ਅਨਿਲ ਅੰਬਾਨੀ ਨੂੰ ਬੰਬੇ ਹਾਈ ਕੋਰਟ ਤੋਂ ਰਾਹਤ, ਧੋਖਾਦੇਹੀ ਮਾਮਲੇ ’ਚ 3 ਬੈਂਕਾਂ ਦੀ ਕਾਰਵਾਈ ’ਤੇ ਰੋਕ

Thursday, Dec 25, 2025 - 01:00 PM (IST)

ਅਨਿਲ ਅੰਬਾਨੀ ਨੂੰ ਬੰਬੇ ਹਾਈ ਕੋਰਟ ਤੋਂ ਰਾਹਤ, ਧੋਖਾਦੇਹੀ ਮਾਮਲੇ ’ਚ 3 ਬੈਂਕਾਂ ਦੀ ਕਾਰਵਾਈ ’ਤੇ ਰੋਕ

ਮੁੰਬਈ (ਭਾਸ਼ਾ) - ਮੁੰਬਈ ਹਾਈ ਕੋਰਟ ਨੇ ਬੁੱਧਵਾਰ ਨੂੰ ਅਨਿਲ ਅੰਬਾਨੀ ਨੂੰ ਧੋਖਾਦੇਹੀ ਮਾਮਲੇ ’ਚ ਰਾਹਤ ਦੇ ਦਿੱਤੀ ਹੈ। ਅਦਾਲਤ ਨੇ ਅਨਿਲ ਅੰਬਾਨੀ ਅਤੇ ਉਨ੍ਹਾਂ ਦੀ ਕੰਪਨੀ ਰਿਲਾਇੰਸ ਕਮਿਊਨੀਕੇਸ਼ਨਜ਼ ਲਿਮਟਿਡ ਦੇ ਖਾਤਿਆਂ ਨੂੰ ‘ਧੋਖਾਦੇਹੀ’ ਖਾਤੇ ਐਲਾਨਣ ਦੀ ਮੰਗ ਕਰ ਰਹੇ 3 ਬੈਂਕਾਂ ਦੀਆਂ ਸਾਰੀਆਂ ਕਾਰਵਾਈਆਂ ’ਤੇ ਰੋਕ ਲਾ ਦਿੱਤੀ।

ਇਹ ਵੀ ਪੜ੍ਹੋ :     1 ਜਨਵਰੀ ਤੋਂ ਦੇਸ਼ ਭਰ 'ਚ ਲਾਗੂ ਹੋਣਗੇ ਨਵੇਂ ਨਿਯਮ, ਬੈਂਕਿੰਗ-UPI ਭੁਗਤਾਨ ਤੇ ਕਿਸਾਨਾਂ ਲਈ ਹੋਣਗੇ ਕਈ ਬਦਲਾਅ
ਇਹ ਵੀ ਪੜ੍ਹੋ :     ਸੋਨਾ ਜਾਏਗਾ 3 ਲੱਖ ਦੇ ਪਾਰ! ਇਕ ਬਿਆਨ ਨੇ ਦੁਨੀਆ ਭਰ ਦੇ ਬਾਜ਼ਾਰਾਂ 'ਚ ਵਧਾਈ ਹਲਚਲ

ਜਸਟਿਸ ਮਿਲਿੰਦ ਜਾਧਵ ਨੇ ਗੌਰ ਕੀਤਾ ਕਿ ਇਹ ਕਾਰਵਾਈ ਬਾਹਰੀ ਆਡੀਟਰ ‘ਬੀ. ਡੀ. ਓ. ਐੱਲ. ਐੱਲ. ਪੀ.’ ਵੱਲੋਂ ਤਿਆਰ ਕੀਤੀ ਗਈ ਫਾਰੈਂਸਿਕ ਆਡਿਟ ਰਿਪੋਰਟ ’ਤੇ ਆਧਾਰਿਤ ਹੈ। ਜੱਜ ਨੇ ਕਿਹਾ ਕਿ ਇਸ ਰਿਪੋਰਟ ’ਤੇ ਭਰੋਸਾ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਹ ਭਾਰਤੀ ਰਿਜ਼ਰਵ ਬੈਂਕ ਦੇ ਧੋਖਾਦੇਹੀ ਸਬੰਧੀ 2024 ਦੇ ਮਾਸਟਰ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਰੂਰੀ ਤੌਰ ’ਤੇ ਚਾਰਟਰਡ ਅਕਾਊਂਟੈਂਟ (ਸੀ. ਏ.) ਵੱਲੋਂ ਦਸਖ਼ਤ ਕੀਤੀ ਹੋਈ ਨਹੀਂ ਸੀ। ਅਨਿਲ ਅੰਬਾਨੀ ਨੇ ਇੰਡੀਅਨ ਓਵਰਸੀਜ਼ ਬੈਂਕ, ਆਈ. ਡੀ. ਬੀ. ਆਈ. ਅਤੇ ਬੈਂਕ ਆਫ ਬੜੌਦਾ ਵੱਲੋਂ ਜਾਰੀ ਕੀਤੇ ਗਏ ਕਾਰਨ ਦੱਸੋ ਨੋਟਿਸ ਨੂੰ ਚੁਣੌਤੀ ਦਿੱਤੀ ਸੀ।

ਇਹ ਵੀ ਪੜ੍ਹੋ :    ਰਿਕਾਰਡ ਹਾਈ ਬਣਾਉਣ ਤੋਂ ਬਾਅਦ ਟੁੱਟੇ ਸੋਨੇ-ਚਾਂਦੀ ਦੇ ਭਾਅ, ਜਾਣੋ ਅੱਜ ਦੀਆਂ ਨਵੀਆਂ ਕੀਮਤਾਂ
ਇਹ ਵੀ ਪੜ੍ਹੋ :    ਕਦੇ ਨਹੀਂ ਡੁੱਬੇਗਾ ਇਨ੍ਹਾਂ ਬੈਂਕਾਂ 'ਚ ਰੱਖਿਆ ਪੈਸਾ... RBI ਨੇ ਜਾਰੀ ਕੀਤੀ 3 ਸਭ ਤੋਂ ਸੁਰੱਖਿਅਤ ਬੈਂਕਾਂ ਦੀ ਸੂਚੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


author

Harinder Kaur

Content Editor

Related News