ਸ਼ੁੱਕਰਵਾਰ ਨੂੰ ਸੋਨਾ-ਚਾਂਦੀ ਖ਼ਰੀਦਣ ਵਾਲਿਆਂ ਨੂੰ ਰਾਹਤ, ਕੀਮਤਾਂ ਡਿੱਗੀਆਂ
Friday, Jan 17, 2025 - 11:05 AM (IST)
ਨਵੀਂ ਦਿੱਲੀ - ਕਾਰੋਬਾਰੀ ਹਫਤੇ ਦੇ ਆਖਰੀ ਦਿਨ ਯਾਨੀ ਸ਼ੁੱਕਰਵਾਰ (17 ਜਨਵਰੀ) ਨੂੰ ਸੋਨਾ-ਚਾਂਦੀ ਖਰੀਦਣ ਵਾਲਿਆਂ ਨੂੰ ਰਾਹਤ ਮਿਲੀ। ਅੱਜ ਦੋਵਾਂ ਦੀਆਂ ਫਿਊਚਰ ਕੀਮਤਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਸੋਨੇ ਦੀ ਕੀਮਤ 0.20 ਫੀਸਦੀ ਡਿੱਗ ਕੇ 79,071 ਰੁਪਏ ਅਤੇ ਚਾਂਦੀ ਦੀ ਕੀਮਤ 0.59 ਫੀਸਦੀ ਡਿੱਗ ਕੇ 92,251 ਰੁਪਏ 'ਤੇ ਆ ਗਈ।
ਇਹ ਵੀ ਪੜ੍ਹੋ : ਸਰਕਾਰੀ ਮੁਲਾਜ਼ਮਾਂ ਨੂੰ ਮੋਦੀ ਸਰਕਾਰ ਦਾ ਵੱਡਾ ਤੋਹਫਾ, ਵਧੇਗੀ ਤਨਖਾਹ
2024 ਵਿੱਚ ਸੋਨੇ ਨੇ 20% ਅਤੇ ਚਾਂਦੀ ਨੇ 17% ਰਿਟਰਨ ਦਿੱਤਾ।
ਪਿਛਲੇ ਸਾਲ ਸੋਨੇ ਦੀ ਕੀਮਤ 20.22 ਫੀਸਦੀ ਵਧੀ ਸੀ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ 'ਚ 17.19 ਫੀਸਦੀ ਦਾ ਵਾਧਾ ਹੋਇਆ ਹੈ। 1 ਜਨਵਰੀ 2024 ਨੂੰ ਸੋਨਾ 76,583 ਰੁਪਏ ਪ੍ਰਤੀ 10 ਗ੍ਰਾਮ ਸੀ, ਜੋ 31 ਦਸੰਬਰ 2024 ਨੂੰ 76,948 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਿਆ। ਇਸ ਦੌਰਾਨ ਇਕ ਕਿਲੋ ਚਾਂਦੀ ਦੀ ਕੀਮਤ 73,395 ਰੁਪਏ ਪ੍ਰਤੀ ਕਿਲੋ ਤੋਂ ਵਧ ਕੇ 86,017 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ।
ਇਹ ਵੀ ਪੜ੍ਹੋ : ਦੋਗੁਣੀ ਹੋ ਜਾਵੇਗੀ ਸਰਕਾਰੀ ਮੁਲਾਜ਼ਮਾਂ ਦੀ ਤਨਖ਼ਾਹ, ਜਾਣੋ ਕਦੋਂ ਤੋਂ ਮਿਲੇਗਾ ਲਾਭ
ਸਿਰਫ਼ ਪ੍ਰਮਾਣਿਤ ਸੋਨਾ ਹੀ ਖਰੀਦੋ
ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (BIS) ਦੇ ਹਾਲਮਾਰਕ ਵਾਲਾ ਪ੍ਰਮਾਣਿਤ ਸੋਨਾ ਹਮੇਸ਼ਾ ਖਰੀਦੋ। ਸੋਨੇ 'ਤੇ 6 ਅੰਕਾਂ ਦਾ ਹਾਲਮਾਰਕ ਕੋਡ ਹੁੰਦਾ ਹੈ। ਇਸ ਨੂੰ ਹਾਲਮਾਰਕ ਯੂਨੀਕ ਆਈਡੈਂਟੀਫਿਕੇਸ਼ਨ ਨੰਬਰ ਯਾਨੀ HUID ਕਿਹਾ ਜਾਂਦਾ ਹੈ। ਇਹ ਨੰਬਰ ਅਲਫਾਨਿਊਮੇਰਿਕ ਹੈ ਭਾਵ ਕੁਝ ਇਸ ਤਰ੍ਹਾਂ ਦਾ ਹੈ - AZ4524। ਹਾਲਮਾਰਕਿੰਗ ਰਾਹੀਂ ਇਹ ਪਤਾ ਲਗਾਇਆ ਜਾ ਸਕਦਾ ਹੈ ਕਿ ਇੱਕ ਸੋਨਾ ਕਿੰਨੇ ਕੈਰੇਟ ਦਾ ਹੈ।
ਇਹ ਵੀ ਪੜ੍ਹੋ : ਬਿਨਾਂ RC ਤੋਂ ਡਰਾਈਵਿੰਗ ਕਰਨ 'ਤੇ ਭੁਗਤਣਾ ਪੈ ਸਕਦਾ ਹੈ ਮੋਟਾ ਚਲਾਨ! ਬਚਣ ਲਈ ਅਪਣਾਓ ਇਹ ਟ੍ਰਿਕ
ਇਹ ਵੀ ਪੜ੍ਹੋ : Mutual Funds ਅਤੇ Demat Accounts ਦੇ ਨਿਯਮਾਂ 'ਚ ਵੱਡਾ ਬਦਲਾਅ, ਜਾਰੀ ਹੋਏ ਨਵੇਂ ਦਿਸ਼ਾ-ਨਿਰਦੇਸ਼
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8