ਹਿੰਡਨਬਰਗ ਸਟਾਕ ਕ੍ਰੈਸ਼ ਵਿਵਾਦ ’ਚ ਅਡਾਨੀ ਨੂੰ ਰਾਹਤ, ਰੀਵਿਊ ਪਟੀਸ਼ਨ ਸੁਣਨ ਤੋਂ ਸੁਪਰੀਮ ਕੋਰਟ ਦਾ ਇਨਕਾਰ
Tuesday, Jul 16, 2024 - 04:51 AM (IST)
ਨਵੀਂ ਦਿੱਲੀ (ਭਾਸ਼ਾ) - ਸੁਪਰੀਮ ਕੋਰਟ ਨੇ ਅਡਾਨੀ ਸਮੂਹ ’ਤੇ ਸ਼ੇਅਰਾਂ ਦੀਆਂ ਕੀਮਤਾਂ ’ਚ ਹੇਰਾਫੇਰੀ ਦੇ ਸਬੰਧ ’ਚ ਲੱਗੇ ਦੋਸ਼ਾਂ ਦੀ ਜਾਂਚ ਦਾ ਜ਼ਿੰਮਾ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਜਾਂ ਵਿਸ਼ੇਸ਼ ਜਾਂਚ ਟੀਮ ਨੂੰ ਸੌਂਪਣ ਤੋਂ ਇਨਕਾਰ ਕਰਨ ਦੇ ਆਪਣੇ 3 ਜਨਵਰੀ ਦੇ ਫੈਸਲੇ ਦੀ ਸਮੀਖਿਆ ਦੀ ਅਪੀਲ ਕਰਨ ਵਾਲੀ ਪਟੀਸ਼ਨ ਖਾਰਿਜ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਰੇਲਵੇ ਨੇ ਬਦਲੇ ਨਿਯਮ, ਵੇਟਿੰਗ ਟਿਕਟ 'ਤੇ ਸਫ਼ਰ ਕਰਨਾ ਪਵੇਗਾ ਮਹਿੰਗਾ, ਪੜ੍ਹੋ ਪੂਰੀ ਖ਼ਬਰ
ਚੀਫ ਜਸਟਿਸ ਡੀ. ਵਾਈ. ਚੰਦਰਚੂੜ, ਜਸਟਿਸ ਜੇ. ਬੀ. ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਨੇ 3 ਜਨਵਰੀ ਦੇ ਫੈਸਲੇ ਦੇ ਖਿਲਾਫ ਜਨਹਿਤ ਪਟੀਸ਼ਨ ਦਰਜ ਕਰਨ ਵਾਲਿਆਂ ’ਚ ਸ਼ਾਮਲ ਅਨਾਮਿਕਾ ਜੈਸਵਾਲ ਵੱਲੋਂ ਦਰਜ ਰੀਵਿਊ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ।
ਇਹ ਵੀ ਪੜ੍ਹੋ- ਇਸ ਸੂਬੇ 'ਚ ਮਹਿੰਗੀ ਹੋਈ ਬਿਜਲੀ, 1 ਜੁਲਾਈ ਤੋਂ ਲਾਗੂ ਹੋਣਗੀਆਂ ਨਵੀਆਂ ਕੀਮਤਾਂ
ਬੈਂਚ ਨੇ 5 ਮਈ ਦੇ ਆਪਣੇ ਹੁਕਮ ’ਚ ਕਿਹਾ, ‘‘ਰੀਵਿਊ ਪਟੀਸ਼ਨ ’ਤੇ ਗੌਰ ਕਰਨ ਤੋਂ ਬਾਅਦ ਰਿਕਾਰਡ ’ਚ ਕੋਈ ਖਾਮੀਂ ਨਹੀਂ ਵਿਖਾਈ ਦਿੰਦੀ ਹੈ। ਸੁਪਰੀਮ ਕੋਰਟ ਨਿਯਮ 2013 ਦੇ ਹੁਕਮ 47 ਨਿਯਮ ਇਕ ਦੇ ਤਹਿਤ ਸਮੀਖਿਆ ਦਾ ਕੋਈ ਮਾਮਲਾ ਨਹੀਂ ਬਣਦਾ ਹੈ। ਲਿਹਾਜਾ ਰੀਵਿਊ ਪਟੀਸ਼ਨ ਖਾਰਿਜ ਕੀਤੀ ਜਾਂਦੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e