ਕਾਰ ਖ਼ਰੀਦਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਲਾਗੂ ਹੋਣ ਜਾ ਰਹੇ ਹਨ ਨਵੇਂ ਨਿਯਮ
Friday, Jan 24, 2025 - 06:27 PM (IST)

ਨਵੀਂ ਦਿੱਲੀ - ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ ਵਿਚ ਟ੍ਰੈਫਿਕ ਜਾਮ ਦੀ ਸਮੱਸਿਆ ਆਮ ਹੈ। ਹੁਣ ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਮਹਾਰਾਸ਼ਟਰ ਸਰਕਾਰ ਨੇ ਇੱਕ ਵਿਚਾਰ ਪੇਸ਼ ਕੀਤਾ ਹੈ। ਸੂਬਾ ਸਰਕਾਰ ਤਹਿਤ ਸੰਭਾਵੀ ਖਰੀਦਦਾਰਾਂ ਨੂੰ ਕਾਰ ਖਰੀਦਣ ਤੋਂ ਪਹਿਲਾਂ ਇੱਕ ਢੁੱਕਵੀਂ ਵਾਹਨ ਪਾਰਕਿੰਗ ਲਈ ਥਾਂ ਦੀ ਵਿਵਸਥਾ ਕਰਨੀ ਹੋਵੇਗੀ। ਸੂਬੇ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਦੱਸਿਆ ਕਿ ਮੁੰਬਈ 'ਚ ਇਹ ਟ੍ਰੈਫਿਕ ਜਾਮ ਨੂੰ ਘਟਾਉਣ ਲਈ ਸਰਕਾਰ ਦੀ ਰਣਨੀਤੀ ਦਾ ਹਿੱਸਾ ਹੈ।
ਇਹ ਵੀ ਪੜ੍ਹੋ : ਪਤੰਗ ਉਡਾਉਣ 'ਤੇ ਵੀ ਲੱਗੀ ਪਾਬੰਦੀ! ਲੱਗੇਗਾ 50 ਹਜ਼ਾਰ ਤੋਂ ਇਕ ਲੱਖ ਤਕ ਦਾ ਜੁਰਮਾਨਾ
ਫੜਨਵੀਸ ਨੇ ਕਿਹਾ, ‘ਅਸੀਂ ਸ਼ਹਿਰ 'ਚ ਕਈ ਥਾਵਾਂ 'ਤੇ ਜਨਤਕ ਪਾਰਕਿੰਗ ਸੁਵਿਧਾਵਾਂ ਵਿਕਸਿਤ ਕੀਤੀਆਂ ਹਨ, ਜਿਨ੍ਹਾਂ ਨੂੰ ਹੁਣ ਐਪ ਰਾਹੀਂ ਐਕਸੈਸ ਕੀਤਾ ਜਾ ਸਕਦਾ ਹੈ। ਇਸ ਨੀਤੀ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਵਾਹਨ ਮਾਲਕਾਂ ਕੋਲ ਇੱਕ ਢੁੱਕਵਾਂ ਪਾਰਕਿੰਗ ਖੇਤਰ ਹੋਣਾ ਚਾਹੀਦਾ ਹੈ। ਇਸ ਲਈ ਉਹ ਨਗਰ ਨਿਗਮ ਤੋਂ ਖਰੀਦ ਸਕਦਾ ਹੈ ਜਾਂ ਕਿਰਾਏ ‘ਤੇ ਵੀ ਪਾਰਕਿੰਗ ਲਈ ਥਾਂ ਦੀ ਵਿਵਸਥਾ ਕਰ ਸਕਦਾ ਹੈ। ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਦੱਸਿਆ ਕਿ ਵਾਹਨਾਂ ਦੀ ਪਾਰਕਿੰਗ ਦਾ ਸਹੀ ਢੰਗ ਨਾ ਹੋਣਾ ਆਵਾਜਾਈ ਦੀਆਂ ਸਮੱਸਿਆਵਾਂ ਨੂੰ ਵਧਾਉਂਦਾ ਹੈ। ਇਸ ਪਾਲਸੀ ਨੂੰ ਜਲਦੀ ਹੀ ਲਾਗੂ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : Maruti ਨੇ ਦਿੱਤਾ ਗਾਹਕਾਂ ਨੂੰ ਝਟਕਾ! ਵਾਹਨਾਂ ਦੀਆਂ ਕੀਮਤਾਂ 'ਚ ਵਾਧੇ ਦਾ ਕੀਤਾ ਐਲਾਨ
‘ਥਰਡ ਮੁੰਬਈ’ ਨੂੰ ਵਿਕਸਤ ਕਰਨ ਦੀ ਯੋਜਨਾ
ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਦੱਸਿਆ ਕਿ ਨਵੀਂ ਮੁੰਬਈ ਅਤੇ ਰਾਏਗੜ੍ਹ ਜ਼ਿਲ੍ਹਿਆਂ ਵਿਚਕਾਰ ‘ਥਰਡ ਮੁੰਬਈ’ ਨੂੰ ਵਿਕਸਤ ਕਰਨ ਦੀ ਯੋਜਨਾ ਹੈ। ਇਹ ਮੌਜੂਦਾ ਮੁੰਬਈ ਨਾਲੋਂ ਤਿੰਨ ਗੁਣਾ ਵੱਡਾ ਹੋਵੇਗਾ। ਇਸ ਨੂੰ ਸ਼ਹਿਰ ਦੇ ਡਾਟਾ ਸੈਂਟਰ ਦੀ ਸਮਰੱਥਾ ਦੇ 60% ਦੇ ਅਨੁਕੂਲਣ ਲਈ ਤਿਆਰ ਕੀਤਾ ਗਿਆ ਹੈ।
ਫੜਨਵੀਸ ਮੁਤਾਬਕ ਟ੍ਰੈਫਿਕ ਦੀ ਸਥਿਤੀ ‘ਚ ਸੁਧਾਰ ਹੋ ਰਿਹਾ ਹੈ। ਅਟਲ ਸੇਤੂ ਰਾਹੀਂ ਮੁੰਬਈ ਨੂੰ ਨਵੀਂ ਮੁੰਬਈ ਨਾਲ ਜੋੜਨ ਤੋਂ ਬਾਅਦ, ਨਰੀਮਨ ਪੁਆਇੰਟ ਤੋਂ ਨਵੀਂ ਮੁੰਬਈ ਤੱਕ ਦਾ ਸਫਰ ਸਮਾਂ ਸਿਰਫ 30 ਮਿੰਟ ਰਹਿ ਗਿਆ ਹੈ।
ਇਹ ਵੀ ਪੜ੍ਹੋ : ਸਸਤੇ 'ਚ ਮਿਲੇਗਾ ਘਰ ਤੇ ਦਫ਼ਤਰ, ਇਹ ਸਰਕਾਰੀ ਬੈਂਕ ਵੇਚ ਰਿਹੈ ਪ੍ਰਾਪਰਟੀ
ਇਹ ਵੀ ਪੜ੍ਹੋ : Oracle CEO ਦਾ ਵੱਡਾ ਦਾਅਵਾ: 48 ਘੰਟਿਆਂ 'ਚ ਹੋਵੇਗੀ ਕੈਂਸਰ ਦੀ ਪਛਾਣ ਅਤੇ ਟੀਕਾਕਰਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8