ਰਿਲਾਇੰਸ ਕਰਨ ਜਾ ਰਹੀ ਹੈ ਵੱਡਾ ਨਿਵੇਸ਼, ਮਿਲਣਗੀਆਂ 1 ਲੱਖ ਲੋਕਾਂ ਨੂੰ ਨੌਕਰੀਆਂ
Thursday, Feb 06, 2025 - 01:54 PM (IST)
ਕੋਲਕਾਤਾ : ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਸਾਲ 2030 ਤੱਕ ਬੰਗਾਲ 'ਚ 50,000 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ ਕੀਤਾ ਹੈ। ਕੋਲਕਾਤਾ ਵਿੱਚ ਸਾਲਾਨਾ ਬੰਗਾਲ ਗਲੋਬਲ ਬਿਜ਼ਨਸ ਸੰਮੇਲਨ (BGBS) ਦੇ ਅੱਠਵੇਂ ਐਡੀਸ਼ਨ ਦੇ ਉਦਘਾਟਨ ਸਮਾਰੋਹ ਵਿੱਚ ਬੋਲਦਿਆਂ ਉਨ੍ਹਾਂ ਕਿਹਾ ਕਿ ਰਿਲਾਇੰਸ ਨੇ ਪਿਛਲੇ ਦਹਾਕੇ ਬੰਗਾਲ ਵਿੱਚ 50,000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ। ਇਸ ਦਹਾਕੇ ਦੇ ਅੰਤ ਤੱਕ 50,000 ਕਰੋੜ ਰੁਪਏ ਦਾ ਵਾਧੂ ਨਿਵੇਸ਼ ਕੀਤਾ ਜਾਵੇਗਾ। ਇਸ ਨਿਵੇਸ਼ ਨਾਲ ਇੱਕ ਲੱਖ ਨੌਕਰੀਆਂ ਪੈਦਾ ਹੋਣਗੀਆਂ।
ਇਹ ਵੀ ਪੜ੍ਹੋ : ਸੋਨੇ ਦੀਆਂ ਕੀਮਤਾਂ ਨੇ ਤੋੜੇ ਹੁਣ ਤੱਕ ਦੇ ਸਾਰੇ ਰਿਕਾਰਡ, ਜਾਣੋ 10 ਗ੍ਰਾਮ Gold ਦੀ ਕੀਮਤ
ਇਹ ਵੀ ਪੜ੍ਹੋ : Mobile ਤੁਹਾਡੀ ਨਿੱਜੀ ਗੱਲਬਾਤ ਨੂੰ ਕਰ ਰਿਹੈ ਲੀਕ! ਬਚਨ ਲਈ ਅਪਣਾਓ ਇਹ ਆਸਾਨ ਟਿੱਪਸ
ਦੁੱਗਣਾ ਨਿਵੇਸ਼
ਸੰਮੇਲਨ ਵਿੱਚ ਬੋਲਦਿਆਂ ਮੁਕੇਸ਼ ਅੰਬਾਨੀ ਨੇ ਕਿਹਾ, ਬੰਗਾਲ ਦੇ ਸਰਵਪੱਖੀ ਵਿਕਾਸ ਲਈ ਰਿਲਾਇੰਸ ਵਚਨਬੱਧ ਹੈ। ਬੰਗਾਲ ਵਿੱਚ 50,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕੀਤਾ ਹੈ ਅਤੇ ਇਸ ਦਹਾਕੇ ਦੇ ਅੰਤ ਤੱਕ ਅਸੀਂ ਇਸ ਨਿਵੇਸ਼ ਨੂੰ ਦੁੱਗਣਾ ਕਰ ਦੇਵਾਂਗੇ। ਉਨ੍ਹਾਂ ਕਿਹਾ ਕੰਪਨੀ ਵੱਲੋਂ ਕੀਤੇ ਗਏ ਨਿਵੇਸ਼ਾਂ ਨੇ ਭਾਰਤ ਦੇ ਡਿਜੀਟਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਹੈ ਅਤੇ ਦੇਸ਼ ਦੀ ਆਰਥਿਕਤਾ ਵਿੱਚ ਡਿਜੀਟਲ ਤਕਨਾਲੋਜੀ ਦਾ ਯੋਗਦਾਨ ਤੇਜ਼ੀ ਨਾਲ ਵਧਿਆ ਹੈ।
ਇਹ ਵੀ ਪੜ੍ਹੋ : ਪੈਨ ਕਾਰਡ ਨਾਲ ਜੁੜੀ ਇਹ ਗਲਤੀ ਪੈ ਸਕਦੀ ਹੈ ਭਾਰੀ, ਲੱਗ ਸਕਦੈ 10,000 ਰੁਪਏ ਦਾ ਜੁਰਮਾਨਾ...
ਇਹ ਵੀ ਪੜ੍ਹੋ : ਯੂਟਿਊਬਰ ਫਿਲਮ ਦਾ ਝਾਂਸਾ ਦੇ ਕੇ ਨੌਜਵਾਨਾਂ ਦੀ ਬਣਾਉਂਦਾ ਅਸ਼ਲੀਲ ਫਿਲਮ ਤੇ ਫਿਰ....
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8