਨੂੰ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੂੰ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਹਰ ਮਹੀਨੇ ਸਟਾਰਟਅੱਪ ਅਤੇ ਫਿਨਟੇਕ ਕੰਪਨੀਆਂ ਨਾਲ ਮੀਟਿੰਗਾਂ ਕਰਨ ਲਈ ਕਿਹਾ। ਵਿੱਤ ਮੰਤਰੀ ਨੇ ਇਹ ਸੁਝਾਅ ਸਟਾਰਟਅੱਪ ਅਤੇ ਵਿੱਤੀ ਤਕਨਾਲੋਜੀ (ਫਿਨਟੇਕ) ਕੰਪਨੀਆਂ ਨਾਲ ਮੀਟਿੰਗ ਦੌਰਾਨ ਦਿੱਤਾ ਹੈ। ਮੀਟਿੰਗ ਵਿੱਚ ਰੇਜ਼ਰਪੇ, ਕ੍ਰੈਡਿਟ ਅਤੇ ਉੱਦਮ ਪੂੰਜੀ ਫਰਮ ਪੀਕਐਕਸਵੀ ਸਮੇਤ ਲਗਭਗ 50 ਕੰਪਨੀਆਂ ਦੇ ਉੱਚ ਅਧਿਕਾਰੀ ਸ਼ਾਮਲ ਹੋਏ।

ਇਹ ਵੀ ਪੜ੍ਹੋ - ਕਿਸਾਨਾਂ ਲਈ ਖ਼ੁਸ਼ਖ਼ਬਰੀ! ਇਸ ਤਾਰੀਖ਼ ਨੂੰ ਖਾਤਿਆਂ 'ਚ ਆਉਣਗੇ PM Kisan ਯੋਜਨਾ ਦੇ ਪੈਸੇ

ਇੱਕ ਅਧਿਕਾਰੀ ਨੇ ਕਿਹਾ, "ਵਿੱਤ ਮੰਤਰੀ ਨੇ ਸੁਝਾਅ ਦਿੱਤਾ ਹੈ ਕਿ ਆਰਬੀਆਈ ਸਟਾਰਟਅਪ ਅਤੇ ਫਿਨਟੇਕ ਕੰਪਨੀਆਂ ਦੀਆਂ ਚਿੰਤਾਵਾਂ ਅਤੇ ਮੁੱਦਿਆਂ ਨੂੰ ਹੱਲ ਕਰਨ ਲਈ ਉਹਨਾਂ ਦੇ ਨਾਲ ਹਰ ਮਹੀਨੇ ਇਕ ਨਿਸ਼ਚਿਤ ਦਿਨ ਆਨਲਾਈਨ ਮੌਡ ਰਾਹੀਂ ਬੈਠਕ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸਟਾਰਟਅਪ ਸੰਸਥਾਪਕਾਂ ਅਤੇ ਵਿੱਤੀ ਤਕਨਾਲੋਜੀ ਕੰਪਨੀਆਂ ਨੇ ਪੇਟੀਐੱਮ ਨਾਲ ਸਬੰਧਤ ਕੋਈ ਚਿੰਤਾ ਨਹੀਂ ਦਿਖਾਈ। ਸਰਕਾਰ ਦੇ ਪੱਖੋਂ ਵਿੱਤੀ ਸੇਵਾਵਾਂ ਦੇ ਸਕੱਤਰ ਵਿਵੇਕ ਜੋਸ਼ੀ ਅਤੇ ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਦੇ ਸਕੱਤਰ ਐਸ ਕ੍ਰਿਸ਼ਨਨ ਤੋਂ ਇਲਾਵਾ ਭਾਰਤੀ ਰਿਜ਼ਰਵ ਬੈਂਕ ਦੇ ਡਿਪਟੀ ਗਵਰਨਰ ਟੀ ਰਬੀ ਸ਼ੰਕਰ ਮੀਟਿੰਗ ਵਿੱਚ ਮੌਜੂਦ ਸਨ।

ਇਹ ਵੀ ਪੜ੍ਹੋ - Gold Silver Price: ਸੋਨੇ-ਚਾਂਦੀ ਦੇ ਗਹਿਣੇ ਖਰੀਦਣ ਦਾ ਸੁਨਹਿਰੀ ਮੌਕਾ! ਕੀਮਤਾਂ 'ਚ ਆਈ ਗਿਰਾਵਟ

ਮੀਟਿੰਗ ਵਿੱਚ ਸਟੇਟ ਬੈਂਕ ਆਫ਼ ਇੰਡੀਆ ਦੇ ਚੇਅਰਮੈਨ ਦਿਨੇਸ਼ ਖਾਰਾ ਅਤੇ ਨੈਸ਼ਨਲ ਪੇਮੈਂਟ ਕਾਰਪੋਰੇਸ਼ਨ ਆਫ਼ ਇੰਡੀਆ (ਐੱਨਪੀਸੀਆਈ) ਦੇ ਅਧਿਕਾਰੀ ਵੀ ਮੌਜੂਦ ਸਨ। ਇਹ ਬੈਠਕ ਅਜਿਹੇ ਸਮੇਂ 'ਚ ਹੋਈ, ਜਦੋਂ ਰਿਜ਼ਰਵ ਬੈਂਕ ਨੇ ਪੇਟੀਐੱਮ ਪੇਮੈਂਟਸ ਬੈਂਕ ਖ਼ਿਲਾਫ਼ ਕਾਰਵਾਈ ਕੀਤੀ ਹੈ। ਇਸ ਨਾਲ ਫਿਨਟੈਕ ਉਦਯੋਗ ਵਿੱਚ ਨਿਯਮਾਂ ਦੀ ਪਾਲਣਾ ਦੇ ਮੁੱਦੇ ਨੂੰ ਸਾਹਮਣੇ ਲਿਆਂਦਾ ਹੈ। ਅਧਿਕਾਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਸਟਾਰਟਅਪ ਨੇ ਸਾਈਬਰ ਸੁਰੱਖਿਆ ਨਾਲ ਜੁੜੀਆਂ ਚਿੰਤਾਵਾਂ ਵੀ ਉਠਾਈਆਂ। ਕੁਝ ਸਟਾਰਟਅੱਪਸ ਨੇ ਸੁਝਾਅ ਦਿੱਤਾ ਕਿ ਸਰਕਾਰ ਨੂੰ ਅਜਿਹੀਆਂ ਧੋਖਾਧੜੀਆਂ ਨਾਲ ਨਜਿੱਠਣ ਲਈ ਸਰਗਰਮ ਕਦਮ ਚੁੱਕਣੇ ਚਾਹੀਦੇ ਹਨ।

ਇਹ ਵੀ ਪੜ੍ਹੋ - ਹੁਣ ਅਣਚਾਹੀਆਂ ਕਾਲਾਂ ਤੋਂ ਮਿਲੇਗੀ ਰਾਹਤ, ਸਰਕਾਰ ਚੁੱਕ ਰਹੀ ਹੈ ਇਹ ਖ਼ਾਸ ਕਦਮ

ਆਰਬੀਆਈ ਨੇ 31 ਜਨਵਰੀ ਨੂੰ ਪੇਟੀਐੱਮ ਪੇਮੈਂਟਸ ਬੈਂਕ ਲਿਮਟਿਡ (ਪੀਪੀਬੀਐੱਲ) ਨੂੰ ਨਿਯਮਾਂ ਦੀ ਪਾਲਣਾ ਨਾ ਕਰਨ ਲਈ 29 ਫਰਵਰੀ ਤੋਂ ਬਾਅਦ ਗਾਹਕਾਂ ਤੋਂ ਕੋਈ ਵੀ ਨਵੀਂ ਜਮ੍ਹਾਂ ਰਕਮ ਸਵੀਕਾਰ ਕਰਨ ਜਾਂ 'ਟੌਪ ਅੱਪ' ਲੈਣ ਤੋਂ ਰੋਕ ਦਿੱਤਾ ਸੀ। ਬਾਅਦ ਵਿੱਚ ਇਹ ਸਮਾਂ ਸੀਮਾ 15 ਮਾਰਚ ਤੱਕ ਵਧਾ ਦਿੱਤੀ ਗਈ। ਕੇਂਦਰੀ ਬੈਂਕ ਨੇ ਪਿਛਲੇ ਹਫ਼ਤੇ NPCI ਨੂੰ ਸਲਾਹ ਦਿੱਤੀ ਸੀ ਕਿ ਉਹ ਉਪਭੋਗਤਾਵਾਂ ਨੂੰ ਪੇਟੀਐੱਮ ਪੇਮੈਂਟ ਬੈਂਕ ਤੋਂ ਚਾਰ-ਪੰਜ ਹੋਰ ਬੈਂਕਾਂ ਵਿੱਚ ਤਬਦੀਲ ਕਰਨ ਦੀ ਸੰਭਾਵਨਾ 'ਤੇ ਵਿਚਾਰ ਕਰੇ। ਪੇਟੀਐੱਮ ਪੇਮੈਂਟਸ ਬੈਂਕ ਦੇ 30 ਕਰੋੜ ਵਾਲੇਟ ਅਤੇ 3 ਕਰੋੜ ਬੈਂਕ ਗਾਹਕ ਹਨ।

ਇਹ ਵੀ ਪੜ੍ਹੋ - Bank Holidays : ਮਾਰਚ ਦੇ ਮਹੀਨੇ 14 ਦਿਨ ਬੰਦ ਰਹਿਣਗੇ ਬੈਂਕ, ਜਲਦੀ ਪੂਰੇ ਕਰ ਲਓ ਆਪਣੇ ਜ਼ਰੂਰੀ ਕੰਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


rajwinder kaur

Content Editor

Related News