ਸ਼ੁਰੂਆਤੀ ਕਾਰੋਬਾਰ ''ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 11 ਪੈਸੇ ਡਿੱਗ ਕੇ 74.16 ''ਤੇ ਖੁੱਲ੍ਹਿਆ

Wednesday, Nov 10, 2021 - 11:16 AM (IST)

ਸ਼ੁਰੂਆਤੀ ਕਾਰੋਬਾਰ ''ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 11 ਪੈਸੇ ਡਿੱਗ ਕੇ 74.16 ''ਤੇ ਖੁੱਲ੍ਹਿਆ

ਮੁੰਬਈ (ਭਾਸ਼ਾ) - ਘਰੇਲੂ ਸ਼ੇਅਰ ਬਾਜ਼ਾਰਾਂ 'ਚ ਨਰਮੀ ਅਤੇ ਅਮਰੀਕੀ ਮੁਦਰਾ 'ਚ ਮਜ਼ਬੂਤੀ ਕਾਰਨ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ 11 ਪੈਸੇ ਕਮਜ਼ੋਰ ਹੋ ਕੇ 74.16 'ਤੇ ਆ ਗਿਆ। ਅੰਤਰ-ਬੈਂਕ ਵਿਦੇਸ਼ੀ ਮੁਦਰਾ 'ਤੇ, ਰੁਪਿਆ ਡਾਲਰ ਦੇ ਮੁਕਾਬਲੇ 74.11 'ਤੇ ਕਮਜ਼ੋਰ ਰੁਖ ਨਾਲ ਖੁੱਲ੍ਹਿਆ।

ਇਸ ਤੋਂ ਬਾਅਦ ਰੁਪਿਆ ਹੋਰ ਡਿੱਗ ਕੇ 74.16 'ਤੇ ਆ ਗਿਆ, ਜੋ ਪਿਛਲੇ ਬੰਦ ਦੇ ਮੁਕਾਬਲੇ 11 ਪੈਸੇ ਦੀ ਗਿਰਾਵਟ ਨੂੰ ਦਰਸਾਉਂਦਾ ਹੈ। ਮੰਗਲਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 74.05 ਦੇ ਪੱਧਰ 'ਤੇ ਬੰਦ ਹੋਇਆ ਸੀ। ਇਸ ਦੌਰਾਨ, ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਸੂਚਕ ਅੰਕ 0.08 ਫੀਸਦੀ ਚੜ੍ਹ ਕੇ 94.03 'ਤੇ ਪਹੁੰਚ ਗਿਆ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.29 ਫੀਸਦੀ ਵਧ ਕੇ 85.03 ਡਾਲਰ ਪ੍ਰਤੀ ਬੈਰਲ ਹੋ ਗਿਆ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Harinder Kaur

Content Editor

Related News