ਤੇਲ ਕੰਪਨੀਆਂ ਨੂੰ ਰਾਹਤ, ਸਰਕਾਰ ਨੇ ਵਿੰਡਫਾਲ ਟੈਕਸ 'ਚ ਕੀਤੀ ਕਟੌਤੀ, ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ
Tuesday, Jan 16, 2024 - 12:33 PM (IST)
ਬਿਜ਼ਨੈੱਸ ਡੈਸਕ : ਕੇਂਦਰ ਸਰਕਾਰ ਨੇ ਤੇਲ ਕੰਪਨੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਸਰਕਾਰ ਨੇ ਵਿੰਡਫਾਲ ਟੈਕਸ 'ਚ ਅੱਜ ਵੱਡੀ ਕਟੌਤੀ ਕੀਤੀ ਹੈ। ਇਕ ਨੋਟੀਫਿਕੇਸ਼ਨ ਜਾਰੀ ਕਰਦਿਆਂ ਸਰਕਾਰ ਨੇ ਕਿਹਾ ਕਿ ਕੱਚੇ ਤੇਲ 'ਤੇ ਵਿੰਡਫਾਲ ਟੈਕਸ ਹੁਣ 1700 ਰੁਪਏ (20.53 ਡਾਲਰ) ਪ੍ਰਤੀ ਟਨ 'ਤੇ ਆ ਗਿਆ ਹੈ। ਪਹਿਲਾਂ ਇਹ 2300 ਰੁਪਏ ਪ੍ਰਤੀ ਟਨ ਸੀ। ਨਵੀਆਂ ਦਰਾਂ ਅੱਜ 16 ਜਨਵਰੀ ਤੋਂ ਲਾਗੂ ਹੋ ਗਈਆਂ ਹਨ। ਇਸ ਤੋਂ ਪਹਿਲਾਂ 2 ਜਨਵਰੀ ਨੂੰ ਸਰਕਾਰ ਨੇ ਕੱਚੇ ਤੇਲ 'ਤੇ ਵਿੰਡਫਾਲ ਟੈਕਸ 1300 ਰੁਪਏ ਪ੍ਰਤੀ ਟਨ ਤੋਂ ਵਧਾ ਕੇ 2300 ਰੁਪਏ ਪ੍ਰਤੀ ਟਨ ਕਰ ਦਿੱਤਾ ਸੀ।
ਇਹ ਵੀ ਪੜ੍ਹੋ - ਕੱਚੇ ਤੇਲ ਦੀਆਂ ਕੀਮਤਾਂ 'ਚ ਆਈ ਗਿਰਾਵਟ, ਜਾਣੋ ਅੱਜ ਕਿੰਨਾ ਸਸਤਾ ਹੋਇਆ ਪੈਟਰੋਲ-ਡੀਜ਼ਲ
ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਭਾਰਤ ਵਿੱਚ ਪਹਿਲੀ ਵਾਰ ਵਿੰਡਫਾਲ ਟੈਕਸ ਜੁਲਾਈ 2022 ਵਿੱਚ ਲਗਾਇਆ ਗਿਆ ਸੀ। ਇਹ ਟੈਕਸ ਉਦੋਂ ਲਗਾਇਆ ਜਾਂਦਾ ਹੈ, ਜਦੋਂ ਕੋਈ ਉਦਯੋਗ ਅਚਾਨਕ ਜਾਂ ਭਾਵ ਆਮ ਨਾਲੋਂ ਜ਼ਿਆਦਾ ਮੁਨਾਫਾ ਕਮਾਉਂਦਾ ਹੈ ਅਤੇ ਅਜਿਹਾ ਕਿਸੇ ਅਸਾਧਾਰਨ ਘਟਨਾ ਦੇ ਕਾਰਨ ਹੁੰਦਾ ਹੈ। ਜਿਵੇਂ ਕਿ ਯੁੱਧ ਦੌਰਾਨ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਜਾਵੇ ਤਾਂ ਇਹ ਟੈਕਸ ਵਧੇ ਹੋਏ ਮੁਨਾਫੇ 'ਤੇ ਲਗਾਇਆ ਜਾਂਦਾ ਹੈ।
ਇਹ ਵੀ ਪੜ੍ਹੋ - ਉਡਾਣ ਦੌਰਾਨ ਪਿਆਸੇ ਬੱਚੇ ਨੂੰ ਪਾਣੀ ਨਾ ਦੇਣਾ ਏਅਰਲਾਈਨਜ਼ ਨੂੰ ਪਿਆ ਮਹਿੰਗਾ, ਲੱਗਾ ਵੱਡਾ ਜੁਰਮਾਨਾ
ਘਰੇਲੂ ਕੱਚੇ ਤੇਲ ਦੀ ਗੱਲ ਕਰੀਏ ਤਾਂ ਵਿੰਡਫਾਲ ਟੈਕਸ ਉਦੋਂ ਲਗਾਇਆ ਜਾਂਦਾ ਹੈ, ਜਦੋਂ ਗਲੋਬਲ ਬੈਂਚਮਾਰਕ ਦਰਾਂ 75 ਡਾਲਰ ਪ੍ਰਤੀ ਬੈਰਲ ਤੋਂ ਵੱਧ ਹੋ ਜਾਂਦੀਆਂ ਹਨ। ਜਦੋਂ ਕਿ ਡੀਜ਼ਲ, ATF ਅਤੇ ਪੈਟਰੋਲ ਦੇ ਨਿਰਯਾਤ ਲਈ, ਇਹ ਲੇਵੀ ਉਦੋਂ ਲਾਗੂ ਹੁੰਦੀ ਹੈ ਜਦੋਂ ਮਾਰਜਨ 20 ਡਾਲਰ ਪ੍ਰਤੀ ਬੈਰਲ ਤੋਂ ਵੱਧ ਜਾਂਦਾ ਹੈ।
ਇਹ ਵੀ ਪੜ੍ਹੋ - Air India ਦੀ ਫਲਾਈਟ 'ਚ ਸ਼ਾਕਾਹਾਰੀ ਦੀ ਥਾਂ ਮਿਲਿਆ ਨਾਨ-ਵੈਜ ਖਾਣਾ, ਭੜਕੀ ਔਰਤ ਨੇ ਚੁੱਕਿਆ ਇਹ ਕਦਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8