ਸ਼ੁਰੂਆਤੀ ਕਾਰੋਬਾਰ ''ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਅੱਠ ਪੈਸੇ ਟੁੱਟ ਕੇ 82.78 ''ਤੇ
Friday, Feb 17, 2023 - 10:29 AM (IST)
ਮੁੰਬਈ-ਅਮਰੀਕੀ ਮੁਦਰਾ 'ਚ ਮਜ਼ਬੂਤੀ ਅਤੇ ਘਰੇਲੂ ਸ਼ੇਅਰ ਬਾਜ਼ਾਰਾਂ 'ਚ ਸੁਸਤੀ ਦੇ ਵਿਚਾਲੇ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਅੱਠ ਪੈਸੇ ਡਿੱਗ ਕੇ 82.78 ਦੇ ਪੱਧਰ 'ਤੇ ਆ ਗਿਆ ਹੈ।
ਇਹ ਵੀ ਪੜ੍ਹੋ-ਕਣਕ ਦੀ ਬਰਾਮਦ 'ਤੇ ਪਾਬੰਦੀ ਜਾਰੀ ਰੱਖ ਸਕਦੀ ਹੈ ਸਰਕਾਰ
ਅੰਤਰਬੈਂਕ ਵਿਦੇਸ਼ੀ ਮੁਦਰਾ ਵਿਨਿਯਮ ਬਾਜ਼ਾਰ ਡਾਲਰ ਦੇ ਮੁਕਾਬਲੇ 82.77 'ਤੇ ਕਮਜ਼ੋਰ ਖੁੱਲ੍ਹਿਆ। ਬਾਅਦ ਦੇ ਕਾਰੋਬਾਰ 'ਚ, ਇਹ ਪਿਛਲੇ ਬੰਦ ਦੇ ਮੁਕਾਬਲੇ 8 ਪੈਸੇ ਘੱਟ ਕੇ 82.78 'ਤੇ ਆ ਗਿਆ। ਰੁਪਿਆ ਵੀਰਵਾਰ ਨੂੰ ਡਾਲਰ ਦੇ ਮੁਕਾਬਲੇ 82.70 ਦੇ ਪੱਧਰ 'ਤੇ ਬੰਦ ਹੋਇਆ ਸੀ।
ਇਹ ਵੀ ਪੜ੍ਹੋ-Air India ਏਅਰਬੱਸ ਅਤੇ ਬੋਇੰਗ ਤੋਂ ਖਰੀਦੇਗਾ 840 ਜਹਾਜ਼
ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਣ ਵਾਲਾ ਡਾਲਰ ਸੂਚਕਾਂਕ 0.40 ਫ਼ੀਸਦੀ ਵਧ ਕੇ 104.27 'ਤੇ ਪਹੁੰਚ ਗਿਆ। ਸੰਸਾਰਕ ਤੇਲ ਬੈਂਚਮਾਰਕ ਬ੍ਰੈਂਟ ਕਰੂਡ ਵਾਇਦਾ 0.79 ਫ਼ੀਸਦੀ ਡਿੱਗ ਕੇ 84.47 ਡਾਲਰ ਪ੍ਰਤੀ ਬੈਰਲ ਦੇ ਭਾਅ 'ਤੇ ਸੀ। ਸ਼ੇਅਰ ਬਾਜ਼ਾਰ ਦੇ ਅਸਥਾਈ ਅੰਕੜਿਆਂ ਦੇ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ) ਨੇ ਵੀਰਵਾਰ ਨੂੰ ਸ਼ੁੱਧ ਰੂਪ ਨਾਲ 1,570.62 ਕਰੋੜ ਦੇ ਸ਼ੇਅਰ ਖਰੀਦੇ।
ਇਹ ਵੀ ਪੜ੍ਹੋ-ਸਸਤੀ ਹੋਈ ਕਣਕ, ਕਰੀਬ 5 ਰੁਪਏ ਪ੍ਰਤੀ ਕਿਲੋ ਘਟੇ ਰੇਟ
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।