ਸੋਨੇ ਦੀਆਂ ਕੀਮਤਾਂ 'ਚ ਰਿਕਾਰਡ ਤੋੜ ਵਾਧਾ, ਪਹਿਲੀ ਵਾਰ 73 ਹਜ਼ਾਰ ਤੋਂ ਪਾਰ ਹੋਇਆ ਸੋਨਾ, ਜਾਣੋ ਚਾਂਦੀ ਦਾ ਰੇਟ

Saturday, Apr 13, 2024 - 06:31 PM (IST)

ਬਿਜ਼ਨੈੱਸ ਡੈਸਕ : ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੇਜ਼ੀ ਨਾਲ ਹੋ ਰਹੇ ਵਾਧੇ ਕਾਰਨ ਖਰੀਦਦਾਰਾਂ ਨੂੰ ਵੱਡਾ ਝਟਕਾ ਲੱਗਾ ਹੈ। ਪਿਛਲੇ ਸ਼ੁੱਕਰਵਾਰ ਨੂੰ ਕਾਰੋਬਾਰ ਦੌਰਾਨ ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਸੋਨਾ 1,050 ਰੁਪਏ ਦੇ ਵਾਧੇ ਨਾਲ 73,000 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ ਨੂੰ ਪਾਰ ਕਰ ਗਿਆ। ਰਿਪੋਰਟ ਮੁਤਾਬਕ ਦਿੱਲੀ 'ਚ ਸੋਨੇ ਦੀ ਕੀਮਤ 1,050 ਰੁਪਏ ਵਧ ਕੇ 73,350 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਈ ਹੈ। ਪਿਛਲੇ ਸੈਸ਼ਨ 'ਚ ਇਹ 72,300 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ। ਚਾਂਦੀ ਵੀ 86000 ਦੇ ਪੱਧਰ ਨੂੰ ਪਾਰ ਕਰ ਗਈ।

ਇਹ ਵੀ ਪੜ੍ਹੋ - ਤਿਉਹਾਰਾਂ ਮੌਕੇ ਭੀੜ ਘੱਟ ਕਰਨ ਲਈ ਰੇਲਵੇ ਦਾ ਵੱਡਾ ਫ਼ੈਸਲਾ, ਚਲਾਈਆਂ ਜਾਣਗੀਆਂ ਵਿਸ਼ੇਸ਼ ਗੱਡੀਆਂ

ਚਾਂਦੀ ਦੀਆਂ ਕੀਮਤਾਂ ਵਿਚ ਵਾਧਾ
ਚਾਂਦੀ ਦੀਆਂ ਕੀਮਤਾਂ ਵੀ ਅਸਮਾਨੀ ਚੜ੍ਹੀਆਂ ਹੋਈਆਂ ਹਨ। ਸ਼ੁੱਕਰਵਾਰ ਸ਼ਾਮ ਨੂੰ MCX 'ਤੇ ਚਾਂਦੀ ਦੀ ਕੀਮਤ 1,400 ਰੁਪਏ ਵਧ ਕੇ 86,300 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਨਵੇਂ ਰਿਕਾਰਡ ਉੱਚੇ ਪੱਧਰ 'ਤੇ ਪਹੁੰਚ ਗਈ ਹੈ। ਪਿਛਲੇ ਕੁਝ ਦਿਨਾਂ ਤੋਂ ਸੋਨੇ ਦੇ ਨਾਲ-ਨਾਲ ਚਾਂਦੀ ਦੀਆਂ ਕੀਮਤਾਂ ਵਿਚ ਵੀ ਵਾਧਾ ਹੋ ਰਿਹਾ ਹੈ। 

ਇਹ ਵੀ ਪੜ੍ਹੋ - ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮਾਰੀ ਵੱਡੀ ਛਾਲ, ਜਾਣੋ ਕਿੰਨਾ ਮਹਿੰਗਾ ਹੋਇਆ 10 ਗ੍ਰਾਮ ਸੋਨਾ

PunjabKesari

ਅੰਤਰਰਾਸ਼ਟਰੀ ਬਾਜ਼ਾਰ 'ਚ ਤੇਜ਼ੀ
ਅੰਤਰਰਾਸ਼ਟਰੀ ਬਾਜ਼ਾਰ ਕਾਮੈਕਸ 'ਚ ਸਪੌਟ ਸੋਨਾ 2,388 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਿਹਾ ਸੀ, ਜੋ ਪਿਛਲੀ ਬੰਦ ਕੀਮਤ ਨਾਲੋਂ 48 ਡਾਲਰ ਜ਼ਿਆਦਾ ਹੈ। ਪਿਛਲੇ ਸ਼ੁੱਕਰਵਾਰ ਨੂੰ ਯੂਰਪੀ ਕਾਰੋਬਾਰੀ ਦਿਨ ਦੇ ਸ਼ੁਰੂਆਤੀ ਘੰਟਿਆਂ ਵਿੱਚ ਸੋਨਾ ਇੱਕ ਨਵੇਂ ਸਰਵਕਾਲੀ ਉੱਚ ਪੱਧਰ 'ਤੇ ਪਹੁੰਚ ਗਿਆ ਸੀ। ਇਸ ਤੋਂ ਇਲਾਵਾ ਚਾਂਦੀ ਵੀ ਤੇਜ਼ੀ ਨਾਲ 28.95 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਈ। ਪਿਛਲੇ ਸੈਸ਼ਨ 'ਚ ਇਹ 28.05 ਡਾਲਰ ਪ੍ਰਤੀ ਔਂਸ 'ਤੇ ਬੰਦ ਹੋਇਆ ਸੀ।

ਇਹ ਵੀ ਪੜ੍ਹੋ - ਚੋਣਾਂ ਤੋਂ ਬਾਅਦ ਲੋਕਾਂ ਨੂੰ ਲੱਗੇਗਾ ਵੱਡਾ ਝਟਕਾ, ਮੋਬਾਈਲ ਰਿਚਾਰਜ ਹੋਣਗੇ ਮਹਿੰਗੇ

PunjabKesari

ਜਾਣੋ ਕਿਉਂ ਮਹਿੰਗਾ ਹੋ ਰਿਹਾ ਸੋਨਾ
ਮਾਹਿਰਾਂ ਮੁਤਾਬਕ ਸੋਨੇ ਦੀਆਂ ਕੀਮਤਾਂ ਵਧਣ ਪਿੱਛੇ ਕਈ ਕਾਰਨ ਹਨ। ਇਸ ਦਾ ਇੱਕ ਕਾਰਨ ਇਹ ਹੈ ਕਿ ਕਈ ਦੇਸ਼ਾਂ ਦੇ ਕੇਂਦਰੀ ਬੈਂਕ ਆਪਣੇ ਭੰਡਾਰ ਵਿੱਚ ਸੋਨੇ ਦੇ ਭੰਡਾਰ ਨੂੰ ਵਧਾ ਰਹੇ ਹਨ। ਇਸ ਵਿੱਚ ਭਾਰਤੀ ਰਿਜ਼ਰਵ ਬੈਂਕ ਅਤੇ ਸੈਂਟਰਲ ਬੈਂਕ ਆਫ ਚਾਈਨਾ ਸ਼ਾਮਲ ਹਨ। ਪੀਪਲਜ਼ ਬੈਂਕ ਆਫ ਚਾਈਨਾ ਲਗਾਤਾਰ 17 ਮਹੀਨਿਆਂ ਤੋਂ ਸੋਨਾ ਖਰੀਦ ਰਿਹਾ ਹੈ। ਇਸ ਤੋਂ ਇਲਾਵਾ ਸੋਨੇ ਦੀਆਂ ਕੀਮਤਾਂ 'ਚ ਵਾਧਾ ਆਉਣ ਵਾਲੇ ਸਮੇਂ 'ਚ ਅਮਰੀਕਾ 'ਚ ਵਿਆਜ ਦਰਾਂ 'ਚ ਗਿਰਾਵਟ ਦੇ ਡਰ ਕਾਰਨ ਵੀ ਹੈ।

ਇਹ ਵੀ ਪੜ੍ਹੋ - ਅਪ੍ਰੈਲ ਮਹੀਨੇ ਦੇ ਪਹਿਲੇ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਬਦਲਾਅ, ਜਾਣੋ ਨਵੇਂ ਰੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News