Gold ਖ਼ਰੀਦਣ ਵਾਲਿਆਂ ਨੂੰ ਰਾਹਤ, ਸੋਨੇ ਦੀਆਂ ਕੀਮਤਾਂ 'ਚ ਆਈ ਗਿਰਾਵਟ, ਚਾਂਦੀ 'ਚ ਵਾਧਾ ਜਾਰੀ

Thursday, Dec 12, 2024 - 10:53 AM (IST)

Gold ਖ਼ਰੀਦਣ ਵਾਲਿਆਂ ਨੂੰ ਰਾਹਤ, ਸੋਨੇ ਦੀਆਂ ਕੀਮਤਾਂ 'ਚ ਆਈ ਗਿਰਾਵਟ, ਚਾਂਦੀ 'ਚ ਵਾਧਾ ਜਾਰੀ

ਨਵੀਂ ਦਿੱਲੀ - ਵੀਰਵਾਰ (12 ਦਸੰਬਰ) ਨੂੰ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਬਦਲਾਅ ਦੇਖਣ ਨੂੰ ਮਿਲਿਆ। ਸੋਨਾ ਵਾਇਦਾ 0.16 ਫੀਸਦੀ ਦੀ ਗਿਰਾਵਟ ਨਾਲ 78,877 ਰੁਪਏ 'ਤੇ ਕਾਰੋਬਾਰ ਕਰ ਰਿਹਾ ਸੀ ਜਦਕਿ ਚਾਂਦੀ ਦੀ ਕੀਮਤ 0.13 ਫੀਸਦੀ ਦੇ ਵਾਧੇ ਨਾਲ 95,924 ਰੁਪਏ 'ਤੇ ਕਾਰੋਬਾਰ ਕਰਦੀ ਦੇਖੀ ਗਈ।

ਇਹ ਵੀ ਪੜ੍ਹੋ :     ICICI ਬੈਂਕ ਖ਼ਾਤਾਧਾਰਕਾਂ ਲਈ ਜ਼ਰੂਰੀ ਖ਼ਬਰ, ਇਸ ਦਿਨ ਨਹੀਂ ਕਰ ਸਕਣਗੇ ਅਹਿਮ ਸਰਵਿਸ ਦੀ ਵਰਤੋਂ

ਸੋਨਾ ਫਿਰ 80,000 ਦੇ ਪਾਰ, ਚਾਂਦੀ ਲਗਾਤਾਰ ਤੀਜੇ ਦਿਨ ਚੜ੍ਹੀ

ਮਜ਼ਬੂਤ ​​ਗਲੋਬਲ ਰੁਖ ਵਿਚਾਲੇ ਗਹਿਣਾ ਵਿਕਰੇਤਾਵਾਂ ਅਤੇ ਸਟਾਕਿਸਟਾਂ ਦੀ ਖਰੀਦਦਾਰੀ ਵਧਣ ਕਾਰਨ ਬੁੱਧਵਾਰ ਨੂੰ ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ 'ਚ ਸੋਨਾ ਇਕ ਵਾਰ ਫਿਰ 80,000 ਰੁਪਏ ਦੇ ਅੰਕੜੇ ਨੂੰ ਪਾਰ ਕਰ ਗਿਆ। ਆਲ ਇੰਡੀਆ ਬੁਲੀਅਨ ਐਸੋਸੀਏਸ਼ਨ ਨੇ ਇਹ ਜਾਣਕਾਰੀ ਦਿੱਤੀ ਹੈ। 99.9 ਫੀਸਦੀ ਸ਼ੁੱਧਤਾ ਵਾਲਾ ਸੋਨਾ 620 ਰੁਪਏ ਦੀ ਛਾਲ ਮਾਰ ਕੇ 80,400 ਰੁਪਏ ਪ੍ਰਤੀ 10 ਗ੍ਰਾਮ 'ਤੇ ਕਰੀਬ ਤਿੰਨ ਹਫਤਿਆਂ ਦੇ ਉੱਚਤਮ ਪੱਧਰ 'ਤੇ ਪਹੁੰਚ ਗਿਆ।

ਇਹ ਵੀ ਪੜ੍ਹੋ :       EMI ਦੇਣ ਤੋਂ ਵੱਧ ਜਰੂਰੀ ਹੈ 'ਪਤਨੀ'-ਬੱਚਿਆਂ ਦੀ ਦੇਖਭਾਲ, ਸੁਪਰੀਮ ਕੋਰਟ ਦੇ ਫੈਸਲੇ ਨੇ ਵਧਾਈ ਬੈਂਕਾਂ ਦੀ ਚਿੰਤਾ!

ਮੰਗਲਵਾਰ ਨੂੰ ਇਹ 79,780 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ। ਲਗਾਤਾਰ ਤੀਜੇ ਦਿਨ ਚਾਂਦੀ ਦੀ ਕੀਮਤ 1,450 ਰੁਪਏ ਚੜ੍ਹ ਕੇ 96,300 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਇੱਕ ਮਹੀਨੇ ਦੇ ਉੱਚੇ ਪੱਧਰ 'ਤੇ ਪਹੁੰਚ ਗਈ। ਮੰਗਲਵਾਰ ਨੂੰ ਚਾਂਦੀ 94,850 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ ਸੀ। ਬੁੱਧਵਾਰ ਨੂੰ 99.5 ਫੀਸਦੀ ਸ਼ੁੱਧਤਾ ਵਾਲੇ ਸੋਨੇ ਦੀ ਕੀਮਤ 620 ਰੁਪਏ ਵਧ ਕੇ 80,000 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਈ। ਪਿਛਲੇ ਕਾਰੋਬਾਰੀ ਸੈਸ਼ਨ 'ਚ ਇਹ 79,380 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ।

ਇਹ ਵੀ ਪੜ੍ਹੋ :     ਸੰਜੇ ਮਲਹੋਤਰਾ ਨੇ RBI ਦੇ 26ਵੇਂ ਗਵਰਨਰ ਵਜੋਂ ਸੰਭਾਲਿਆ ਅਹੁਦਾ, ਇਨ੍ਹਾਂ ਚੁਣੌਤੀਆਂ ਦਾ ਕਰਨਾ ਹੋਵੇਗਾ ਸਾਹਮਣਾ
ਇਹ ਵੀ ਪੜ੍ਹੋ :     ਮਹਿੰਗਾਈ ਦਾ ਇਕ ਹੋਰ ਵੱਡਾ ਝਟਕਾ, ਸੀਮੈਂਟ ਦੀਆਂ ਕੀਮਤਾਂ 'ਚ ਹੋਇਆ ਭਾਰੀ ਵਾਧਾ
ਇਹ ਵੀ ਪੜ੍ਹੋ :      Amazon ਨੇ ਗਾਹਕਾਂ ਨੂੰ ਦਿੱਤਾ ਵੱਡਾ ਤੋਹਫਾ, ਹੁਣ ਇੰਨੇ ਮਿੰਟਾਂ 'ਚ ਘਰ ਪਹੁੰਚ ਜਾਵੇਗਾ ਤੁਹਾਡਾ ਸਾਮਾਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Harinder Kaur

Content Editor

Related News