ਰਿਜ਼ਰਵ ਬੈਂਕ ਨੇ 2024-25 ਲਈ ਵਿਕਾਸ ਦਰ ਦੇ ਅਨੁਮਾਨ ਨੂੰ 7 ਫ਼ੀਸਦੀ ''ਤੇ ਰੱਖਿਆ ਬਰਕਰਾਰ
Friday, Apr 05, 2024 - 11:51 AM (IST)
ਮੁੰਬਈ (ਭਾਸ਼ਾ) - ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਮੌਜੂਦਾ ਵਿੱਤੀ ਸਾਲ 2024-25 ਲਈ ਜੀਡੀਪੀ (ਕੁੱਲ ਘਰੇਲੂ ਉਤਪਾਦ) ਵਿਕਾਸ ਦਰ ਦੇ ਅਨੁਮਾਨ ਨੂੰ 7 ਫ਼ੀਸਦੀ 'ਤੇ ਬਰਕਰਾਰ ਰੱਖਿਆ ਹੈ। ਇਹ 2023-24 ਦੇ 7.6 ਫ਼ੀਸਦੀ ਦੇ ਅਨੁਮਾਨ ਤੋਂ ਘੱਟ ਹੈ। ਆਰਬੀਆਈ ਨੇ ਆਪਣੀ ਫਰਵਰੀ ਦੀ ਮੁਦਰਾ ਨੀਤੀ ਵਿੱਚ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਵਿੱਤੀ ਸਾਲ ਲਈ ਜੀਡੀਪੀ ਵਿਕਾਸ ਦਰ 7 ਫ਼ੀਸਦੀ ਰਹਿਣ ਦਾ ਅਨੁਮਾਨ ਲਗਾਇਆ ਸੀ।
ਇਹ ਵੀ ਪੜ੍ਹੋ - ਦਾਦੇ ਨੇ 1994 'ਚ ਖਰੀਦੇ ਸੀ SBI ਦੇ 500 ਰੁਪਏ ਦੇ ਸ਼ੇਅਰ, ਹੁਣ ਕੀਮਤ ਜਾਣ ਪੋਤੇ ਦੇ ਉੱਡ ਗਏ ਹੋਸ਼
ਚਾਲੂ ਵਿੱਤੀ ਸਾਲ ਦੀ ਪਹਿਲੀ ਦੋ-ਮਾਸਿਕ ਮੁਦਰਾ ਨੀਤੀ ਦਾ ਐਲਾਨ ਕਰਦੇ ਹੋਏ ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ ਕਿ ਪੇਂਡੂ ਮੰਗ ਗਤੀ ਫੜ੍ਹ ਰਹੀ ਹੈ ਅਤੇ ਨਿਰਮਾਣ ਖੇਤਰ ਵਿੱਚ ਨਿਰੰਤਰ ਵਿਕਾਸ ਨੂੰ ਨਿੱਜੀ ਨਿਵੇਸ਼ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ। ਹਾਲਾਂਕਿ ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਭੂ-ਰਾਜਨੀਤਿਕ ਤਣਾਅ ਅਤੇ ਗਲੋਬਲ ਵਪਾਰ ਮਾਰਗਾਂ 'ਚ ਵਿਘਨ ਕਾਰਨ ਕੁਝ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਦਾਸ ਨੇ ਕਿਹਾ ਕਿ 2024-25 ਵਿੱਚ ਦੇਸ਼ ਦੀ ਜੀਡੀਪੀ ਦੀ ਅਸਲ ਵਿਕਾਸ ਦਰ ਸੱਤ ਫ਼ੀਸਦੀ ਰਹਿਣ ਦਾ ਅਨੁਮਾਨ ਹੈ।
ਇਹ ਵੀ ਪੜ੍ਹੋ - ਪਹਿਲੀ ਵਾਰ 70 ਹਜ਼ਾਰ ਰੁਪਏ ਦੇ ਨੇੜੇ ਪੁੱਜੀਆਂ ਸੋਨੇ ਦੀਆਂ ਕੀਮਤਾਂ, ਖਰੀਦਦਾਰ ਬਾਜ਼ਾਰ ਤੋਂ ਹੋਏ ਦੂਰ
ਆਰਥਿਕ ਵਿਕਾਸ ਦਰ ਜੂਨ ਤਿਮਾਹੀ ਵਿੱਚ ਸੱਤ ਫੀਸਦੀ ਅਤੇ ਸਤੰਬਰ ਤਿਮਾਹੀ ਵਿੱਚ 6.9 ਫ਼ੀਸਦੀ ਰਹਿਣ ਦਾ ਅਨੁਮਾਨ ਹੈ। ਚਾਲੂ ਵਿੱਤੀ ਸਾਲ ਦੀ ਤੀਜੀ ਅਤੇ ਚੌਥੀ ਤਿਮਾਹੀ 'ਚ ਅਰਥਚਾਰੇ ਦੇ ਸੱਤ ਫ਼ੀਸਦੀ ਦੀ ਦਰ ਨਾਲ ਵਧਣ ਦੀ ਉਮੀਦ ਹੈ। ਇਸ ਹਫ਼ਤੇ ਦੇ ਸ਼ੁਰੂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਸੀ ਕਿ ਰਿਜ਼ਰਵ ਬੈਂਕ ਨੂੰ ਵਿਕਾਸ ਨੂੰ 'ਸਭ ਤੋਂ ਵੱਧ ਤਰਜੀਹ' ਦਿੰਦੇ ਹੋਏ ਵਿਸ਼ਵਾਸ ਅਤੇ ਸਥਿਰਤਾ 'ਤੇ ਧਿਆਨ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ - ਅਪ੍ਰੈਲ ਮਹੀਨੇ ਦੇ ਪਹਿਲੇ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਬਦਲਾਅ, ਜਾਣੋ ਨਵੇਂ ਰੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8