ਗੰਢੇ ਅਤੇ ਟਮਾਟਰਾਂ ਕਾਰਨ ਵਧੀ ਮਾਸਾਹਾਰੀ ਤੇ ਸ਼ਾਕਾਹਾਰੀ ਥਾਲੀ ਦੀ ਕੀਮਤ, ਜਾਣੋ ਕਿੰਨਾ ਵਧਿਆ ਭਾਅ

Wednesday, Dec 06, 2023 - 04:23 PM (IST)

ਗੰਢੇ ਅਤੇ ਟਮਾਟਰਾਂ ਕਾਰਨ ਵਧੀ ਮਾਸਾਹਾਰੀ ਤੇ ਸ਼ਾਕਾਹਾਰੀ ਥਾਲੀ ਦੀ ਕੀਮਤ, ਜਾਣੋ ਕਿੰਨਾ ਵਧਿਆ ਭਾਅ

ਮੁੰਬਈ (ਭਾਸ਼ਾ) - ਗੰਢਿਆਂ ਅਤੇ ਟਮਾਟਰ ਦੀਆਂ ਕੀਮਤਾਂ ਵਧਣ ਕਾਰਨ ਨਵੰਬਰ 'ਚ ਸਾਧਾਰਨ ਸ਼ਾਕਾਹਾਰੀ ਅਤੇ ਮਾਸਾਹਾਰੀ ਥਾਲੀ ਦੀ ਕੀਮਤ 'ਚ ਮਹੀਨੇ ਦੇ ਆਧਾਰ 'ਤੇ ਵਾਧਾ ਹੋਇਆ ਹੈ। ਇਸ ਦੀ ਜਾਣਕਾਰੀ ਇਕ ਘਰੇਲੂ ਰੇਟਿੰਗ ਏਜੰਸੀ ਨੇ ਬੁੱਧਵਾਰ ਨੂੰ ਇਕ ਰਿਪੋਰਟ 'ਚ ਦਿੱਤੀ ਹੈ। Crisil MI&A ਰਿਸਰਚ ਨੇ ਆਪਣੀ ਰਿਪੋਰਟ 'ਚ ਕਿਹਾ ਕਿ ਗੰਢਿਆਂ ਅਤੇ ਟਮਾਟਰ ਦੀਆਂ ਕੀਮਤਾਂ 'ਚ ਮਹੀਨਾਵਾਰ ਆਧਾਰ 'ਤੇ 58 ਫ਼ੀਸਦੀ ਅਤੇ 35 ਫ਼ੀਸਦੀ ਦਾ ਵਾਧਾ ਹੋਇਆ ਹੈ। 

ਇਹ ਵੀ ਪੜ੍ਹੋ - ਅਹਿਮਦਾਬਾਦ ਤੋਂ ਦੁਬਈ ਜਾ ਰਹੇ ਜਹਾਜ਼ ਦੀ ਪਾਕਿਸਤਾਨ 'ਚ ਹੋਈ ਐਮਰਜੈਂਸੀ ਲੈਂਡਿੰਗ, ਜਾਣੋ ਕਾਰਨ

ਸ਼ਾਕਾਹਾਰੀ ਅਤੇ ਮਾਸਾਹਾਰੀ ਥਾਲੀਆਂ ਦੀਆਂ ਕੀਮਤਾਂ
ਦੱਸ ਦੇਈਏ ਕਿ ਤਿਉਹਾਰਾਂ ਦੀ ਮੰਗ ਅਤੇ ਅਨਿਯਮਿਤ ਬਾਰਿਸ਼ ਕਾਰਨ ਸਾਉਣੀ ਦੇ ਸੀਜ਼ਨ ਵਿੱਚ ਘੱਟ ਉਤਪਾਦਨ ਕਾਰਨ ਗੰਢਿਆਂ ਅਤੇ ਟਮਾਟਰ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਰਿਪੋਰਟ ਦੇ ਅਨੁਸਾਰ ਨਵੰਬਰ ਦੇ ਮਹੀਨੇ ਘਰ 'ਚ ਬਣੀਆਂ ਸ਼ਾਕਾਹਾਰੀ ਅਤੇ ਮਾਸਾਹਾਰੀ ਥਾਲੀਆਂ ਦੀਆਂ ਕੀਮਤਾਂ 'ਚ ਮਹੀਨਾਵਾਰ ਅਧਾਰ 'ਤੇ ਕ੍ਰਮਵਾਰ 10 ਤੇ 5 ਫ਼ੀਸਦੀ ਵਾਧਾ ਹੋਇਆ ਹੈ। ਮਾਸਿਕ ਆਧਾਰ 'ਤੇ ਚਿਕਨ ਦੀਆਂ ਕੀਮਤਾਂ 'ਚ ਇਕ ਤੋਂ ਤਿੰਨ ਫ਼ੀਸਦੀ ਦੀ ਮਾਮੂਲੀ ਗਿਰਾਵਟ ਆਈ ਹੈ। 

ਇਹ ਵੀ ਪੜ੍ਹੋ - ਪਹਿਲੀ ਵਾਰ ਐਨਾ ਮਹਿੰਗਾ ਹੋਇਆ ਸੋਨਾ, ਤੋੜੇ ਸਾਰੇ ਰਿਕਾਰਡ, ਜਾਣੋ ਤਾਜ਼ਾ ਭਾਅ

ਮਾਸਾਹਾਰੀ ਥਾਲੀ ਦੀ ਕੀਮਤ
ਮਾਸਾਹਾਰੀ ਥਾਲੀ ਦੀ ਕੀਮਤ ਵਿੱਚ ਮੁਰਗੀਆਂ ਦੀ ਕੀਮਤ ਦਾ 50 ਫ਼ੀਸਦੀ ਯੋਗਦਾਨ ਹੈ। ਗੰਢਿਆਂ ਅਤੇ ਟਮਾਟਰ ਦੀਆਂ ਕੀਮਤਾਂ ਵਿੱਚ ਕ੍ਰਮਵਾਰ 93 ਫ਼ੀਸਦੀ ਅਤੇ 15 ਫ਼ੀਸਦੀ ਦੇ ਵਾਧੇ ਕਾਰਨ ਸ਼ਾਕਾਹਾਰੀ ਥਾਲੀ ਦੀ ਕੀਮਤ ਵਿੱਚ ਸਾਲ ਦਰ ਸਾਲ ਨੌਂ ਫ਼ੀਸਦੀ ਦਾ ਵਾਧਾ ਹੋਇਆ ਹੈ। ਦਾਲਾਂ ਦੀਆਂ ਕੀਮਤਾਂ 'ਚ ਸਾਲਾਨਾ ਆਧਾਰ 'ਤੇ 21 ਫ਼ੀਸਦੀ ਦਾ ਵਾਧਾ ਹੋਇਆ ਹੈ। ਇਹ ਸ਼ਾਕਾਹਾਰੀ ਥਾਲੀ ਦੀ ਕੀਮਤ ਵਿੱਚ ਨੌਂ ਫ਼ੀਸਦੀ ਯੋਗਦਾਨ ਪਾਉਂਦੇ ਹਨ। ਘਰੇਲੂ ਪਕਾਏ ਖਾਣੇ ਦੀ ਔਸਤ ਕੀਮਤ ਉੱਤਰੀ, ਦੱਖਣ, ਪੂਰਬੀ ਅਤੇ ਪੱਛਮੀ ਭਾਰਤ ਵਿੱਚ ਪ੍ਰਚਲਿਤ ਕੱਚੇ ਮਾਲ ਦੀਆਂ ਕੀਮਤਾਂ ਦੇ ਆਧਾਰ 'ਤੇ ਗਣਨਾ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ - ਇੰਡੀਗੋ, ਸਪਾਈਸ ਜੈੱਟ ਸਣੇ ਕਈ ਏਅਰਲਾਈਨਜ਼ ਦੀਆਂ 33 ਉਡਾਣਾਂ ਨੂੰ ਬੈਂਗਲੁਰੂ ਵੱਲ ਕੀਤਾ ਡਾਇਵਰਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


author

rajwinder kaur

Content Editor

Related News