ਰਿਕਵਰੀ ਏਜੰਟ ਹੁਣ ਕਰਜ਼ੇ ਦੀ ਵਸੂਲੀ ਲਈ ਗਾਹਕ ਨੂੰ ਨਹੀਂ ਕਰ ਸਕਣਗੇ ਪ੍ਰੇਸ਼ਾਨ
Saturday, Aug 13, 2022 - 12:30 PM (IST)
ਨਵੀਂ ਦਿੱਲੀ - ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਸ਼ੁੱਕਰਵਾਰ ਨੂੰ ਰਿਕਵਰੀ ਏਜੰਟਾਂ ਨੂੰ ਤਾਜ਼ਾ ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਉਹ ਕਰਜ਼ਦਾਰਾਂ ਨੂੰ ਸਵੇਰੇ 8 ਵਜੇ ਤੋਂ ਪਹਿਲਾਂ ਅਤੇ ਸ਼ਾਮ 7 ਵਜੇ ਤੋਂ ਬਾਅਦ ਕਾਲ ਨਹੀਂ ਕਰ ਸਕਦੇ ਹਨ।
ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਆਰਬੀਆਈ ਨੇ ਕਿਹਾ ਕਿ ਬੈਂਕਾਂ, ਗੈਰ-ਬੈਂਕਿੰਗ ਵਿੱਤ ਕੰਪਨੀਆਂ (ਐਨਬੀਐਫਸੀ) ਅਤੇ ਸੰਪਤੀ ਪੁਨਰ ਨਿਰਮਾਣ ਕੰਪਨੀਆਂ (ਏਆਰਸੀ) ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਕਰਜ਼ਿਆਂ ਦੀ ਵਸੂਲੀ ਬਾਰੇ ਉਨ੍ਹਾਂ ਦੀਆਂ ਹਦਾਇਤਾਂ ਦੀ ਸਹੀ ਢੰਗ ਨਾਲ ਪਾਲਣਾ ਕੀਤੀ ਜਾਵੇ।
ਇਹ ਵੀ ਪੜ੍ਹੋ : ਬਿਲ ਗੇਟਸ ਨੂੰ ਭਾਂਡੇ ਮਾਂਜਣਾ ਅਤੇ ਜੈੱਫ ਬੇਜੋਸ ਨੂੰ ਪਸੰਦ ਹੈ ਬੱਚਿਆਂ ਨਾਲ ਸਮਾਂ ਬਿਤਾਉਣਾ : ਰਿਪੋਰਟ
ਆਰਬੀਆਈ ਨੇ ਕਿਹਾ, "ਇਹ ਸਲਾਹ ਦਿੱਤੀ ਜਾਂਦੀ ਹੈ ਕਿ ਨਿਯੰਤ੍ਰਿਤ ਇਕਾਈਆਂ ਨੂੰ ਸਖ਼ਤੀ ਨਾਲ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਹ ਜਾਂ ਉਨ੍ਹਾਂ ਦੇ ਏਜੰਟ ਬਕਾਇਆ ਕਰਜ਼ਿਆਂ ਦੀ ਵਸੂਲੀ ਦੌਰਾਨ ਕਿਸੇ ਵੀ ਤਰੀਕੇ ਨਾਲ ਕਰਜ਼ਦਾਰਾਂ ਨੂੰ ਪਰੇਸ਼ਾਨ ਕਰਨ ਜਾਂ ਉਕਸਾਉਣ ਤੋਂ ਪਰਹੇਜ਼ ਕਰਨ।"
ਇਸ ਤੋਂ ਇਲਾਵਾ ਆਰਬੀਆਈ ਨੇ ਕਰਜ਼ਦਾਰਾਂ ਨੂੰ ਅਣਜਾਣ ਨੰਬਰਾਂ ਤੋਂ ਕਿਸੇ ਵੀ ਤਰ੍ਹਾਂ ਦੇ ਅਣਉਚਿਤ ਸੰਦੇਸ਼ ਭੇਜਣ, ਧਮਕੀ ਜਾਂ ਕਾਲ ਕਰਨ ਤੋਂ ਬਚਣ ਲਈ ਕਿਹਾ ਹੈ। ਆਰਬੀਆਈ ਦੇ ਅਨੁਸਾਰ, ਰਿਕਵਰੀ ਏਜੰਟ ਸਵੇਰੇ 8 ਵਜੇ ਤੋਂ ਪਹਿਲਾਂ ਅਤੇ ਸ਼ਾਮ 7 ਵਜੇ ਤੋਂ ਬਾਅਦ ਕਰਜ਼ਦਾਰਾਂ ਨੂੰ ਕਾਲ ਨਹੀਂ ਕਰ ਸਕਦੇ ਹਨ।
ਰਿਜ਼ਰਵ ਬੈਂਕ ਕਰਜ਼ਿਆਂ ਦੀ ਵਸੂਲੀ ਨਾਲ ਜੁੜੇ ਮੁੱਦਿਆਂ 'ਤੇ ਸਮੇਂ-ਸਮੇਂ 'ਤੇ ਦਿਸ਼ਾ-ਨਿਰਦੇਸ਼ ਜਾਰੀ ਕਰਦਾ ਰਿਹਾ ਹੈ। ਇਸ ਨੇ ਪਹਿਲਾਂ ਇਹ ਵੀ ਕਿਹਾ ਸੀ ਕਿ ਨਿਯੰਤ੍ਰਿਤ ਸੰਸਥਾਵਾਂ ਨੂੰ ਉਧਾਰ ਲੈਣ ਵਾਲਿਆਂ ਨੂੰ ਤੰਗ ਜਾਂ ਪ੍ਰੇਸ਼ਾਨ ਨਹੀਂ ਕਰਨਾ ਚਾਹੀਦਾ ਹੈ। ਪਰ ਅਜੋਕੇ ਸਮੇਂ ਵਿੱਚ ਰਿਕਵਰੀ ਏਜੰਟਾਂ ਵੱਲੋਂ ਕੀਤੀਆਂ ਜਾ ਰਹੀਆਂ ਗਲਤ ਗਤੀਵਿਧੀਆਂ ਨੂੰ ਦੇਖਦੇ ਹੋਏ ਆਰਬੀਆਈ ਨੇ ਇੱਕ ਨਵੀਂ ਗਾਈਡਲਾਈਨ ਜਾਰੀ ਕੀਤੀ ਹੈ।
ਇਹ ਵੀ ਪੜ੍ਹੋ : ਕਿਰਾਏ 'ਤੇ ਮਕਾਨ ਨੂੰ ਲੈ ਕੇ ਬਦਲੇ GST ਨਿਯਮ, ਹੁਣ ਇਨ੍ਹਾਂ ਕਿਰਾਏਦਾਰਾਂ 'ਤੇ ਲੱਗੇਗਾ 18 ਫੀਸਦੀ ਟੈਕਸ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।