ਕੱਚੇ ਤੇਲ ''ਚ ਮਜ਼ਬੂਤੀ, ਸੋਨੇ ''ਚ ਵੀ ਤੇਜ਼ੀ

06/17/2019 9:25:45 AM

ਨਵੀਂ ਦਿੱਲੀ — ਅੰਤਰਰਾਸ਼ਟਰੀ ਬਜ਼ਾਰ ਵਿਚ ਕੱਚਾ ਤੇਲ ਮਜ਼ਬੂਤੀ ਨਾਲ ਕਾਰੋਬਾਰ ਕਰ ਰਿਹਾ ਹੈ। ਨਾਇਮੈਕਸ ਕਰੂਡ 0.21 ਫੀਸਦੀ ਦੀ ਤੇਜ਼ੀ ਨਾਲ 53.00 ਡਾਲਰ ਦੇ ਆਸਪਾਸ ਨਜ਼ਰ ਆ ਰਿਹਾ ਹੈ। ਇਸ ਦੇ ਨਾਲ ਹੀ ਬ੍ਰੇਂਡ ਕਰੂਡ 'ਚ ਵੀ ਤੇਜ਼ੀ ਦਿਖ ਰਹੀ ਹੈ ਅਤੇ ਇਹ 0.24 ਫੀਸਦੀ ਦੀ ਮਜ਼ਬੂਤੀ ਦੇ ਨਾਲ 62 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਿਹਾ ਹੈ।

ਇਸ ਦੇ ਨਾਲ ਹੀ ਦੂਜੇ ਪਾਸੇ ਅੰਤਰਰਾਸ਼ਟਰੀ ਬਜ਼ਾਰ ਵਿਚ ਸੋਨੇ 'ਚ ਵੀ ਤੇਜ਼ੀ ਨਜ਼ਰ ਆ ਰਹੀ ਹੈ ਅਤੇ ਕੋਮੈਕਸ 'ਤੇ ਸੋਨਾ 0.02 ਫੀਸਦੀ ਦੀ ਮਜ਼ਬੂਤੀ ਦੇ ਨਾਲ 1344.80 ਡਾਲਰ 'ਤੇ ਕਾਰੋਬਾਰ ਕਰ ਰਿਹਾ ਹੈ। ਇਸ ਦੇ ਨਾਲ ਹੀ ਚਾਂਦੀ 'ਚ ਵੀ ਤੇਜ਼ੀ ਦਿਖਾਈ ਦੇ ਰਹੀ ਹੈ ਅਤੇ ਕੋਮੈਕਸ 'ਤੇ ਚਾਂਦੀ 0.25 ਫੀਸਦੀ ਦੀ ਤੇਜ਼ੀ ਦੇ ਨਾਲ 15 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਹੀ ਹੈ।


Related News