ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 13 ਪੈਸੇ ਡਿੱਗ ਕੇ 81.82 ''ਤੇ
Wednesday, Jan 18, 2023 - 12:02 PM (IST)
ਮੁੰਬਈ- ਰੁਪਿਆ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ 13 ਪੈਸੇ ਡਿੱਗ ਕੇ 81.82 ਦੇ ਪੱਧਰ 'ਤੇ ਆ ਗਿਆ। ਅੰਤਰਬੈਂਕ ਵਿਦੇਸ਼ੀ ਮੁਦਰਾ ਵਿਨਿਯਮ ਬਾਜ਼ਾਰ 'ਚ ਰੁਪਿਆ ਡਾਲਰ ਦੇ ਮੁਕਾਬਲੇ ਕਮਜ਼ੋਰ ਰੁਖ ਦੇ ਨਾਲ 81.80 'ਤੇ ਖੁੱਲ੍ਹਿਆ ਅਤੇ ਫਿਰ ਆਪਣੇ ਪਿਛਲੇ ਬੰਦ ਦੇ ਮੁਕਾਬਲੇ 13 ਪੈਸੇ ਦੀ ਗਿਰਾਵਟ ਦਰਜ ਕਰਦੇ ਹੋਏ 81.82 'ਤੇ ਆ ਗਿਆ।
ਰੁਪਿਆ ਮੰਗਲਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ 81.69 'ਤੇ ਬੰਦ ਹੋਇਆ ਸੀ। ਇਸ ਦੌਰਾਨ ਛੇ ਮੁੱਖ ਮੁਦਰਾਵਾਂ ਦੇ ਮੁਕਾਬਲੇ ਡਾਲਰ ਦੀ ਸਥਿਤ ਨੂੰ ਦਰਸਾਉਣ ਵਾਲਾ ਡਾਲਰ ਸੂਚਕਾਂਕ 0.49 ਫੀਸਦੀ ਵਧ ਕੇ 102.88 'ਤੇ ਪਹੁੰਚ ਗਿਆ ਹੈ। ਸੰਸਾਰਕ ਤੇਲ ਬੈਂਚਮਾਰਕ ਬ੍ਰੈਂਟ ਕਰੂਡ ਵਾਇਦਾ 0.65 ਫੀਸਦੀ ਵਧ ਕੇ 86.48 ਡਾਲਰ ਪ੍ਰਤੀ ਬੈਰਲ 'ਤੇ ਸੀ।