ਸ਼ੁਰੂਆਤੀ ਕਾਰੋਬਾਰ ''ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 12 ਪੈਸੇ ਟੁੱਟ ਕੇ 82.35 ''ਤੇ ਆਇਆ

Tuesday, Mar 14, 2023 - 11:43 AM (IST)

ਸ਼ੁਰੂਆਤੀ ਕਾਰੋਬਾਰ ''ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 12 ਪੈਸੇ ਟੁੱਟ ਕੇ 82.35 ''ਤੇ ਆਇਆ

ਮੁੰਬਈ- ਅਮਰੀਕੀ ਡਾਲਰ ਦੀ ਮਜ਼ਬੂਤੀ ਅਤੇ ਘਰੇਲੂ ਸ਼ੇਅਰ ਬਾਜ਼ਾਰਾਂ ਤੋਂ ਵਿਦੇਸ਼ੀ ਪੂੰਜੀ ਦੀ ਨਿਕਾਸੀ ਦੇ ਚੱਲਦੇ ਰੁਪਿਆ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਡਾਲਰ ਦੇ ਮੁਕਾਬਲੇ 12 ਪੈਸੇ ਦੀ ਗਿਰਾਵਟ ਦੇ ਨਾਲ 82.35 ਦੇ ਪੱਧਰ 'ਤੇ ਆ ਗਿਆ ਹੈ। ਕੌਮਾਂਤਰੀ ਵਿਦੇਸ਼ੀ ਮੁਦਰਾ ਵਿਨਿਯਮ ਬਾਜ਼ਾਰ 'ਚ ਰੁਪਿਆ ਡਾਲਰ ਦੇ ਮੁਕਾਬਲੇ ਕਮਜ਼ੋਰ ਹੋ ਕੇ 82.27 'ਤੇ ਖੁੱਲ੍ਹਿਆ ਅਤੇ ਫਿਰ ਕੁਝ ਵਾਧੇ ਦੇ ਨਾਲ 82.24 ਦੇ ਪੱਧਰ 'ਤੇ ਆ ਗਿਆ। ਹਾਲਾਂਕਿ ਬਾਅਦ 'ਚ ਇਹ ਗਿਰਾਵਟ ਦਰਜ ਕਰਦੇ ਹੋਏ 82.35 'ਤੇ ਸੀ।

ਇਹ ਵੀ ਪੜ੍ਹੋ- ਸਾਰੇ ਖਾਣ ਵਾਲੇ ਤੇਲ ਤਿਲਹਨਾਂ ਦੀਆਂ ਕੀਮਤਾਂ 'ਚ ਆਈ ਗਿਰਾਵਟ
ਰੁਪਿਆ ਸੋਮਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ 82.23 'ਤੇ ਬੰਦ ਹੋਇਆ ਸੀ। ਇਸ ਦੌਰਾਨ ਛੇ ਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਣ ਵਾਲਾ ਡਾਲਰ ਸੂਚਕਾਂਕ 0.26 ਫ਼ੀਸਦੀ ਵਧ ਕੇ 103.86 'ਤੇ ਆ ਗਿਆ। ਗਲੋਬਲ ਤੇਲ ਮਾਨਕ ਬ੍ਰੈਂਟ ਕਰੂਡ ਵਾਇਦਾ 1.08 ਫ਼ੀਸਦੀ ਡਿੱਗ ਕੇ 79.90 ਡਾਲਰ ਪ੍ਰਤੀ ਬੈਰਲ ਦੇ ਭਾਅ 'ਤੇ ਸੀ। ਸ਼ੇਅਰ ਬਾਜ਼ਾਰ ਦੇ ਅਸਥਾਈ ਅੰਕੜਿਆਂ ਦੇ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਸੋਮਵਾਰ ਨੂੰ ਸ਼ੁੱਧ ਰੂਪ ਨਾਲ 1,546.86 ਕਰੋੜ ਰੁਪਏ ਦੇ ਸ਼ੇਅਰ ਵੇਚੇ।

ਇਹ ਵੀ ਪੜ੍ਹੋ- ਅਮਰੀਕਾ 'ਚ ਵੱਡਾ ਬੈਂਕਿੰਗ ਸੰਕਟ! 'ਸਿਲੀਕਾਨ ਵੈਲੀ ਬੈਂਕ' 'ਤੇ ਲੱਗਾ ਤਾਲਾ, ਭਾਰਤ ਦੀ ਵਧੀ ਚਿੰਤਾ

ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ। 


author

Aarti dhillon

Content Editor

Related News