ਤਿਉਹਾਰੀ ਸੀਜ਼ਨ 'ਚ ਵੱਡੀ ਰਾਹਤ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟੀਆਂ, ਜਾਣੋ ਅੱਜ ਦਾ ਭਾਅ
Saturday, Oct 15, 2022 - 01:14 PM (IST)
ਨਵੀਂ ਦਿੱਲੀ-ਦਿੱਲੀ ਤੋਂ ਲੈ ਕੇ ਯੂਪੀ ਤੱਕ ਅਤੇ ਮੱਧ ਪ੍ਰਦੇਸ਼ ਤੋਂ ਲੈ ਕੇ ਰਾਜਸਥਾਨ 'ਚ ਰਾਸ਼ਟਰੀ ਬਾਜ਼ਾਰ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਅੱਜ (ਸ਼ਨੀਵਾਰ) 15 ਅਕਤੂਬਰ ਨੂੰ ਕੋਈ ਬਦਲਾਅ ਨਹੀਂ ਹੋਇਆ ਹੈ। ਇੰਡੀਅਨ ਆਇਲ ਕਾਰਪੋਰੇਸ਼ਨ (IOCL)ਦੇ ਤਾਜ਼ਾ ਅਪਡੇਟ ਦੇ ਅਨੁਸਾਰ, ਦਿੱਲੀ-ਐਨਸੀਆਰ ਦੇ ਮੁਕਾਬਲੇ ਮੱਧ ਪ੍ਰਦੇਸ਼ ਅਤੇ ਰਾਜਸਥਾਨ 'ਚ ਪੈਟਰੋਲ ਅਤੇ ਡੀਜ਼ਲ ਮਹਿੰਗਾ ਵਿਕ ਰਿਹਾ ਹੈ।
ਯੂਪੀ ਦੀ ਰਾਜਧਾਨੀ ਲਖਨਊ 'ਚ ਪੈਟਰੋਲ 96.57 ਰੁਪਏ ਅਤੇ ਡੀਜ਼ਲ 89.76 ਰੁਪਏ ਹੈ। ਜਦਕਿ ਰਾਜਸਥਾਨ ਦੇ ਸ੍ਰੀ ਗੰਗਾਨਗਰ 'ਚ ਪੈਟਰੋਲ 113.65 ਰੁਪਏ ਅਤੇ ਡੀਜ਼ਲ 98.39 ਰੁਪਏ ਹੈ। ਇਸ ਤੋਂ ਇਲਾਵਾ ਜੈਸਲਮੇਰ 'ਚ ਪੈਟਰੋਲ 110.71 ਰੁਪਏ ਅਤੇ ਡੀਜ਼ਲ 95.74 ਰੁਪਏ ਪ੍ਰਤੀ ਲੀਟਰ ਹੈ। ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ 'ਚ ਪੈਟਰੋਲ ਦੀ ਕੀਮਤ 108.65 ਰੁਪਏ ਅਤੇ ਡੀਜ਼ਲ 93.90 ਰੁਪਏ ਪ੍ਰਤੀ ਲੀਟਰ 'ਤੇ ਸਥਿਰ ਹੈ।
ਜੰਮੂ-ਕਸ਼ਮੀਰ 'ਚ ਪੈਟਰੋਲ ਦੀ ਕੀਮਤ 'ਚ 0.44 ਰੁਪਏ ਅਤੇ ਡੀਜ਼ਲ ਦੀ ਕੀਮਤ 'ਚ 0.41 ਰੁਪਏ ਦੇ ਵਾਧੇ ਤੋਂ ਬਾਅਦ ਪੈਟਰੋਲ 100.79 ਰੁਪਏ ਅਤੇ ਡੀਜ਼ਲ 86.05 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ।
ਹਰਿਆਣਾ 'ਚ ਪੈਟਰੋਲ ਦੀ ਕੀਮਤ 'ਚ 0.21 ਰੁਪਏ ਦੀ ਕਟੌਤੀ ਤੋਂ ਬਾਅਦ ਡੀਜ਼ਲ 97.34 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.19 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ।
ਇਸ ਦੇ ਨਾਲ ਹੀ ਪੰਜਾਬ 'ਚ ਪੈਟਰੋਲ ਦੀ ਕੀਮਤ 'ਚ 0.54 ਰੁਪਏ ਅਤੇ ਡੀਜ਼ਲ ਦੀ ਕੀਮਤ 'ਚ 0.53 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਤੋਂ ਬਾਅਦ ਪੈਟਰੋਲ 96.35 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 86.71 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।
ਜਾਣੋ ਦੇਸ਼ ਦੇ ਵੱਡੇ ਸ਼ਹਿਰਾਂ 'ਚ ਤੇਲ ਦੀਆਂ ਕੀਮਤਾਂ ਬਾਰੇ
ਦਿੱਲੀ-ਪੈਟਰੋਲ 96.72 ਰੁਪਏ ਪ੍ਰਤੀ ਲੀਟਰ, ਡੀਜ਼ਲ 89.62 ਰੁਪਏ ਪ੍ਰਤੀ ਲੀਟਰ
ਚੇੱਨਈ- ਪੈਟਰੋਲ 102.63 ਰੁਪਏ ਪ੍ਰਤੀ ਲੀਟਰ, ਡੀਜ਼ਲ 94.24 ਰੁਪਏ ਪ੍ਰਤੀ ਲੀਟਰ
ਕੋਲਕਾਤਾ— ਪੈਟਰੋਲ 106.03 ਰੁਪਏ ਪ੍ਰਤੀ ਲੀਟਰ, ਡੀਜ਼ਲ 92.76 ਰੁਪਏ ਪ੍ਰਤੀ ਲੀਟਰ
ਮੁੰਬਈ- ਪੈਟਰੋਲ 106.31 ਰੁਪਏ ਪ੍ਰਤੀ ਲੀਟਰ, ਡੀਜ਼ਲ 94.27 ਰੁਪਏ ਪ੍ਰਤੀ ਲੀਟਰ
ਪਟਨਾ— ਪੈਟਰੋਲ 107.80 ਰੁਪਏ ਅਤੇ ਡੀਜ਼ਲ 94.56 ਰੁਪਏ ਪ੍ਰਤੀ ਲੀਟਰ ਹੈ
ਗ਼ਾਜ਼ਿਆਬਾਦ- 96.58 ਰੁਪਏ ਅਤੇ ਡੀਜ਼ਲ 89.75 ਰੁਪਏ ਪ੍ਰਤੀ ਲੀਟਰ
ਲਖਨਊ- ਪੈਟਰੋਲ 96.57 ਰੁਪਏ ਅਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ
ਪੋਰਟ ਬਲੇਅਰ - ਪੈਟਰੋਲ 84.10 ਰੁਪਏ ਅਤੇ ਡੀਜ਼ਲ 79.74 ਰੁਪਏ ਪ੍ਰਤੀ ਲੀਟਰ
ਦੇਸ਼ 'ਚ ਸਭ ਤੋਂ ਸਸਤਾ ਪੈਟਰੋਲ-ਡੀਜ਼ਲ ਪੋਰਟ ਬਲੇਅਰ 'ਚ ਵਿਕ ਰਿਹਾ ਹੈ। ਪੋਰਟ ਬਲੇਅਰ 'ਚ ਪੈਟਰੋਲ ਦੀ ਕੀਮਤ 84.10 ਰੁਪਏ ਪ੍ਰਤੀ ਲੀਟਰ ਹੈ, ਜਦਕਿ ਡੀਜ਼ਲ ਦੀ ਕੀਮਤ 79.74 ਰੁਪਏ ਪ੍ਰਤੀ ਲੀਟਰ 'ਤੇ ਬਰਕਰਾਰ ਹੈ। ਇਸ ਦੇ ਨਾਲ ਹੀ ਬਿਹਾਰ ਦੀ ਰਾਜਧਾਨੀ ਪਟਨਾ 'ਚ ਪੈਟਰੋਲ 107.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.04 ਰੁਪਏ ਪ੍ਰਤੀ ਲੀਟਰ ਹੈ।
ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ।