ਕੱਛ ''ਚ 1,400 ਕਰੋੜ ਰੁਪਏ ਦੇ ਹਵਾਈ ਅੱਡੇ ਦੇ ਪ੍ਰੋਜੈਕਟ ਨੂੰ ਵਾਤਾਵਰਣ ਦੀ ਮਨਜ਼ੂਰੀ ਮਿਲੀ
Monday, Oct 07, 2019 - 05:33 PM (IST)

ਨਵੀਂ ਦਿੱਲੀ — ਕੇਂਦਰ ਸਰਕਾਰ ਨੇ ਗੁਜਰਾਤ ਦੇ ਕੱਛ 'ਚ ਕਾਰੋਬਾਰੀ ਹਵਾਈ ਅੱਡਾ ਵਿਕਸਿਤ ਕਰਨ ਲਈ ਵਾਤਾਵਰਣ ਮਨਜ਼ੂਰੀ ਦੇ ਦਿੱਤੀ ਹੈ। ਇਸ 'ਤੇ ਲਗਭਗ 1,400 ਕਰੋੜ ਰੁਪਏ ਦਾ ਨਿਵੇਸ਼ ਹੋਵੇਗਾ। ਇਹ ਅਧਿਕਾਰਿਕ ਦਸਤਾਵੇਜ਼ ਵਿਚ ਇਸ ਬਾਰੇ ਜਾਣਕਾਰੀ ਦਿੱਤੀ ਗਈ ਹੈ। ਕੇਂਦਰੀ ਵਾਤਾਵਰਣ ਮੰਤਰਾਲੇ ਨੇ ਹਾਲ ਹੀ 'ਚ ਮਾਹਰਾਂ ਦੀ ਕਮੇਟੀ ਦੇ ਰੁਖ 'ਤੇ ਵਿਚਾਰ ਕਰਨ ਤੋਂ ਬਾਅਦ ਇਸ ਪ੍ਰਾਜੈਕਟ ਨੂੰ ਮਨਜ਼ੂਰੀ ਦਿੱਤੀ ਹੈ। ਮੁੰਦਰਾ ਇੰਟਰਨੈਸ਼ਨਲ ਏਅਰਪੋਰਟ ਪ੍ਰਾਈਵੇਟ ਲਿਮਟਿਡ ਇਸ ਪ੍ਰਾਜੈਕਟ ਨੂੰ ਵਿਕਸਤ ਕਰ ਰਹੀ ਹੈ। ਦਸਤਾਵੇਜ਼ 'ਚ ਕਿਹਾ ਗਿਆ ਹੈ ਕਿ ਕੁਝ ਸ਼ਰਤਾਂ ਦੇ ਨਾਲ ਮੁੰਦਰਾ ਕੌਮਾਂਤਰੀ ਹਵਾਈ ਅੱਡੇ ਦੇ ਪ੍ਰਸਤਾਵਿਤ ਪ੍ਰਾਜੈਕਟ ਨੂੰ ਕੁਝ ਸ਼ਰਤਾਂ ਨਾਲ ਵਾਤਾਵਰਣ ਦੀ ਮਨਜ਼ੂਰੀ ਦਿੱਤੀ ਗਈ ਹੈ। ਕੰਪਨੀ ਨੂੰ ਸੁਰੱਖਿਆ ਅਤੇ ਪ੍ਰਾਜੈਕਟ ਦੀਆਂ ਸਹੂਲਤਾਂ ਲਈ ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ (ਡੀਜੀਸੀਏ) ਅਤੇ ਏਅਰਪੋਰਟ ਅਥਾਰਟੀ ਆਫ ਇੰਡੀਆ (ਏਏਆਈ) ਤੋਂ ਮਨਜ਼ੂਰੀ ਲੈਣ ਲਈ ਕਿਹਾ ਗਿਆ ਹੈ। ਇਸ ਪ੍ਰਾਜੈਕਟ ਨਾਲ 8,000 ਤੋਂ ਵੱਧ ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਮਿਲਣ ਦੀ ਉਮੀਦ ਹੈ।