ਕੋਰੋਨਾ ਵਾਇਰਸ 'ਤੇ ਰਿਜ਼ਰਵ ਬੈਂਕ ਦਾ ਅਲਰਟ, ਬੈਂਕਾਂ ਨੂੰ ਦਿੱਤੇ ਤਿਆਰ ਰਹਿਣ ਦੇ ਨਿਰਦੇਸ਼

03/16/2020 5:38:56 PM

ਨਵੀਂ ਦਿੱਲੀ — ਕੋਰੋਨਾ ਵਾਇਰਸ ਨੇ ਦੁਨੀਆ ਭਰ 'ਚ ਕੋਹਰਾਮ ਮਚਾ ਦਿੱਤਾ ਹੈ। ਪਿਛਲੇ ਕੁਝ ਦਿਨਾਂ ਤੋਂ ਸ਼ੇਅਰ ਬਾਜ਼ਾਰ 'ਚ ਜਾਰੀ ਭੂਚਾਲ ਵਿਚਕਾਰ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀ ਕਾਂਤ ਦਾਸ ਨੇ ਸਰਪ੍ਰਾਈਜ਼ ਬੈਠਕ ਕੀਤੀ। ਇਸ ਦੌਰਾਨ ਸ਼ਕਤੀਕਾਂਤ ਦਾਸ ਨੇ ਨੀਤੀਗਤ ਦਰਾਂ ਵਿਚ ਕਟੌਤੀ ਦੇ ਸੰਕੇਤ ਦਿੱਤੇ ਹਨ। ਉਨ੍ਹਾਂ ਨੇ ਕਿਹਾ ਕਿ ਜ਼ਰੂਰਤ ਪੈਣ 'ਤੇ ਤਿੰਨ ਅਪ੍ਰੈਲ ਨੂੰ ਹੋਣ ਵਾਲੀ ਅਗਲੀ ਮੁਦਰਾ ਨੀਤੀ ਸਮੀਖਿਆ 'ਚ ਨੀਤੀਗਤ ਦਰਾਂ 'ਚ ਕਟੌਤੀ ਸਮੇਤ ਹੋਰ ਕਦਮ ਚੁੱਕੇ ਜਾ ਸਕਦੇ ਹਨ। ਬੈਠਕ ਵਿਚ ਰਿਜ਼ਰਵ ਬੈਂਕ ਦੇ ਗਵਰਨਰ ਨੇ ਕੋਰੋਨਾ ਤੋਂ ਬਚਣ ਲਈ ਬੈਂਕਾਂ ਨੂੰ ਅਲਰਟ ਰਹਿਣ ਦਾ ਨਿਰਦੇਸ਼ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਯੈੱਸ ਬੈਂਕ ਦੇ ਗਾਹਕਾਂ ਅਤੇ ਨਿਵੇਸ਼ਕਾਂ ਨੂੰ ਭਰੋਸਾ ਜ਼ਾਹਰ ਕੀਤਾ ਕਿ ਉਨ੍ਹਾਂ ਦਾ ਪੈਸਾ ਪੂਰੀ ਤਰ੍ਹਾਂ ਸੁਰੱਖਿਅਤ ਹੈ। 

ਸ਼ਕਤੀਕਾਂਤ ਦਾਸ ਨੇ ਕਿਹਾ ਕਿ ਯੈੱਸ ਬੈਂਕ 'ਤੇ ਭਾਰਤੀ ਰਿਜ਼ਰਵ ਬੈਂਕ ਅਤੇ ਭਾਰਤ ਸਰਕਾਰ ਵਲੋਂ ਤੇਜ਼ੀ ਨਾਲ ਕਾਰਜ ਕੀਤੇ ਜਾ ਰਹੇ ਹਨ। ਮੇਰਾਟੋਰਿਅਮ ਨੂੰ ਬੁੱਧਵਾਰ 18 ਮਾਰਚ ਸ਼ਾਮ 6 ਵਜੇ ਹਟਾ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਬੈਂਕਿੰਗ ਸੈਕਟਰ ਮਜ਼ਬੂਤ ਅਤੇ ਸੁਰੱਖਿਅਤ ਹੱਥਾਂ ਵਿਚ ਹੈ। ਬੈਂਕ ਕੋਲ ਪੈਸਿਆਂ ਦੀ ਕੋਈ ਕਮੀ ਨਹੀਂਂ ਹੈ ਅਤੇ ਜ਼ਰੂਰਤ ਪਈ ਤਾਂ ਰਿਜ਼ਰਵ ਬੈਂਕ ਲਿਕੁਡਿਟੀ ਵਧਾਉਣ ਲਈ ਬੈਂਕ ਦੀ ਸਹਾਇਤਾ ਕਰੇਗਾ। 

ਜ਼ਿਕਰਯੋਗ ਹੈ ਕਿ ਅਮਰੀਕਾ ਦੇ ਫੈਡਰਲ ਰਿਜ਼ਰਵ ਬੈਂਕ ਨੇ ਅਰਥਵਿਵਸਥਾ ਵਿਚ ਤਰਲਤਾ ਵਧਾਉਣ ਲਈ ਅਤੇ ਕੋਰੋਨਾ ਵਾਇਰਸ ਕਾਰਨ ਪੈਦਾ ਹੋਈ ਮੰਦੀ ਦੇ ਖਦਸ਼ੇ ਨਾਲ ਨਜਿੱਠਣ ਲਈ ਬੀਤੇ ਐਤਵਾਰ ਨੂੰ ਆਪਣੀ ਮਹੱਤਵਪੂਰਨ ਬੈਂਚਮਾਰਕ ਦਰਾਂ 'ਚ ਕਟੌਤੀ ਕਰਕੇ ਸਿਫਰ ਕਰ ਦਿੱਤਾ ਹੈ। ਦਰਅਸਲ ਸੈਂਸੈਕਸ ਦੀਆਂ ਸਾਰੀਆਂ ਕੰਪਨੀਆਂ ਲਾਲ ਨਿਸ਼ਾਨ 'ਚ ਚਲ ਰਹੀਆਂ ਸਨ। ICICI Bank, HDFC Bank, Axix Bank, Titan, Tata Steel and Bajaj Finserve ਦੇ ਸ਼ੇਅਰ 12 ਫੀਸਦੀ ਤੱਕ ਗਿਰਾਵਟ 'ਚ ਚਲ ਰਹੇ ਸਨ। ਕਾਰੋਬਾਰੀਆਂ ਅਨੁਸਾਰ ਫੈਡਰਲ ਰਿਜ਼ਰਵ ਬੈਂਕ ਵਲੋਂ ਵਿਆਜ ਦਰਾਂ ਘਟਾਉਣ ਅਤੇ ਗਲੋਬਲ ਅਰਥਵਿਵਸਥਾ 'ਤੇ ਕੋਰੋਨਾ ਵਾਇਰਸ ਦੇ ਫੈਲਣ ਦੇ ਖਦਸ਼ੇ ਮਜ਼ਬੂਤ ਹੋ ਗਏ ਹਨ। ਇਸਨੇ ਬਾਜ਼ਾਰ ਦੀ ਧਾਰਨਾ ਨੂੰ ਕਮਜ਼ੋਰ ਕੀਤਾ ਹੈ। 


Related News