ਰਿਕਾਰਡ ਗਿਰਾਵਟ,  ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ 'ਤੇ ਪਹੁੰਚਿਆ ਰੁਪਿਆ

Monday, Oct 10, 2022 - 11:41 AM (IST)

ਰਿਕਾਰਡ ਗਿਰਾਵਟ,  ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ 'ਤੇ ਪਹੁੰਚਿਆ ਰੁਪਿਆ

ਮੁੰਬਈ (ਭਾਸ਼ਾ) - ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਅਤੇ ਨਿਵੇਸ਼ਕਾਂ ਵਲੋਂ ਜੋਖਮ ਲੈਣ ਤੋਂ ਪਰਹੇਜ਼ ਕਰਨ ਕਾਰਨ ਸ਼ੁਰੂਆਤੀ ਕਾਰੋਬਾਰ ਵਿਚ ਸੋਮਵਾਰ ਨੂੰ ਰੁਪਿਆ 39 ਪੈਸੇ ਡਿੱਗ ਕੇ 82.69 ਰੁਪਏ ਪ੍ਰਤੀ ਡਾਲਰ ਦੇ ਸਭ ਤੋਂ ਹੇਠਲੇ ਪੱਧਰ 'ਤੇ ਪਹੁੰਚ ਗਿਆ।

ਇਸ ਤੋਂ ਇਲਾਵਾ ਘਰੇਲੂ ਸ਼ੇਅਰ ਬਾਜ਼ਾਰਾਂ 'ਚ ਗਿਰਾਵਟ ਅਤੇ ਅਮਰੀਕੀ ਮੁਦਰਾ ਦੀ ਮਜ਼ਬੂਤੀ ਨੇ ਰੁਪਏ 'ਤੇ ਵਾਧੂ ਦਬਾਅ ਪਾਇਆ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ, ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 82.68 'ਤੇ ਖੁੱਲ੍ਹਿਆ ਅਤੇ ਫਿਰ 82.69 'ਤੇ ਆ ਗਿਆ, ਜੋ ਪਿਛਲੀ ਬੰਦ ਕੀਮਤ ਦੇ ਮੁਕਾਬਲੇ 39 ਪੈਸੇ ਦੀ ਗਿਰਾਵਟ ਨੂੰ ਦਰਸਾਉਂਦਾ ਹੈ। ਸ਼ੁੱਕਰਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 13 ਪੈਸੇ ਕਮਜ਼ੋਰ ਹੋ ਕੇ 82.30 ਦੇ ਪੱਧਰ 'ਤੇ ਬੰਦ ਹੋਇਆ ਸੀ।

ਇਹ ਵੀ ਪੜ੍ਹੋ :  ਪੰਜਾਬ ਦੇ ਬਰਾਮਦਕਾਰਾਂ ਦੀ ਵਧੀ ਮੁਸ਼ਕਲ, ਕੇਂਦਰ ਨੇ ਨਿਰਯਾਤ ਕੀਤੇ ਸਮਾਨ 'ਤੇ GST ਛੋਟ ਲਈ ਵਾਪਸ

ਭਾਰਤੀ ਰਿਜ਼ਰਵ ਬੈਂਕ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਦਾ ਵਿਦੇਸ਼ੀ ਮੁਦਰਾ ਭੰਡਾਰ 30 ਸਤੰਬਰ ਤੱਕ 4.854 ਅਰਬ ਡਾਲਰ ਘੱਟ ਕੇ 532.664 ਅਰਬ ਡਾਲਰ ਰਹਿ ਗਿਆ ਹੈ। 

ਇਸ ਦੌਰਾਨ, ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਸੂਚਕ ਅੰਕ 0.02 ਫੀਸਦੀ ਵਧ ਕੇ 112.81 'ਤੇ ਪਹੁੰਚ ਗਿਆ। ਗਲੋਬਲ ਆਇਲ ਇੰਡੈਕਸ ਬ੍ਰੈਂਟ ਕਰੂਡ ਫਿਊਚਰਜ਼ 0.87 ਫੀਸਦੀ ਡਿੱਗ ਕੇ 97.07 ਡਾਲਰ ਪ੍ਰਤੀ ਬੈਰਲ 'ਤੇ ਆ ਗਿਆ। ਸਟਾਕ ਮਾਰਕੀਟ ਦੇ ਆਰਜ਼ੀ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਸ਼ੁੱਕਰਵਾਰ ਨੂੰ ਸ਼ੁੱਧ 2,250.77 ਕਰੋੜ ਰੁਪਏ ਦੇ ਸ਼ੇਅਰ ਵੇਚੇ।

ਇਹ ਵੀ ਪੜ੍ਹੋ : ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਟਮਾਟਰ 50 ਰੁਪਏ ਤੋਂ ਪਾਰ, ਬੈਂਗਣ ਵੀ ਹੋਇਆ 80 ਰੁਪਏ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Harinder Kaur

Content Editor

Related News