ਦੁਨੀਆ ਭਰ 'ਚ ਮਹਿੰਗਾਈ ਵਧਣ ਦਾ ਖ਼ਤਰਾ, ਰਿਕਾਰਡ ਪੱਧਰ 'ਤੇ ਕੱਚਾ ਤੇਲ, ਜਾਣੋ ਭਾਰਤ 'ਤੇ ਕੀ ਹੋਵੇਗਾ ਅਸਰ

Friday, May 01, 2026 - 11:21 AM (IST)

ਦੁਨੀਆ ਭਰ 'ਚ ਮਹਿੰਗਾਈ ਵਧਣ ਦਾ ਖ਼ਤਰਾ, ਰਿਕਾਰਡ ਪੱਧਰ 'ਤੇ ਕੱਚਾ ਤੇਲ, ਜਾਣੋ ਭਾਰਤ 'ਤੇ ਕੀ ਹੋਵੇਗਾ ਅਸਰ

ਬਿਜ਼ਨੈੱਸ ਡੈਸਕ - ਗਲੋਬਲ ਬਾਜ਼ਾਰਾਂ ਵਿਚ ਕੱਚੇ ਤੇਲ ਦੀਆਂ ਕੀਮਤਾਂ ਨੇ ਇਕ ਵਾਰ ਫਿਰ ਚਿੰਤਾ ਵਧਾ ਦਿੱਤੀ ਹੈ। ਕਰੀਬ 4 ਸਾਲਾਂ ਬਾਅਦ ਅੰਤਰਰਾਸ਼ਟਰੀ ਪੱਧਰ ’ਤੇ ਕਰੂਡ ਆਇਲ (ਕੱਚਾ ਤੇਲ) 125 ਡਾਲਰ ਪ੍ਰਤੀ ਬੈਰਲ ਦੇ ਪਾਰ ਪਹੁੰਚ ਗਿਆ ਹੈ, ਜਿਸ ਕਾਰਨ ਦੁਨੀਆ ਭਰ ਵਿਚ ਮਹਿੰਗਾਈ ਦਾ ਡਰ ਸਤਾਉਣ ਲੱਗਾ ਹੈ।

ਇਹ ਵੀ ਪੜ੍ਹੋ :  1 ਮਈ ਤੋਂ ਬਦਲ ਜਾਣਗੇ ਕਈ ਨਿਯਮ, Salary-Banking-UPI 'ਤੇ ਹੋਵੇਗਾ ਸਿੱਧਾ ਅਸਰ

ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਤੇਲ ਦੀਆਂ ਕੀਮਤਾਂ ਲੰਬੇ ਸਮੇਂ ਤੱਕ ਉੱਚੇ ਪੱਧਰ ’ਤੇ ਬਣੀਆਂ ਰਹਿੰਦੀਆਂ ਹਨ, ਤਾਂ ਵਿਸ਼ਵ ਆਰਥਿਕਤਾ ਦੀ ਰਫ਼ਤਾਰ ’ਤੇ ਵੀ ਇਸ ਦਾ ਨਾਂਹ-ਪੱਖੀ ਪ੍ਰਭਾਵ ਪੈ ਸਕਦਾ ਹੈ।

ਇਹ ਵੀ ਪੜ੍ਹੋ :   10 ਸਾਲ ਪੁਰਾਣਾ ਆਧਾਰ ਕਾਰਡ ਰੱਖਣ ਵਾਲਿਆਂ ਲਈ ਅਹਿਮ ਖ਼ਬਰ, 14 ਜੂਨ ਤੱਕ ਮਿਲੇਗੀ ਖ਼ਾਸ ਸਹੂਲਤ

ਈਰਾਨ ਅਤੇ ਅਮਰੀਕਾ ਵਿਚਾਲੇ ਵਧਦੇ ਤਣਾਅ ਅਤੇ ਹੋਰਮੂਜ਼ ਸਟ੍ਰੇਟ ’ਤੇ ਨਾਕਾਬੰਦੀ ਕਾਰਨ ਕੱਚੇ ਤੇਲ ਦੀ ਸਪਲਾਈ ਪ੍ਰਭਾਵਿਤ ਹੋਈ ਹੈ। ਸਪਲਾਈ ਵਿਚ ਕਮੀ ਕਾਰਨ ਤੇਲ ਦੀਆਂ ਕੀਮਤਾਂ 7 ਫੀਸਦੀ ਤੱਕ ਵਧ ਕੇ 125 ਡਾਲਰ ਪ੍ਰਤੀ ਬੈਰਲ ਤੋਂ ਪਾਰ ਨਿਕਲ ਗਈਆਂ ਹਨ। ਇਹ ਸਾਲ 2022 ਦੇ ਅੱਧ ਤੋਂ ਬਾਅਦ ਕੱਚੇ ਤੇਲ ਦਾ ਸਭ ਤੋਂ ਉੱਚਾ ਪੱਧਰ ਹੈ। ਕੱਚੇ ਤੇਲ ਵਿਚ ਹੋਏ ਇਸ ਵਾਧੇ ਦਾ ਭਾਰਤ ’ਤੇ ਵੱਡਾ ਅਸਰ ਦੇਖਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ :    ਹੁਣ Aadhaar ਨਾਲ ਨਹੀਂ ਹੋਵੇਗੀ ਜਨਮ ਮਿਤੀ ਦੀ ਵੈਰੀਫਿਕੇਸ਼ਨ, ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ

ਵੀਰਵਾਰ ਨੂੰ ਬ੍ਰੈਂਟ ਕਰੂਡ ਜੂਨ ਡਿਲੀਵਰੀ ਲਈ 7 ਫੀਸਦੀ ਵਧ ਕੇ 126 ਡਾਲਰ ਪ੍ਰਤੀ ਬੈਰਲ ’ਤੇ ਪਹੁੰਚ ਗਿਆ। ਉੱਥੇ ਹੀ ਅਮਰੀਕੀ ਕਰੂਡ (ਡਬਲਿਊ. ਟੀ. ਆਈ.) 3.3 ਫੀਸਦੀ ਦੇ ਵਾਧੇ ਨਾਲ 110 ਡਾਲਰ ਪ੍ਰਤੀ ਬੈਰਲ ’ਤੇ ਚਲਾ ਗਿਆ ਸੀ।

ਇਹ ਵੀ ਪੜ੍ਹੋ :  ਸਾਵਧਾਨ! 1 ਮਈ ਤੋਂ ਬੰਦ ਹੋ ਸਕਦੈ ਤੁਹਾਡਾ PAN Card, IT ਵਿਭਾਗ ਨੇ ਜਾਰੀ ਕੀਤੇ ਸਖ਼ਤ ਨਿਯਮ

ਭਾਰਤ ’ਤੇ ਕੀ ਹੋਵੇਗਾ ਅਸਰ?

ਭਾਰਤ ਆਪਣੀ ਲੋੜ ਦਾ 80 ਫੀਸਦੀ ਤੋਂ ਵੱਧ ਤੇਲ ਦਰਾਮਦ ਕਰਦਾ ਹੈ। ਕੱਚੇ ਤੇਲ ਦੀ ਕੀਮਤ 125 ਡਾਲਰ ਤੋਂ ਪਾਰ ਜਾਣ ਨਾਲ ਭਾਰਤ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧ ਸਕਦੀਆਂ ਹਨ, ਜਿਸ ਕਾਰਨ ਦੇਸ਼ ਵਿਚ ਮਹਿੰਗਾਈ ਵਧ ਸਕਦੀ ਹੈ ਅਤੇ ਵਿਦੇਸ਼ੀ ਮੁਦਰਾ ਭੰਡਾਰ ’ਤੇ ਦਬਾਅ ਬਣ ਸਕਦਾ ਹੈ। ਊਰਜਾ ਦੀ ਲਾਗਤ ਵਧਣ ਦਾ ਸਿੱਧਾ ਅਸਰ ਆਵਾਜਾਈ, ਉਤਪਾਦਨ ਅਤੇ ਰੋਜ਼ਾਨਾ ਦੀਆਂ ਵਸਤੂਆਂ ਦੀਆਂ ਕੀਮਤਾਂ ’ਤੇ ਪੈਂਦਾ ਹੈ, ਅਜਿਹੇ ਵਿਚ ਆਮ ਲੋਕਾਂ ਦੀ ਜੇਬ ’ਤੇ ਬੋਝ ਵਧਣਾ ਲੱਗਭਗ ਤੈਅ ਮੰਨਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ :  ਮਾਂ ਵੈਸ਼ਨੋਂ ਦੇਵੀ ਦੇ ਦਰਬਾਰ 'ਚ ਚੜ੍ਹੀ 'ਨਕਲੀ ਚਾਂਦੀ', ਸਿਰਫ 30 ਕਰੋੜ ਦੇ ਨਿਕਲੇ 550 ਕਰੋੜ ਦੇ ਗਹਿਣੇ

150 ਡਾਲਰ ਦੇ ਪਾਰ ਪਹੁੰਚੇਗਾ ਕਰੂਡ?

ਕੱਚੇ ਤੇਲ ਦੀਆਂ ਕੀਮਤਾਂ ਵਿਚ ਅਚਾਨਕ ਵਾਧੇ ਤੋਂ ਬਾਅਦ ਪਿਛਲੇ ਕੁਝ ਦਿਨਾਂ ਵਿਚ ਕਈ ਰਿਪੋਰਟਾਂ ਵਿਚ ਵਿਸ਼ਲੇਸ਼ਕਾਂ ਦੇ ਅਨੁਮਾਨ ਮਜ਼ਬੂਤ ​​ਹੋ ਰਹੇ ਹਨ। ਅਸਲ ਵਿਚ ਮਾਹਿਰ ਲਗਾਤਾਰ ਇਸ ਗੱਲ ਨੂੰ ਲੈ ਕੇ ਚਿੰਤਾ ਜਤਾਉਂਦੇ ਨਜ਼ਰ ਆਏ ਹਨ ਕਿ ਜੇਕਰ ਅਮਰੀਕਾ ਅਤੇ ਈਰਾਨ ਵਿਚਾਲੇ ਜੰਗ ਜਲਦੀ ਨਹੀਂ ਰੁਕਦੀ, ਤਾਂ ਕੱਚੇ ਤੇਲ ਦੀ ਕੀਮਤ 150 ਡਾਲਰ ਪ੍ਰਤੀ ਬੈਰਲ ਦੇ ਪਾਰ ਨਿਕਲ ਸਕਦੀ ਹੈ। ਇਹ ਤੇਲ ਦੀ ਦਰਾਮਦ ’ਤੇ ਨਿਰਭਰ ਸਾਰੇ ਦੇਸ਼ਾਂ ਲਈ ਇਕ ਵੱਡੀ ਮੁਸੀਬਤ ਦਾ ਕਾਰਨ ਬਣ ਸਕਦਾ ਹੈ ਅਤੇ ਮਹਿੰਗਾਈ ਦਾ ਕਹਿਰ ਦੇਖਣ ਨੂੰ ਮਿਲ ਸਕਦਾ ਹੈ।

ਇਹ ਵੀ ਪੜ੍ਹੋ :   ਰੀਅਲ ਅਸਟੇਟ ਧਮਾਕਾ! ਵਿਕ ਗਿਆ ਮੁੰਬਈ ਦਾ ਆਲੀਸ਼ਾਨ Sea Facing ਬੰਗਲਾ, ਕੀਮਤ ਜਾਣ ਉੱਡਣਗੇ ਹੋਸ਼
ਇਹ ਵੀ ਪੜ੍ਹੋਘਰ 'ਚ ਰੱਖਿਆ ਕੈਸ਼ ਬੈਂਕ 'ਚ ਜਮ੍ਹਾ ਕਰਵਾਉਣ 'ਤੇ ਨਹੀਂ ਲੱਗੇਗਾ ਟੈਕਸ! ਜਾਣੋ ਨਿਯਮ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


author

Harinder Kaur

Content Editor

Related News