ਨਵੇਂ ਰਿਕਾਰਡ ਬਣਾਉਣ ਲਈ ਤਿਆਰ ਸੋਨਾ, ਆਪਣੇ All Time High 'ਤੇ ਪਹੁੰਚਿਆ Gold

Friday, Sep 13, 2024 - 01:20 PM (IST)

ਨਵੀਂ ਦਿੱਲੀ - ਯੂਰੋਪੀਅਨ ਸੈਂਟਰਲ ਬੈਂਕ ਦੁਆਰਾ ਵਿਆਜ ਦਰਾਂ ਵਿੱਚ ਕਟੌਤੀ ਅਤੇ ਅਮਰੀਕਾ ਵਿੱਚ ਫੈਡਰਲ ਰਿਜ਼ਰਵ ਦੁਆਰਾ ਵਿਆਜ ਦਰਾਂ ਵਿੱਚ ਕਟੌਤੀ ਦੀ ਸੰਭਾਵਨਾ ਦੇ ਵਿਚਕਾਰ, ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨੇ ਦੀ ਕੀਮਤ ਹੁਣ ਤੱਕ ਦੇ ਉੱਚ ਪੱਧਰ 'ਤੇ ਪਹੁੰਚ ਗਈ ਹੈ ਅਤੇ ਇਸਦਾ ਅਸਰ ਭਾਰਤ ਵਿੱਚ ਵੀ ਸ਼ੁੱਕਰਵਾਰ ਨੂੰ ਦੇਖਣ ਨੂੰ ਮਿਲ ਰਿਹਾ ਹੈ। ਸਵੇਰੇ ਭਾਰਤ 'ਚ ਸੋਨਾ 73210 ਦੇ ਪੱਧਰ 'ਤੇ ਖੁੱਲ੍ਹਿਆ।

ਇਹ ਵੀ ਪੜ੍ਹੋ :      ਸਰਕਾਰ ਨੇ ਬਲਾਕ ਕੀਤੇ ਲੱਖਾਂ ਮੋਬਾਈਲ ਨੰਬਰ ਤੇ 50 ਕੰਪਨੀਆਂ ਨੂੰ ਕੀਤਾ ਬਲੈਕਲਿਸਟ

ਵੀਰਵਾਰ ਰਾਤ ਨੂੰ MCX 'ਤੇ ਸੋਨਾ 72824 'ਤੇ ਬੰਦ ਹੋਇਆ। ਇਸ ਦੌਰਾਨ ਅਮਰੀਕਾ 'ਚ ਨਿਊਯਾਰਕ ਕਮੋਡਿਟੀ ਐਕਸਚੇਂਜ 'ਚ ਸੋਨਾ 2595.60 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਿਹਾ ਹੈ। ਦਿਨ ਦੇ ਕਾਰੋਬਾਰੀ ਸੈਸ਼ਨ 'ਚ ਇਸ ਨੇ 2598 ਡਾਲਰ ਦੇ ਪੱਧਰ ਨੂੰ ਛੂਹ ਲਿਆ ਸੀ, ਮੰਨਿਆ ਜਾ ਰਿਹਾ ਹੈ ਕਿ ਅਮਰੀਕਾ 'ਚ ਵਿਆਜ ਦਰਾਂ 'ਚ ਕਟੌਤੀ ਤੋਂ ਬਾਅਦ ਸੋਨੇ ਦੀ ਕੀਮਤ ਹੋਰ ਵਧੇਗੀ।

ਇਹ ਵੀ ਪੜ੍ਹੋ :     ਪਾਬੰਦੀ ਦੇ ਬਾਵਜੂਦ ਭਾਰਤੀ ਬਾਜ਼ਾਰ 'ਚ ਹੋਈ ਚੀਨ ਦੇ ਖ਼ਤਰਨਾਕ ਲਸਣ ਦੀ ਗੈਰ- ਕਾਨੂੰਨੀ ਐਂਟਰੀ

ਇਸ ਦੌਰਾਨ ਰੇਟਿੰਗ ਏਜੰਸੀ ਗੋਲਡਮੈਨ ਸਾਕਸ ਨੇ ਦਾਅਵਾ ਕੀਤਾ ਸੀ ਕਿ ਆਉਣ ਵਾਲੇ ਕੁਝ ਮਹੀਨਿਆਂ 'ਚ ਸੋਨੇ ਦੀਆਂ ਕੀਮਤਾਂ 'ਚ ਜ਼ਬਰਦਸਤ ਵਾਧਾ ਹੋ ਸਕਦਾ ਹੈ ਅਤੇ ਭਾਰਤ 'ਚ ਇਸ ਦੀ ਕੀਮਤ 81000 ਰੁਪਏ ਪ੍ਰਤੀ ਔਂਸ ਤੱਕ ਪਹੁੰਚ ਸਕਦੀ ਹੈ।

ਇਹ ਵੀ ਪੜ੍ਹੋ :     ਮੁੜ ਹਿੰਡਨਬਰਗ ਦੀ ਰਾਡਾਰ 'ਤੇ ਆਇਆ ਬੁਚ ਜੋੜਾ, ਚੁੱਪੀ 'ਤੇ ਚੁੱਕੇ ਕਈ ਸਵਾਲ

2008 ਵਿੱਚ ਸੋਨੇ ਦੀ ਕੀਮਤ 650 ਡਾਲਰ ਪ੍ਰਤੀ ਔਂਸ ਸੀ, ਜਦੋਂ ਕਿ 2021 ਵਿੱਚ ਇਹ 1920 ਡਾਲਰ ਪ੍ਰਤੀ ਔਂਸ ਤੱਕ ਪਹੁੰਚ ਗਈ ਸੀ।  ਅੰਤਰਰਾਸ਼ਟਰੀ ਬਾਜ਼ਾਰ 'ਚ ਸੋਨੇ ਦੀ ਕੀਮਤ ਦਾ ਅਸਰ ਭਾਰਤ 'ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਨਿਵੇਸ਼ਕਾਂ ਨੂੰ ਸੋਨੇ 'ਤੇ ਸੱਟਾ ਲਗਾਉਣਾ ਚਾਹੀਦਾ ਹੈ।

ਇਹ ਵੀ ਪੜ੍ਹੋ :      452 ਕੰਪਨੀਆਂ ਦਾ ਨਿਕਲ ਗਿਆ ਦਿਵਾਲਾ, ਸੰਕਟ 'ਚ ਘਿਰਦਾ ਜਾ ਰਿਹਾ ਅਮਰੀਕਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


Harinder Kaur

Content Editor

Related News