ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 18 ਪੈਸੇ ਦੇ ਵਾਧੇ ਨਾਲ 82.82 ''ਤੇ ਆਇਆ
Wednesday, Jan 04, 2023 - 12:25 PM (IST)

ਮੁੰਬਈ- ਕੱਚੇ ਤੇਲ ਦੀਆਂ ਕੀਮਤਾਂ 'ਚ ਨਰਮੀ ਆਉਣ ਨਾਲ ਰੁਪਏ ਨੂੰ ਬਲ ਮਿਲਿਆ ਅਤੇ ਇਹ ਆਪਣੇ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ 'ਚ ਸੁਧਾਰ ਕਰਦੇ ਹੋਏ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ 18 ਪੈਸੇ ਵਧ ਕੇ 82.82 'ਤੇ ਆ ਗਿਆ। ਵਿਦੇਸ਼ੀ ਮੁਦਰਾ ਵਪਾਰੀਆਂ ਨੇ ਕਿਹਾ ਕਿ ਵਿਦੇਸ਼ੀ ਫੰਡਾਂ ਦਾ ਲਗਾਤਾਰ ਨਿਕਾਸ ਅਤੇ ਘਰੇਲੂ ਸ਼ੇਅਰ ਬਾਜ਼ਾਰ ਵਿੱਚ ਕਮਜ਼ੋਰੀ ਕਾਰਨ ਰੁਪਏ 'ਚ ਲਾਭ ਸੀਮਤ ਰਿਹਾ।
ਅੰਤਰਬੈਂਕ ਵਿਦੇਸ਼ੀ ਮੁਦਰਾ ਵਿਨਿਯਮ ਬਾਜ਼ਾਰ 'ਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 82.87 'ਤੇ ਖੁੱਲ੍ਹਿਆ, ਫਿਰ ਹੋਰ ਮਜ਼ਬੂਤੀ ਦੇ ਨਾਲ 82.82 'ਤੇ ਪਹੁੰਚ ਗਿਆ ਜੋ ਪਿਛਲੇ ਬੰਦ ਭਾਅ ਦੇ ਮੁਕਾਬਲੇ 18 ਪੈਸੇ ਦਾ ਵਾਧਾ ਦਰਸਾਉਂਦਾ ਹੈ। ਮੰਗਲਵਾਰ ਨੂੰ ਰੁਪਿਆ 22 ਪੈਸੇ ਡਿੱਗ ਕੇ 83 ਪ੍ਰਤੀ ਡਾਲਰ ਦੇ ਆਪਣੇ ਸਭ ਤੋਂ ਹੇਠਲੇ ਪੱਧਰ 'ਤੇ ਬੰਦ ਹੋਇਆ।