ਸ਼ੇਅਰ ਬਾਜ਼ਾਰ ''ਚ ਰਾਹਤ ਭਰੀ ਵਾਪਸੀ, ਸੈਂਸੈਕਸ 400 ਤੋਂ ਵਧ ਅੰਕ ਚੜ੍ਹਿਆ

Friday, Oct 27, 2023 - 10:33 AM (IST)

ਸ਼ੇਅਰ ਬਾਜ਼ਾਰ ''ਚ ਰਾਹਤ ਭਰੀ ਵਾਪਸੀ, ਸੈਂਸੈਕਸ 400 ਤੋਂ ਵਧ ਅੰਕ ਚੜ੍ਹਿਆ

ਮੁੰਬਈ (ਭਾਸ਼ਾ) - ਏਸ਼ੀਆਈ ਬਾਜ਼ਾਰਾਂ ਵਿਚ ਰਿਕਵਰੀ ਦੇ ਵਿਚਕਾਰ ਹਾਲ ਹੀ ਵਿਚ ਭਾਰੀ ਨੁਕਸਾਨ ਦਾ ਸਾਹਮਣਾ ਕਰਨ ਤੋਂ ਬਾਅਦ ਘਰੇਲੂ ਸ਼ੇਅਰ ਬਾਜ਼ਾਰਾਂ ਨੇ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਵਾਪਸੀ ਕੀਤੀ। ਬੀਐਸਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ ਸ਼ੁਰੂਆਤੀ ਕਾਰੋਬਾਰ ਵਿੱਚ 411.17 ਅੰਕ ਦੀ ਛਾਲ ਮਾਰ ਕੇ 63,559.32 'ਤੇ ਪਹੁੰਚ ਗਿਆ। ਨਿਫਟੀ 115.9 ਅੰਕ ਵਧ ਕੇ 18,973.15 'ਤੇ ਪਹੁੰਚ ਗਿਆ।

ਇਹ ਵੀ ਪੜ੍ਹੋ :   ਗੁਜਰਾਤ 'ਚ Bank of Baroda ਨੂੰ 100 ਕਰੋੜ ਰੁਪਏ ਦਾ ਚੂਨਾ ਲਗਾ ਕੇ ਅਮਰੀਕਾ ਫ਼ਰਾਰ ਹੋਇਆ

ਸੈਂਸੈਕਸ ਕੰਪਨੀਆਂ 'ਚ ਐੱਨ.ਟੀ.ਪੀ.ਸੀ., ਮਹਿੰਦਰਾ ਐਂਡ ਮਹਿੰਦਰਾ, ਸਟੇਟ ਬੈਂਕ ਆਫ ਇੰਡੀਆ, ਇਨਫੋਸਿਸ ਅਤੇ ਮਾਰੂਤੀ ਦੇ ਸ਼ੇਅਰਾਂ 'ਚ ਤੇਜ਼ੀ ਰਹੀ। ਸਿਰਫ ਏਸ਼ੀਅਨ ਪੇਂਟਸ ਦੇ ਸ਼ੇਅਰ ਹੀ ਲਾਲ ਰਹੇ। ਹੋਰ ਏਸ਼ੀਆਈ ਬਾਜ਼ਾਰਾਂ 'ਚ ਚੀਨ ਦਾ ਸ਼ੰਘਾਈ ਕੰਪੋਜ਼ਿਟ, ਜਾਪਾਨ ਦਾ ਨਿੱਕੇਈ, ਹਾਂਗਕਾਂਗ ਦਾ ਹੈਂਗ ਸੇਂਗ ਅਤੇ ਦੱਖਣੀ ਕੋਰੀਆ ਦਾ ਕੋਸਪੀ 'ਚ ਤੇਜ਼ੀ ਰਹੀ। ਵੀਰਵਾਰ ਨੂੰ ਅਮਰੀਕੀ ਬਾਜ਼ਾਰ ਨਕਾਰਾਤਮਕ ਰੁਖ ਨਾਲ ਬੰਦ ਹੋਏ।

ਇਹ ਵੀ ਪੜ੍ਹੋ :   ਪ੍ਰਾਈਵੇਟ ਅਤੇ ਵਿਦੇਸ਼ੀ ਬੈਂਕਾਂ ਨੂੰ RBI ਦਾ ਨਿਰਦੇਸ਼, ਨਿਯਮਾਂ ਦੀ ਪਾਲਣਾ ਲਈ ਦਿੱਤਾ 4 ਮਹੀਨਿਆਂ ਦਾ ਸਮਾਂ

ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 1.25 ਫੀਸਦੀ ਵਧ ਕੇ 89.03 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਵੀਰਵਾਰ ਨੂੰ 7,702.53 ਕਰੋੜ ਰੁਪਏ ਦੇ ਸ਼ੇਅਰ ਵੇਚੇ।

 

ਇਹ ਵੀ ਪੜ੍ਹੋ :  ਹਾਂਗਕਾਂਗ ਵਲੋਂ ਵੱਡਾ ਐਲਾਨ : ਵਿਦੇਸ਼ੀ ਘਰ ਖਰੀਦਦਾਰਾਂ ਅਤੇ ਸ਼ੇਅਰ ਕਾਰੋਬਾਰੀਆਂ ਲਈ ਟੈਕਸਾਂ ’ਚ ਕੀਤੀ ਕਟੌਤੀ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harinder Kaur

Content Editor

Related News