ਕੱਚੇ ਤੇਲ ''ਚ ਮਜ਼ਬੂਤੀ, ਸੋਨੇ ਦੀ ਚਮਕ ਵਧੀ

07/12/2019 9:25:47 AM

ਮੁੰਬਈ — ਅੰਤਰਰਾਸ਼ਟਰੀ ਬਜ਼ਾਰ ਵਿਚ ਕੱਚਾ ਤੇਲ ਮਜ਼ਬੂਤੀ ਨਾਲ ਕਾਰੋਬਾਰ ਕਰ ਰਿਹਾ ਹੈ। ਨਾਇਮੈਕਸ ਕਰੂਡ 0.58 ਫੀਸਦੀ ਦੀ ਤੇਜ਼ੀ ਨਾਲ 61.00 ਡਾਲਰ ਦੇ ਆਸ-ਪਾਸ ਨਜ਼ਰ ਆ ਰਿਹਾ ਹੈ। ਇਸ ਦੇ ਨਾਲ ਹੀ ਬ੍ਰੇਂਡ ਕਰੂਡ 'ਚ ਵੀ ਮਜ਼ਬੂਤੀ ਦਿਖ ਰਹੀ ਹੈ ਅਤੇ ਇਹ 0.59 ਫੀਸਦੀ ਦੀ ਤੇਜ਼ੀ ਨਾਲ 67 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਿਹਾ ਹੈ।

ਦੂਜੇ ਪਾਸੇ ਅੰਤਰਰਾਸ਼ਟਰੀ ਬਜ਼ਾਰ ਵਿਚ ਸੋਨੇ 'ਚ ਵੀ ਮਜ਼ਬੂਤੀ ਨਜ਼ਰ ਆ ਰਹੀ ਹੈ ਅਤੇ ਕੋਮੈਕਸ 'ਤੇ ਸੋਨਾ 0.24 ਫੀਸਦੀ ਦੀ ਮਜ਼ਬੂਤੀ ਦੇ ਨਾਲ 1410.10 ਡਾਲਰ 'ਤੇ ਕਾਰੋਬਾਰ ਕਰ ਰਿਹਾ ਹੈ। ਇਸ ਦੇ ਨਾਲ ਹੀ ਚਾਂਦੀ 'ਚ ਵੀ ਤੇਜ਼ੀ ਦਿਖਾਈ ਦੇ ਰਹੀ ਹੈ ਅਤੇ ਕੋਮੈਕਸ 'ਤੇ ਚਾਂਦੀ 0.06 ਫੀਸਦੀ ਦੀ ਮਜ਼ਬੂਤੀ ਦੇ ਨਾਲ 15 ਡਾਲਰ ਦੇ ਆ-ਪਾਸ ਕਾਰੋਬਾਰ ਕਰ ਰਹੀ ਹੈ।