ਸ਼ੇਅਰ ਬਾਜ਼ਾਰ 'ਚ ਲਗਾਤਾਰ ਅੱਠਵੇਂ ਦਿਨ ਵਾਧਾ, ਨਿਫਟੀ ਨਵੇਂ ਸਰਵਕਾਲੀ ਉੱਚ ਪੱਧਰ 'ਤੇ ਪਹੁੰਚਿਆ
Tuesday, Sep 12, 2023 - 01:57 PM (IST)

ਮੁੰਬਈ (ਭਾਸ਼ਾ) - ਸਥਾਨਕ ਸ਼ੇਅਰ ਬਾਜ਼ਾਰਾਂ ਵਿਚ ਮੰਗਲਵਾਰ ਨੂੰ ਲਗਾਤਾਰ ਅੱਠਵੇਂ ਦਿਨ ਸ਼ੁਰੂਆਤੀ ਕਾਰੋਬਾਰ ਵਿਚ ਤੇਜ਼ੀ ਰਹੀ। ਨਿਫਟੀ ਆਪਣੇ ਨਵੇਂ ਸਰਵਕਾਲੀ ਉੱਚ ਪੱਧਰ 'ਤੇ ਪਹੁੰਚ ਗਿਆ ਹੈ। ਗਲੋਬਲ ਬਾਜ਼ਾਰਾਂ ਵਿੱਚ ਵੱਡੇ ਪੱਧਰ 'ਤੇ ਮਜ਼ਬੂਤ ਰੁਝਾਨ ਅਤੇ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਦੇ ਪ੍ਰਵਾਹ ਨਾਲ ਸਥਾਨਕ ਬਾਜ਼ਾਰਾਂ ਨੂੰ ਹੁਲਾਰਾ ਮਿਲਿਆ।
ਇਹ ਵੀ ਪੜ੍ਹੋ : ਕਿਤੇ ਤੁਹਾਡੇ ਤਾਂ ਨਹੀਂ ਇਹ ਪੈਸੇ? 15 ਸਾਲ ਪੁਰਾਣੇ PF ਖਾਤਿਆਂ ਨੂੰ ਸਕੈਨ ਕਰੇਗਾ EPFO
ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 412.02 ਅੰਕ ਵਧ ਕੇ 67,539.10 'ਤੇ ਪਹੁੰਚ ਗਿਆ। NSE ਨਿਫਟੀ 114 ਅੰਕ ਵਧ ਕੇ 20,110.35 ਦੇ ਆਪਣੇ ਸਰਵਕਾਲੀ ਉੱਚ ਪੱਧਰ 'ਤੇ ਪਹੁੰਚ ਗਿਆ।
ਟਾਪ ਗੇਨਰਜ਼
ਲਾਰਸਨ ਐਂਡ ਟੂਬਰੋ, ਆਈਸੀਆਈਸੀਆਈ ਬੈਂਕ, ਸਨ ਫਾਰਮਾ, ਜੇਐਸਡਬਲਯੂ ਸਟੀਲ, ਇੰਫੋਸਿਸ, ਟਾਟਾ ਕੰਸਲਟੈਂਸੀ ਸਰਵਿਸਿਜ਼, ਐਕਸਿਸ ਬੈਂਕ, ਭਾਰਤੀ ਏਅਰਟੈੱਲ
ਇਹ ਵੀ ਪੜ੍ਹੋ : G-20 ਸੰਮੇਲਨ ’ਚ ਕ੍ਰਿਪਟੋਕਰੰਸੀ ’ਤੇ ਵੱਡਾ ਫੈਸਲਾ, ਗਲੋਬਲ ਰੈਗੂਲੇਟਰੀ ਫਰੇਮਵਰਕ ਬਣਾਉਣ ’ਤੇ ਬਣੀ ਸਹਿਮਤੀ
ਟਾਪ ਲੂਜ਼ਰਜ਼
ਐਨਟੀਪੀਸੀ, ਮਾਰੂਤੀ, ਹਿੰਦੁਸਤਾਨ ਯੂਨੀਲੀਵਰ, ਟਾਟਾ ਮੋਟਰਜ਼
ਗਲੋਬਲ ਬਾਜ਼ਾਰਾਂ ਦਾ ਹਾਲ
ਹੋਰ ਏਸ਼ੀਆਈ ਬਾਜ਼ਾਰਾਂ 'ਚ ਚੀਨ ਦਾ ਸ਼ੰਘਾਈ ਕੰਪੋਜ਼ਿਟ, ਜਾਪਾਨ ਦਾ ਨਿੱਕੇਈ ਅਤੇ ਹਾਂਗਕਾਂਗ ਦਾ ਹੈਂਗ ਸੇਂਗ ਲਾਭ 'ਚ ਰਿਹਾ, ਜਦਕਿ ਦੱਖਣੀ ਕੋਰੀਆ ਦਾ ਕੋਸਪੀ ਘਾਟੇ 'ਚ ਰਿਹਾ।
ਅਮਰੀਕੀ ਬਾਜ਼ਾਰ ਸੋਮਵਾਰ ਨੂੰ ਸਕਾਰਾਤਮਕ ਨੋਟ 'ਤੇ ਬੰਦ ਹੋਏ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.39 ਫੀਸਦੀ ਵਧ ਕੇ 90.99 ਅਮਰੀਕੀ ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਸੋਮਵਾਰ ਨੂੰ 1,473.09 ਕਰੋੜ ਰੁਪਏ ਦੇ ਸ਼ੇਅਰ ਖਰੀਦੇ।
ਇਹ ਵੀ ਪੜ੍ਹੋ : ਈਸ਼ਾ ਅੰਬਾਨੀ ਦੀ ਕੰਪਨੀ ’ਤੇ ਕਰਜ਼ੇ ਦਾ ਭਾਰੀ ਬੋਝ, ਇਕ ਸਾਲ ’ਚ 73 ਫੀਸਦੀ ਵਧਿਆ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8