ਰੁਪਿਆ ਸ਼ੁਰੂਆਤੀ ਕਾਰੋਬਾਰੀ ''ਚ ਛੇ ਪੈਸੇ ਟੁੱਟ ਕੇ 82.01 ਪ੍ਰਤੀ ਡਾਲਰ ''ਤੇ
Wednesday, Apr 26, 2023 - 11:10 AM (IST)
ਨਵੀਂ ਦਿੱਲੀ- ਸਥਾਨਕ ਸ਼ੇਅਰ ਬਾਜ਼ਾਰਾਂ 'ਚ ਗਿਰਾਵਟ ਅਤੇ ਵਿਦੇਸ਼ੀ ਫੰਡਾਂ ਦੇ ਵਹਾਅ ਦੇ ਵਿਚਕਾਰ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਛੇ ਪੈਸੇ ਕਮਜ਼ੋਰ ਹੋ ਕੇ 82.01 'ਤੇ ਆ ਗਿਆ। ਅੰਤਰਬੈਂਕ ਵਿਦੇਸ਼ੀ ਮੁਦਰਾ ਫਾਰੇਕਸ ਬਾਜ਼ਾਰ 'ਚ ਰੁਪਿਆ 82.00 ਪ੍ਰਤੀ ਡਾਲਰ 'ਤੇ ਕਮਜ਼ੋਰ ਖੁੱਲ੍ਹਣ ਤੋਂ ਬਾਅਦ 82.01 ਪ੍ਰਤੀ ਡਾਲਰ 'ਤੇ ਕਾਰੋਬਾਰ ਕਰ ਰਿਹਾ ਸੀ। ਇਹ ਪਿਛਲੇ ਬੰਦ ਪੱਧਰ ਦੇ ਮੁਕਾਬਲੇ ਇਹ 6 ਪੈਸੇ ਦੀ ਗਿਰਾਵਟ ਹੈ। ਮੰਗਲਵਾਰ ਨੂੰ ਰੁਪਿਆ 81.95 ਪ੍ਰਤੀ ਡਾਲਰ 'ਤੇ ਬੰਦ ਹੋਇਆ ਸੀ।
ਇਹ ਵੀ ਪੜ੍ਹੋ- 3 ਮਹੀਨਿਆਂ 'ਚ 29 ਰੁਪਏ ਕਿਲੋ ਤੱਕ ਮਹਿੰਗੀ ਹੋਈ ਅਰਹਰ ਦੀ ਦਾਲ
ਛੇ ਪ੍ਰਮੁੱਖ ਮੁਦਰਾਵਾਂ ਦੀ ਤੁਲਨਾ 'ਚ ਡਾਲਰ ਦੀ ਮਜ਼ਬੂਤੀ ਦਾ ਆਕਲਨ ਕਰਨ ਵਾਲਾ ਡਾਲਰ ਸੂਚਕਾਂਕ ਕਰਨ ਵਾਲਾ ਡਾਲਰ ਸੂਚਕਾਂਕ 0.04 ਫ਼ੀਸਦੀ ਡਿੱਗ ਕੇ 101.82 'ਤੇ ਪਹੁੰਚ ਗਿਆ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.37 ਫੀਸਦੀ ਵਧ ਕੇ 81.07 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਉਪਲੱਬਧ ਅੰਕੜਿਆਂ ਅਨੁਸਾਰ ਮੰਗਲਵਾਰ ਨੂੰ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ 407.35 ਕਰੋੜ ਰੁਪਏ ਦੇ ਸ਼ੇਅਰ ਵੇਚੇ।
ਇਹ ਵੀ ਪੜ੍ਹੋ-ਨਵੀਂ ਆਮਦ ਕਾਰਣ ਤੇਜ਼ੀ ਨਾਲ ਡਿਗੇ ਮੱਕੀ ਦੇ ਰੇਟ, ਕੀਮਤਾਂ MSP ਤੋਂ ਵੀ
ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ।