ਲਗਾਤਾਰ ਵਧ ਰਹੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਲਦ ਹੀ ਦੇਸ਼ 'ਚ ਫੱਟ ਸਕਦੈ ਮਹਿੰਗਾਈ ਦਾ ਬੰਬ

Sunday, Oct 03, 2021 - 11:53 AM (IST)

ਨਵੀਂ ਦਿੱਲੀ - ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੇ 80 ਡਾਲਰ ਪ੍ਰਤੀ ਬੈਰਲ ਦੇ ਆਸਪਾਸ ਬਣੇ ਰਹਿਣ ਦੇ ਦਬਾਅ ਹੇਠ ਐਤਵਾਰ ਨੂੰ ਲਗਾਤਾਰ ਚੌਥੇ ਦਿਨ ਡੀਜ਼ਲ 30 ਪੈਸੇ ਅਤੇ ਪੈਟਰੋਲ 25 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ। ਇਸ ਵਾਧੇ ਤੋਂ ਬਾਅਦ ਰਾਜਧਾਨੀ ਦਿੱਲੀ ਵਿੱਚ ਪੈਟਰੋਲ 102.39 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.77 ਰੁਪਏ ਪ੍ਰਤੀ ਲੀਟਰ ਦੇ ਸਰਵ-ਉੱਚ ਪੱਧਰ 'ਤੇ ਪਹੁੰਚ ਗਿਆ। ਪਿਛਲੇ ਛੇ ਦਿਨਾਂ 'ਚੋਂ ਪੰਜ ਦਿਨਾਂ 'ਚ ਪੈਟਰੋਲ 1.20 ਪੈਸੇ ਮਹਿੰਗਾ ਹੋ ਗਿਆ ਹੈ। ਡੀਜ਼ਲ ਵੀ 10 ਵਿੱਚੋਂ ਅੱਠ ਦਿਨਾਂ ਵਿੱਚ 2.15 ਰੁਪਏ ਪ੍ਰਤੀ ਲੀਟਰ ਚੜ੍ਹ ਚੁੱਕਾ ਹੈ।

ਇਹ ਵੀ ਪੜ੍ਹੋ : ਬੈਂਕ ਆਫ਼ ਬੜੌਦਾ ਸਸਤੇ 'ਚ ਵੇਚ ਰਿਹੈ ਘਰ, ਜਾਣੋ ਕਿਵੇਂ ਹੋਵੇਗੀ ਨਿਲਾਮੀ ਅਤੇ ਖ਼ਰੀਦਣ ਦਾ ਤਰੀਕਾ

ਪਿਛਲੇ ਹਫ਼ਤੇ ਜਿਸ ਤਰ੍ਹਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ, ਉਸ ਨਾਲ ਦੇਸ਼ ਭਰ ਵਿਚ ਜਲਦੀ ਹੀ ਮਹਿੰਗਾਈ ਦਾ ਬੰਬ ਫਟ ਸਕਦਾ ਹੈ। ਪੈਟਰੋਲ-ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਦਾ ਅਸਰ ਹੋਰ ਵੀ ਵਸਤੂਆਂ ਦੀਆਂ ਕੀਮਤਾਂ ਉੱਤੇ ਦੇਖਣ ਨੂੰ ਮਿਲ ਸਕਦਾ ਹੈ।

ਹਫਤੇ ਦੇ ਅੰਤ ਵਿੱਚ ਅਮਰੀਕੀ ਬਾਜ਼ਾਰ ਵਿੱਚ ਕਾਰੋਬਾਰ ਦੇ ਬੰਦ ਹੋਣ 'ਤੇ ਬ੍ਰੇਟ ਕੱਚਾ  80 ਡਾਲਰ ਪ੍ਰਤੀ ਬੈਰਲ ਦੇ ਨੇੜੇ ਪਹੁੰਚ ਗਿਆ ਅਤੇ ਯੂ.ਐਸ. ਕਰੂਡ 76 ਪ੍ਰਤੀ ਬੈਰਲ ਦੇ ਆਸ ਪਾਸ ਪਹੁੰਚ ਗਿਆ। ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਅਨੁਸਾਰ ਦਿੱਲੀ ਵਿੱਚ ਪੈਟਰੋਲ 102.39 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.77 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ।

ਇਹ ਵੀ ਪੜ੍ਹੋ : ਹਵਾਈ ਯਾਤਰੀਆਂ ਲਈ ਖ਼ਾਸ ਖ਼ਬਰ, ਇਹ ਏਅਰਲਾਇਨ ਦੇ ਰਿਹੈ 50 ਫ਼ੀਸਦੀ ਸਸਤੇ 'ਚ ਟਿਕਟ

ਇਸ ਵਾਧੇ ਤੋਂ ਬਾਅਦ ਵੀ ਦਿੱਲੀ ਐਨਸੀਆਰ ਦੇ ਨੋਇਡਾ ਵਿੱਚ ਪੈਟਰੋਲ 99.70 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 91.38 ਰੁਪਏ ਪ੍ਰਤੀ ਲੀਟਰ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਰੋਜ਼ਾਨਾ ਸਮੀਖਿਆ ਕੀਤੀ ਜਾਂਦੀ ਹੈ ਅਤੇ ਇਸਦੇ ਅਧਾਰ ਤੇ ਨਵੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਤੋਂ ਲਾਗੂ ਹੁੰਦੀਆਂ ਹਨ।
ਦੇਸ਼ ਦੇ ਪ੍ਰਮੁੱਖ ਸ਼ਹਿਰਾਂ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਪ੍ਰਤੀ ਲੀਟਰ ਰੁਪਿਆ ਵਿਚ

ਸ਼ਹਿਰ ਦਾ ਨਾਮ             ਪੈਟਰੋਲ                 ਡੀਜ਼ਲ 

ਜਲੰਧਰ                       103.46                 92.87                      
ਲੁਧਿਆਣਾ                   104.13                 93.49                    
ਅੰਮ੍ਰਿਤਸਰ                    104.20                93.55                      
ਫਗਵਾੜਾ                     103.56                92.96                
ਚੰਡੀਗੜ੍ਹ                        98.56                90.50
ਦਿੱਲੀ                          102.39                90.77
ਮੁੰਬਈ                         108.43                98.48
ਚੇਨਈ                         100.01                95.31
ਕੋਲਕਾਤਾ                     103.07                93.87

ਇਹ ਵੀ ਪੜ੍ਹੋ : Jeff Bezos 'ਤੇ ਲੱਗੇ ਗੰਭੀਰ ਦੋਸ਼, 21 ਸੀਨੀਅਰ ਅਧਿਕਾਰੀਆਂ ਨੇ ਦਿੱਤਾ ਇਹ ਬਿਆਨ

ਇਸ ਤਰ੍ਹਾਂ ਚੈੱਕ ਕਰੋ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ 

ਦੇਸ਼ ਵਿੱਚ ਹਰ ਰੋਜ਼ ਸਵੇਰੇ 6 ਵਜੇ ਤੇਲ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ ਅਤੇ ਤੁਸੀਂ ਇੱਕ SMS ਰਾਹੀਂ ਆਪਣੇ ਫੋਨ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਜਾਣ ਸਕਦੇ ਹੋ। ਇਸਦੇ ਲਈ ਤੁਸੀਂ ਇੰਡੀਅਨ ਆਇਲ SMS ਸੇਵਾ ਦੇ ਤਹਿਤ ਮੋਬਾਈਲ ਨੰਬਰ 9224992249 'ਤੇ SMS ਭੇਜ ਸਕਦੇ ਹੋ। ਤੁਹਾਡਾ ਮੈਸੇਜ ਕੁਝ ਇਸ ਤਰ੍ਹਾਂ ਹੋਵੇਗਾ - RSP <ਸਪੇਸ> ਪੈਟਰੋਲ ਪੰਪ ਡੀਲਰ ਕੋਡ। ਤੁਸੀਂ ਸਾਈਟ  'ਤੇ ਜਾ ਕੇ ਆਪਣੇ ਖੇਤਰ ਦੇ RSP ਕੋਡ ਦੀ ਜਾਂਚ ਕਰ ਸਕਦੇ ਹੋ। ਇਹ ਸੁਨੇਹਾ ਭੇਜਣ ਤੋਂ ਬਾਅਦ, ਤੁਹਾਡੇ ਫੋਨ ਵਿੱਚ ਨਵੀਨਤਮ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦੀ ਜਾਣਕਾਰੀ ਮਿਲ ਜਾਵੇਗੀ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

 


Harinder Kaur

Content Editor

Related News