ਰਿਲਾਇੰਸ ਇੰਡਸਟਰੀਜ਼ ਦੇ ਨਿਰਦੇਸ਼ਕ ਮੰਡਲ ਨੇ ਬੋਨਸ ਸ਼ੇਅਰ ਜਾਰੀ ਕਰਨ ਦੀ ਦਿੱਤੀ ਮਨਜ਼ੂਰੀ

Friday, Sep 06, 2024 - 10:29 AM (IST)

ਰਿਲਾਇੰਸ ਇੰਡਸਟਰੀਜ਼ ਦੇ ਨਿਰਦੇਸ਼ਕ ਮੰਡਲ ਨੇ ਬੋਨਸ ਸ਼ੇਅਰ ਜਾਰੀ ਕਰਨ ਦੀ ਦਿੱਤੀ ਮਨਜ਼ੂਰੀ

ਨਵੀਂ ਦਿੱਲੀ (ਭਾਸ਼ਾ) - ਰਿਲਾਇੰਸ ਇੰਡਸਟਰੀਜ਼ ਲਿ. ਦੇ ਨਿਰਦੇਸ਼ਕ ਮੰਡਲ ਨੇ ਇਕ ਸ਼ੇਅਰ ਬਦਲੇ ਇਕ ਬੋਨਸ ਸ਼ੇਅਰ ਜਾਰੀ ਕਰਨ ਨੂੰ ਮਨਜ਼ੂਰੀ ਦੇ ਦਿੱਤੀ। ਇਹ 7 ਸਾਲਾਂ ’ਚ ਪਹਿਲਾ ਮੌਕਾ ਹੈ, ਜਦੋਂ ਕੰਪਨੀ ਬੋਨਸ ਸ਼ੇਅਰ ਦੇਵੇਗੀ। ਬਾਜ਼ਾਰ ਪੂੰਜੀਕਰਨ ਦੇ ਲਿਹਾਜ਼ ਨਾਲ ਦੇਸ਼ ਦੀ ਸਭ ਤੋਂ ਮੁੱਲਵਾਨ ਕੰਪਨੀ ਰਿਲਾਇੰਸ ਨੇ ਇਸ ਤੋਂ ਪਹਿਲਾਂ ਸਤੰਬਰ, 2017 ’ਚ ਬੋਨਸ ਸ਼ੇਅਰ ਜਾਰੀ ਕੀਤੇ ਸਨ।

ਕੰਪਨੀ ਨੇ ਸ਼ੇਅਰ ਬਾਜ਼ਾਰ ਨੂੰ ਦਿੱਤੀ ਸੂਚਨਾ ’ਚ ਕਿਹਾ ਕਿ ਮੌਜੂਦਾ ਹਰ ਇਕ ਸ਼ੇਅਰ ’ਤੇ 10 ਰੁਪਏ ਅੰਕਿਤ ਮੁੱਲ ਦਾ ਨਵਾਂ ਇਕਵਿਟੀ ਸ਼ੇਅਰ ਜਾਰੀ ਕੀਤਾ ਜਾਵੇਗਾ। ਬੋਨਸ ਸ਼ੇਅਰ ਜਾਰੀ ਕਰਨ ਦੀ ਰਿਕਾਰਡ ਤਰੀਕ ਵੱਖ ਤੋਂ ਸੂਚਿਤ ਕੀਤੀ ਜਾਵੇਗੀ। ਨਿਰਦੇਸ਼ਕ ਮੰਡਲ ਨੇ ਕੰਪਨੀ ਦੀ ਅਧਿਕਾਰਤ ਸ਼ੇਅਰ ਪੂੰਜੀ ਨੂੰ 15,000 ਕਰੋਡ਼ ਤੋਂ ਵਧਾ ਕੇ 50,000 ਕਰੋਡ਼ ਰੁਪਏ ਕਰਨ ਲਈ ਵੀ ਸ਼ੇਅਰਧਾਰਕਾਂ ਤੋਂ ਮਨਜ਼ੂਰੀ ਮੰਗੀ ਹੈ।


author

Harinder Kaur

Content Editor

Related News