ਭੰਨਤੋੜ ਦੀਆਂ ਘਟਨਾਵਾਂ ਦਾ ਮਾਮਲਾ: ਰਿਲਾਇੰਸ ਨੇ ਕਿਹਾ- ਖੇਤੀਬਾੜੀ ਕਾਨੂੰਨਾਂ ਨਾਲ ਕੋਈ ਲੈਣਾ-ਦੇਣਾ ਨਹੀਂ
Monday, Jan 04, 2021 - 12:54 PM (IST)
ਨਵੀਂ ਦਿੱਲੀ (ਪੀ. ਟੀ.) - ਦੇਸ਼ ਦੇ ਸਭ ਤੋਂ ਅਮੀਰ ਕਾਰੋਬਾਰੀ ਮੁਕੇਸ਼ ਅੰਬਾਨੀ ਦੀ ਕੰਪਨੀ ਰਿਲਾਇੰਸ ਇੰਡਸਟਰੀਜ਼ ਨੇ ਸੋਮਵਾਰ ਨੂੰ ਕਿਹਾ ਕਿ ਉਹ ਨਾ ਤਾਂ ਸਿੱਧੇ ਤੌਰ 'ਤੇ ਕਿਸਾਨਾਂ ਤੋਂ ਅਨਾਜ ਖਰੀਦਦੀ ਹੈ ਅਤੇ ਨਾ ਹੀ ਇਹ ਇਕਰਾਰਨਾਮੇ ਵਿਚ ਕਿਸੇ ਖੇਤੀਬਾੜੀ ਦੇ ਕਾਰੋਬਾਰ ਵਿਚ ਹੈ। ਕੰਪਨੀ ਨੇ ਇਹ ਸਪਸ਼ਟੀਕਰਨ ਅਜਿਹੇ ਸਮੇਂ ਦਿੱਤਾ ਹੈ ਜਦੋਂ ਇਹ ਦੇਸ਼ ਵਿਚ ਚੱਲ ਰਹੇ ਕਿਸਾਨ ਅੰਦੋਲਨ ਦੇ ਨਿਸ਼ਾਨੇ ਉੱਤੇ ਹੈ। ਵਿਰੋਧ ਕਰ ਰਹੇ ਕਿਸਾਨ ਰਿਲਾਇੰਸ ਇੰਡਸਟਰੀਜ਼ ਦਾ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਲਾਭਪਾਤਰੀ ਹੋਣ ਦਾ ਵਿਰੋਧ ਕਰ ਰਹੇ ਹਨ। ਰਿਲਾਇੰਸ ਇੰਡਸਟਰੀਜ਼ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਇਸਦੀ ਸਹਾਇਕ ਕੰਪਨੀ ਰਿਲਾਇੰਸ ਜੀਓ ਇਨਫੋਕਾਮ ਨੇ ਸਮਾਜ ਵਿਰੋਧੀ ਅਨਸਰਾਂ ਵੱਲੋਂ ਤੋੜ-ਫੋੜ ਦੀਆਂ ਗੈਰਕਾਨੂੰਨੀ ਗਤੀਵਿਧੀਆਂ (ਟਾਵਰਾਂ ਸਮੇਤ) ਉੱਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ। ਇਸ ਵਿਚ ਪੰਜਾਬ ਅਤੇ ਹਰਿਆਣਾ ਹਾਈਕਰੋਟ ਤੋਂ ਤੁਰੰਤ ਦਖਲ ਦੀ ਮੰਗ ਕੀਤੀ ਹੈ। ਕੰਪਨੀ ਨੇ ਕਿਹਾ ਕਿ ਦੇਸ਼ ਵਿਚ ਇਸ ਸਮੇਂ ਤਿੰਨ ਖੇਤੀਬਾੜੀ ਕਾਨੂੰਨਾਂ ਦੀ ਬਹਿਸ ਹੋ ਰਹੀ ਹੈ ਜਿਸ ਦਾ ਉਨ੍ਹਾਂ (ਕੰਪਨੀ) ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਕੰਪਨੀ ਨੇ ਇਹ ਵੀ ਕਿਹਾ ਕਿ ਉਹ ਇਨ੍ਹਾਂ ਕਾਨੂੰਨਾਂ ਦਾ ਕਿਸੇ ਵੀ ਤਰੀਕੇ ਨਾਲ ਲਾਭ ਨਹੀਂ ਲੈ ਰਿਹਾ ਹੈ। ਰਿਲਾਇੰਸ ਇੰਡਸਟਰੀਜ਼ ਨੇ ਕਿਹਾ, 'ਇਨ੍ਹਾਂ ਤਿੰਨ ਕਾਨੂੰਨਾਂ ਵਿਚ ਰਿਲਾਇੰਸ ਦਾ ਨਾਮ ਸ਼ਾਮਲ ਕਰਨਾ ਸਿਰਫ ਅਤੇ ਸਿਰਫ ਸਾਡੇ ਕਾਰੋਬਾਰ ਨੂੰ ਨੁਕਸਾਨ ਪਹੁੰਚਾਉਣ ਅਤੇ ਬਦਨਾਮ ਕਰਨ ਦੀ ਕੋਸ਼ਿਸ਼ ਹੈ।'
ਇਹ ਵੀ ਵੇਖੋ - ਸਿਰਫ਼ ਇਕ 'ਮਿਸ ਕਾਲ' ਨਾਲ LPG ਸਿਲੰਡਰ ਹੋ ਜਾਵੇਗਾ ਬੁੱਕ, ਹੁਣੇ ਨੋਟ ਕਰੋ ਇਹ ਨੰਬਰ
ਕੰਪਨੀ ਨੇ ਕਿਹਾ ਕਿ ਇਹ ਕਾਰਪੋਰੇਟ ਜਾਂ ਇਕਰਾਰਨਾਮੇ ਦੀ ਖੇਤੀ ਨਹੀਂ ਕਰਦੀ ਹੈ। ਇਸ ਨੇ ਕਾਰਪੋਰੇਟ ਜਾਂ ਇਕਰਾਰਨਾਮੇ ਦੇ ਅਧਾਰ 'ਤੇ ਪੰਜਾਬ ਜਾਂ ਹਰਿਆਣਾ ਜਾਂ ਦੇਸ਼ ਦੇ ਕਿਸੇ ਵੀ ਹਿੱਸੇ ਵਿਚ ਸਿੱਧੇ ਜਾਂ ਅਸਿੱਧੇ ਢੰਗ ਨਾਲ ਖੇਤੀਬਾੜੀ ਲਈ ਜ਼ਮੀਨ ਨਹੀਂ ਖਰੀਦੀ ਹੈ। ਇਸ ਦੀ ਪ੍ਰਚੂਨ ਇਕਾਈ, ਜੋ ਆਪਣੇ ਸਟੋਰਾਂ ਰਾਹੀਂ ਅਨਾਜ ਅਤੇ ਮਸਾਲੇ, ਫਲ, ਸਬਜ਼ੀਆਂ ਅਤੇ ਰੋਜ਼ਾਨਾ ਵਰਤੋਂ ਦੀਆਂ ਹੋਰ ਚੀਜ਼ਾਂ ਵੇਚਦੀ ਹੈ, ਸਿੱਧੇ ਤੌਰ 'ਤੇ ਕਿਸਾਨਾਂ ਤੋਂ ਅਨਾਜ ਨਹੀਂ ਖਰੀਦਦੀ। ਕੰਪਨੀ ਨੇ ਕਿਹਾ, 'ਅਸੀਂ ਕਦੇ ਵੀ ਕਿਸਾਨਾਂ ਤੋਂ ਨਾਜਾਇਜ਼ ਲਾਭ ਲੈਣ ਲਈ ਲੰਬੇ ਸਮੇਂ ਦੇ ਖਰੀਦ ਸਮਝੌਤੇ 'ਤੇ ਹਸਤਾਖਰ ਨਹੀਂ ਕੀਤੇ'। ਅਸੀਂ ਕਦੇ ਵੀ ਆਪਣੇ ਸਪਲਾਇਰ ਕਿਸਾਨਾਂ ਤੋਂ ਮਿਹਨਤਾਨੇ ਮੁੱਲ ਤੋਂ ਘੱਟ ਖਰੀਦਣ ਦੀ ਕੋਸ਼ਿਸ਼ ਨਹੀਂ ਕੀਤੀ। ਅਸੀਂ ਅਜਿਹਾ ਕਦੇ ਨਹੀਂ ਕਰਾਂਗੇ। '
ਇਹ ਵੀ ਵੇਖੋ - ਨਵੇਂ ਸਾਲ ਮੌਕੇ ਜੋਮੈਟੋ ’ਤੇ ਹਰ ਮਿੰਟ ਆਏ 4000 ਤੋਂ ਵੱਧ ਆਰਡਰ, ਸਭ ਤੋਂ ਜ਼ਿਆਦਾ ਇਸ ਡਿਸ਼ ਦੀ ਰਹੀ ਮੰਗ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਸਾਂਝੇ ਕਰੋ।