ਰੁਪਿਆ ਸ਼ੁਰੂਆਤੀ ਕਾਰੋਬਾਰ ''ਚ 11 ਪੈਸੇ ਟੁੱਟ ਕੇ 82.73 ਪ੍ਰਤੀ ਡਾਲਰ ''ਤੇ

Tuesday, Dec 20, 2022 - 11:22 AM (IST)

ਰੁਪਿਆ ਸ਼ੁਰੂਆਤੀ ਕਾਰੋਬਾਰ ''ਚ 11 ਪੈਸੇ ਟੁੱਟ ਕੇ 82.73 ਪ੍ਰਤੀ ਡਾਲਰ ''ਤੇ

ਮੁੰਬਈ- ਘਰੇਲੂ ਸ਼ੇਅਰ ਬਾਜ਼ਾਰਾਂ ’ਚ ਬਿਕਵਾਲੀ ਅਤੇ ਕੌਮਾਂਤਰੀ ਬਾਜ਼ਾਰਾਂ ’ਚ ਕੱਚੇ ਤੇਲ ਦੀਆਂ ਕੀਮਤਾਂ ’ਚ ਵਾਧੇ ਕਾਰਨ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ’ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 11 ਪੈਸੇ ਕਮਜ਼ੋਰ ਹੋ ਗਿਆ। ਹਾਲਾਂਕਿ, ਵਿਦੇਸ਼ੀ ਮੁਦਰਾ ਵਪਾਰੀਆਂ ਨੇ ਕਿਹਾ ਕਿ ਵਿਦੇਸ਼ਾਂ 'ਚ ਮੁੱਖ ਵਿਰੋਧੀਆਂ ਦੇ ਮੁਕਾਬਲੇ ਕਮਜ਼ੋਰ ਡਾਲਰ ਨੇ ਸਥਾਨਕ ਮੁਦਰਾ ਨੂੰ ਸਮਰਥਨ ਦਿੱਤਾ ਅਤੇ ਗਿਰਾਵਟ ਨੂੰ ਰੋਕ ਦਿੱਤਾ।
ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਰੁਪਿਆ ਕਮਜ਼ੋਰ ਹੋ ਕੇ 82.69 ਪ੍ਰਤੀ ਡਾਲਰ 'ਤੇ ਖੁੱਲ੍ਹਿਆ। ਬਾਅਦ 'ਚ ਇਹ ਅਮਰੀਕੀ ਡਾਲਰ ਦੇ ਮੁਕਾਬਲੇ 11 ਪੈਸੇ ਦੇ ਨੁਕਸਾਨ ਨਾਲ 82.73 'ਤੇ ਕਾਰੋਬਾਰ ਕਰ ਰਿਹਾ ਸੀ। ਸੋਮਵਾਰ ਨੂੰ ਪਿਛਲੇ ਕਾਰੋਬਾਰੀ ਸੈਸ਼ਨ 'ਚ ਰੁਪਿਆ 13 ਪੈਸੇ ਟੁੱਟ ਕੇ 82.62 ਪ੍ਰਤੀ ਡਾਲਰ 'ਤੇ ਬੰਦ ਹੋਇਆ ਸੀ। ਇਸ ਦੌਰਾਨ, ਛੇ ਮੁਦਰਾਵਾਂ ਦੀ ਟੋਕਰੀ ਦੇ ਮੁਕਾਬਲੇ ਡਾਲਰ ਦੀ ਮਜ਼ਬੂਤੀ ਦਾ ਅੰਦਾਜ਼ਾ ਲਗਾਉਣ ਵਾਲਾ ਡਾਲਰ ਸੂਚਕਾਂਕ ਅੰਕ 0.37 ਫੀਸਦੀ ਦੇ ਨੁਕਸਾਨ ਨਾਲ 104.33 'ਤੇ ਆ ਗਿਆ।


author

Aarti dhillon

Content Editor

Related News