ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਰਾਹਤ, ਇਨ੍ਹਾਂ ਸ਼ਹਿਰਾਂ 'ਚ ਸਸਤਾ ਹੋਇਆ ਤੇਲ!

Friday, Jul 21, 2023 - 02:36 PM (IST)

ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਰਾਹਤ, ਇਨ੍ਹਾਂ ਸ਼ਹਿਰਾਂ 'ਚ ਸਸਤਾ ਹੋਇਆ ਤੇਲ!

ਨਵੀਂ ਦਿੱਲੀ - ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਦੇ ਆਧਾਰ 'ਤੇ ਭਾਰਤੀ ਤੇਲ ਕੰਪਨੀਆਂ ਵਲੋਂ ਰੋਜ਼ਾਨਾ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਦਰਾਂ ਪੇਸ਼ ਕੀਤੀਆਂ ਜਾਂਦੀਆਂ ਹਨ। ਦੇਸ਼ ਵਿੱਚ ਤੇਲ ਦੀਆਂ ਕੀਮਤਾਂ ਇੱਕ ਸਾਲ ਤੋਂ ਵੱਧ ਸਮੇਂ ਤੋਂ ਸਥਿਰ ਹਨ ਪਰ ਰਾਜ ਪੱਧਰ 'ਤੇ ਲਗਾਏ ਜਾਣ ਵਾਲੇ ਟੈਕਸ ਕਾਰਨ ਵੱਖ-ਵੱਖ ਸ਼ਹਿਰਾਂ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵੱਖ-ਵੱਖ ਹੁੰਦੀਆਂ ਹਨ। ਰਾਸ਼ਟਰੀ ਪੱਧਰ 'ਤੇ ਅੱਜ 21 ਜੁਲਾਈ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਸਥਿਰ ਹਨ। 

ਇਹ ਵੀ ਪੜ੍ਹੋ : ਰੇਲ ਯਾਤਰੀਆਂ ਲਈ ਖ਼ੁਸ਼ਖਬਰੀ: ਜਨਰਲ ਡੱਬਿਆਂ 'ਚ ਮਿਲੇਗਾ 20 ਰੁਪਏ ’ਚ ਭੋਜਨ, 3 ਰੁਪਏ 'ਚ ਪਾਣੀ

ਜਾਣੋ ਕਿਹੜੇ ਸ਼ਹਿਰਾਂ 'ਚ ਸਸਤਾ ਹੋਇਆ ਪੈਟਰੋਲ-ਡੀਜ਼ਲ
ਪਿਛਲੇ ਕਾਫ਼ੀ ਸਮੇਂ ਤੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਸਥਿਰ ਹਨ। ਫਿਰ ਵੀ ਕਈ ਥਾਵਾਂ ਅਜਿਹੀਆਂ ਹਨ, ਜਿਥੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕੁਝ ਕੁ ਗਿਰਾਵਟ ਦਰਜ ਕੀਤੀ ਗਈ ਹੈ। ਪ੍ਰਯਾਗਰਾਜ ਵਿੱਚ ਪੈਟਰੋਲ 7 ਪੈਸੇ ਸਸਤਾ ਹੋ ਕੇ 97.46 ਰੁਪਏ ਅਤੇ ਡੀਜ਼ਲ 7 ਪੈਸੇ ਸਸਤਾ ਹੋ ਕੇ 90.64 ਰੁਪਏ ਹੋ ਗਿਆ ਹੈ। ਇਸ ਦੇ ਨਾਲ ਹੀ ਨੋਇਡਾ ਵਿੱਚ ਪੈਟਰੋਲ 35 ਪੈਸੇ ਸਸਤਾ ਹੋ ਕੇ 96.65 ਰੁਪਏ ਅਤੇ ਡੀਜ਼ਲ 32 ਪੈਸੇ ਸਸਤਾ ਹੋ ਕੇ 89.82 ਰੁਪਏ 'ਤੇ ਪਹੁੰਚ ਗਿਆ ਹੈ। ਨਾਲ ਹੀ ਗੁਰੂਗ੍ਰਾਮ ਵਿੱਚ ਪੈਟਰੋਲ 22 ਪੈਸੇ ਸਸਤਾ ਹੋ ਕੇ 96.89 ਰੁਪਏ ਅਤੇ ਡੀਜ਼ਲ 21 ਪੈਸੇ ਸਸਤਾ ਹੋ ਕੇ 89.76 ਰੁਪਏ 'ਤੇ ਪੁੱਜ ਗਿਆ ਹੈ। ਪੁਣੇ ਵਿੱਚ ਪੈਟਰੋਲ-ਡੀਜ਼ਲ 4 ਪੈਸੇ ਸਸਤਾ ਹੋਇਆ ਹੈ। ਅਹਿਮਦਾਬਾਦ ਵਿੱਚ ਪੈਟਰੋਲ 9 ਪੈਸੇ ਅਤੇ ਡੀਜ਼ਲ 8 ਪੈਸੇ ਸਸਤਾ ਹੋਇਆ ਹੈ।

ਇਹ ਵੀ ਪੜ੍ਹੋ : 2024 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਪੱਬਾਂ ਭਾਰ ਹੋਇਆ ਚੋਣ ਕਮਿਸ਼ਨ, ਤਿਆਰੀਆਂ ਸ਼ੁਰੂ

ਜਾਣੋ ਵੱਖ-ਵੱਖ ਰਾਜਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
ਦੇਸ਼ ਦੀ ਰਾਜਧਾਨੀ ਦਿੱਲੀ 'ਚ ਅੱਜ ਵੀ ਇਕ ਲੀਟਰ ਪੈਟਰੋਲ ਦੀ ਕੀਮਤ 96.72 ਰੁਪਏ ਅਤੇ ਇਕ ਲੀਟਰ ਡੀਜ਼ਲ ਦੀ ਕੀਮਤ 89.62 ਰੁਪਏ 'ਤੇ ਬਰਕਰਾਰ ਹੈ। ਇਸ ਦੇ ਨਾਲ ਹੀ ਮੁੰਬਈ ਵਿੱਚ ਪੈਟਰੋਲ 106.31 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ 'ਤੇ ਸਥਿਰ ਹੈ। ਚੇਨਈ 'ਚ ਪੈਟਰੋਲ ਦੀ ਕੀਮਤ 102.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 94.24 ਰੁਪਏ ਪ੍ਰਤੀ ਲੀਟਰ 'ਤੇ ਬਰਕਰਾਰ ਹੈ, ਜਦਕਿ ਕੋਲਕਾਤਾ 'ਚ ਪੈਟਰੋਲ 106.03 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। ਇਸ ਤੋਂ ਇਲਾਵਾ ਚੰਡੀਗੜ੍ਹ 'ਚ ਪੈਟਰੋਲ ਦੀ ਕੀਮਤ 96.20 ਰੁਪਏ ਪ੍ਰਤੀ ਲੀਟਰ, ਪੰਜਾਬ ਵਿੱਚ ਪੈਟਰੋਲ ਦੀ ਕੀਮਤ 98 ਰੁਪਏ ਪ੍ਰਤੀ ਲੀਟਰ 'ਤੇ ਸਥਿਰ ਹੈ।

ਇਹ ਵੀ ਪੜ੍ਹੋ : 2024 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਪੱਬਾਂ ਭਾਰ ਹੋਇਆ ਚੋਣ ਕਮਿਸ਼ਨ, ਤਿਆਰੀਆਂ ਸ਼ੁਰੂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News