ਮੈਨੂਫੈਕਚਰਿੰਗ ਨੂੰ ਉਤਸ਼ਾਹ ਦੇਣ ਲਈ SLR ’ਚ ਕਟੌਤੀ ਜ਼ਰੂਰੀ : ਅਮਿਤਾਭ ਕਾਂਤ

Monday, Oct 12, 2026 - 01:49 PM (IST)

ਮੈਨੂਫੈਕਚਰਿੰਗ ਨੂੰ ਉਤਸ਼ਾਹ ਦੇਣ ਲਈ SLR ’ਚ ਕਟੌਤੀ ਜ਼ਰੂਰੀ : ਅਮਿਤਾਭ ਕਾਂਤ

ਬਿਜ਼ਨੈੱਸ ਡੈਸਕ - ਨੀਤੀ ਆਯੋਗ ਦੇ ਸਾਬਕਾ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ.) ਅਮਿਤਾਭ ਕਾਂਤ ਨੇ ਕਿਹਾ ਕਿ ਭਾਰਤ ਨੂੰ ਰੋਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨ ਵਾਲੇ ਮੈਨੂਫੈਕਚਰਿੰਗ ਖੇਤਰ ਨੂੰ ਉਤਸ਼ਾਹ ਦੇਣ ਲਈ ਸਟ੍ਰੈਟੇਜੀ ਲਿਕਵੀਡਿਟੀ ਰੇਸ਼ੋ (ਐੱਸ. ਐੱਲ. ਆਰ.) ’ਚ ਕਟੌਤੀ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ : Kamal Haasan ਨੇ ਸੈਟੇਲਾਈਟ ਇੰਟਰਨੈੱਟ ਨੀਤੀ 'ਤੇ Elon Musk ਨੂੰ ਦਿੱਤਾ ਠੋਕਵਾਂ ਜਵਾਬ

ਕਾਂਤ ਨੇ ਕਿਹਾ ਕਿ ਉਤਪਾਦਨ ਨਾਲ ਜੁੜੀ ਇਨਸੈਂਟਿਵ (ਪੀ. ਐੱਲ. ਆਈ.) ਯੋਜਨਾ ਮੈਨੂਫੈਕਚਰਿੰਗ ਖੇਤਰ ਲਈ ਛੋਟੀ ਮਿਆਦ ਦਾ ਹੱਲ ਹੈ ਪਰ ਲੰਮੀ ਮਿਆਦ ’ਚ ਕਾਰੋਬਾਰ ਦੀ ਲਾਗਤ ਘਟਾਉਣ ਲਈ ਐੱਸ. ਐੱਲ. ਆਰ. ’ਚ ਕਟੌਤੀ ਵਰਗੇ ਕਦਮ ਚੁੱਕਣ ਦੀ ਲੋੜ ਹੈ। ਇਸ ਨਾਲ ਕਰਜ਼ੇ ਦੀ ਲਾਗਤ ਘੱਟ ਹੋ ਸਕਦੀ ਹੈ। ਉਨ੍ਹਾਂ ਕਿਹਾ,‘‘ਭਾਰਤ ਲਈ 18 ਫੀਸਦੀ ਦੀ ਸਟ੍ਰੈਟੇਜੀ ਲਿਕਵੀਡਿਟੀ ਰੇਸ਼ੋ ਬਹੁਤ ਜ਼ਿਆਦਾ ਹੈ। ਮੈਂ ਇਸ ਨੂੰ ਘੱਟ ਕਰਨ ਦਾ ਵੱਡਾ ਸਮਰਥਕ ਹਾਂ, ਕਿਉਂਕਿ ਲੰਮੀ ਮਿਆਦ ’ਚ ਮੈਨੂਫੈਕਚਰਿੰਗ ਖੇਤਰ ਨੂੰ ਕਰਜ਼ੇ ਦੀ ਉਪਲੱਬਧਤਾ ਵਧਾਉਣਾ ਅਹਿਮ ਹੋਵੇਗਾ।’’

ਇਹ ਵੀ ਪੜ੍ਹੋ :  ਸ਼ਾਹਰੁਖ਼ ਖਾਨ ਦੇ ਨਾਂ 'ਤੇ Dubai 'ਚ ਬਣੇਗਾ ਲਗਜ਼ਰੀ ਰਿਹਾਇਸ਼ੀ ਪ੍ਰੋਜੈਕਟ, ਜਾਣੋ ਕਿੰਨੀ ਹੋਵੇਗੀ ਕੀਮਤ

ਐੱਸ. ਐੱਲ. ਆਰ. ਦਾ ਉਚਿਤ ਪੱਧਰ ਦੱਸੇ ਬਿਨਾਂ ਸਾਬਕਾ ਨੌਕਰਸ਼ਾਹ ਨੇ ਕਿਹਾ ਕਿ ਮੈਨੂਫੈਕਚਰਿੰਗ ਖੇਤਰ ਦੇ ਵਾਧੇ ਲਈ ਕਰਜ਼ੇ ਦੀ ਲਾਗਤ ਘਟਾਉਣਾ ਅਤੇ ਵਿੱਤੀ ਸਰੋਤਾਂ ਦੀ ਉਪਲੱਬਧਤਾ ਵਧਾਉਣਾ ਜ਼ਰੂਰੀ ਹੋਵੇਗਾ। ਐੱਸ. ਐੱਲ. ਆਰ. ਤਹਿਤ ਬੈਂਕਾਂ ਨੂੰ ਆਪਣੀ ਸ਼ੁੱਧ ਮੰਗ ਅਤੇ ਦੇਣਦਾਰੀਆਂ ਭਾਵ ਜਮ੍ਹਾ ਦਾ ਇਕ ਲਾਜ਼ਮੀ ਹਿੱਸਾ ਸਰਕਾਰੀ ਸਕਿਓਰਿਟੀਜ਼ ’ਚ ਨਿਵੇਸ਼ ਕਰਨਾ ਹੁੰਦਾ ਹੈ। ਐੱਸ. ਐੱਲ. ਆਰ. ਨੂੰ ਕੁਝ ਸਾਲ ਪਹਿਲਾਂ ਘਟਾ ਕੇ 18 ਫੀਸਦੀ ਕੀਤਾ ਗਿਆ ਸੀ ਅਤੇ ਉਦੋਂ ਤੋਂ ਇਹ ਇਸੇ ਪੱਧਰ ’ਤੇ ਬਣਿਆ ਹੋਇਆ ਹੈ।

ਇਹ ਵੀ ਪੜ੍ਹੋ : ਝਟਕਾ! ਹੁਣ WhatsApp ਮੈਸੇਜ ਭੇਜਣ 'ਤੇ ਲੱਗੇਗਾ ਚਾਰਜ, 1 Oct ਤੋਂ ਲਾਗੂ ਹੋਣ ਜਾ ਰਹੇ ਨਿਯਮ
ਇਹ ਵੀ ਪੜ੍ਹੋ
: Tiktok 'ਤੇ NY 'ਚ ਲੱਗੇ ਗੰਭੀਰ ਦੋਸ਼, ਬੱਚਿਆਂ ਦੀ ਸੁਰੱਖਿਆ ਨਾਲ ਕੀਤਾ ਖਿਲਵਾੜ
ਇਹ ਵੀ ਪੜ੍ਹੋ :  ਇਨ੍ਹਾਂ ਕੈਟੇਗਰੀ 'ਤੇ ਲਾਗੂ ਨਹੀਂ ਹੋਵੇਗਾ 0.4% MDR, 2,000 ਤੋਂ ਵੱਧ ਦੀ ਟ੍ਰਾਂਜੈਕਸ਼ਨ 'ਤੇ ਲੱਗੇਗਾ ਇੰਨਾ ਚਾਰਜ
ਇਹ ਵੀ ਪੜ੍ਹੋ : Aadhaar Card 'ਤੇ ਨਾਮ ਬਦਲਣ ਦੇ ਨਿਯਮ ਹੋਏ ਹੋਰ ਸਖ਼ਤ, UIDAI ਨੇ ਤੈਅ ਕੀਤੇ ਨਵੇਂ ਦਸਤਾਵੇਜ਼
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


author

Harinder Kaur

Content Editor

Related News